ਅੰਮ੍ਰਿਤਸਰ,14 ਅਕਤੂਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਪੰਜਾਬ ਦੇ ਰਾਜਨੀਤਕ ਲੀਡਰਾਂ ਦੀ ਸੌੜੀ ਸੋਚ ਨੇ ਨੌਜਵਾਨਾਂ ਨੂੰ ਚੰਗੀ ਸਿੱਖਿਆ ਅਤੇ ਰੁਜ਼ਗਾਰ ਦੇਣ ਦੀ ਬਜਾਏ ਨਸ਼ਿਆਂ ਦੇ ਆਦੀ ਬਣਾ ਕੇ ਰੱਖ ਦਿੱਤਾ ਹੈ,ਜਿਸ ਕਰਕੇ ਮਾਪੇ ਆਪਣੇ ਬੱਚਿਆਂ ਨੂੰ ਪੜਨ/ਵਰਕ ਪਰਮਿਟ ਜਾਂ ਫਿਰ ਹੋਰ ਤਰੀਕਿਆਂ ਰਾਹੀਂ ਧੜਾ-ਧੜ ਵਿਦੇਸ਼ਾਂ ਵਿੱਚ ਭੇਜਣ ਲਈ ਮਜਬੂਰ ਹੋ ਰਹੇ ਹਨ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਦਲਬੀਰ ਸਿੰਘ ਬਾਜਵਾ ਸੀਨੀਅਰ ਮੀਤ ਪ੍ਰਧਾਨ ਆਮ ਆਦਮੀ ਪਾਰਟੀ ਦੇ ਐਕਸ ਇੰਪਲਾਈਜ਼ ਵਿੰਗ,ਅੰਮ੍ਰਿਤਸਰ ਨੇ ਵਿਸੇਸ਼ ਮੁਲਾਕਾਤ ਦੌਰਾਨ ਦੱਸਿਆ ਕਿ ਪਿਛਲੇ ਲੱਗਭੱਗ ਡੇਢ ਦਹਾਕੇ 
ਤੋਂ ਰਾਜਨੀਤਕ ਲੋਕਾਂ ਦੀ ਸੌੜੀ ਸੋਚ ਨੇ ਪੜੇ ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਜਾਏ ਭੈੜੇ ਨਸ਼ਿਆਂ ਵਿੱਚ ਧਕੇਲ ਰੱਖਿਆ ਹੈ।ਮਾਪਿਆਂ ਨੂੰ ਆਪਣੇ ਬੱਚਿਆਂ ਦਾ ਇੱਥੇ ਭਵਿੱਖ ਧੁੰਦਲਾ ਅਤੇ ਬਰਬਾਦੀ ਵਾਲਾ ਦਿਖਾਈ ਦੇਣ ਕਰਕੇ,ਉਹ ਤੰਗ ਪ੍ਰੇਸ਼ਾਨ ਹੋ ਕਰਜ਼ੇ ਚੁੱਕ ਕੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਕੇ ਉਹਨਾਂ ਦੀ ਜਾਨ ਨੂੰ ਸੁਰੱਖਿਅਤ ਰੱਖਣਾ ਚਾਹੁੰਦੇ ਹਨ,ਕਿਉਂਕਿ ਸਿਆਸੀ ਲੀਡਰ ਨੌਜਵਾਨਾਂ ਨੂੰ ਆਪਣੇ ਮਾੜੇ ਚੰਗੇ ਹਿੱਤਾਂ ਲਈ ਵਰਤਣ ਤੋਂ ਬਾਅਦ ਝੂਠੇ ਕੇਸਾਂ ਵਿੱਚ ਫਸਾ ਕੇ ਉਨ੍ਹਾਂ ਦੀਆਂ ਜ਼ਿੰਦਗੀਆਂ ਤਬਾਹ ਕਰ ਰਹੇ ਹਨ।ਪੰਜਾਬ ਵਿੱਚ ਧੜਾ ਧੜ ਵਿਕ ਰਹੇ ਨਸ਼ੇ/ਬੇਰੁਜ਼ਗਾਰੀ/ਭਰਿਸ਼ਟਾਚਾਰ ਅਤੇ ਸਰਕਾਰੀ ਲੋਕਤੰਤਰ ਨੂੰ ਤਬਾਹ ਕਰਨ ਲਈ ਪਿਛਲੇ ਲੰਬੇ ਸਮੇਂ ਤੋਂ ਰਾਜ ਸਤਾ ਤੇ ਕਾਬਜ਼ ਰਹੀਆਂ ਕਾਂਗਰਸ ਅਤੇ ਅਕਾਲੀ ਦਲ ਇਹੀ ਰਿਵਾਇਤੀ ਪਾਰਟੀਆਂ ਪੂਰੀ ਤਰ੍ਹਾਂ ਜਿੰਮੇਵਾਰ ਹਨ।ਸ: ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਐਤਕੀਂ ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਦਾ ਮੌਕਾ ਦੇਣ,ਤਾਂ ਜੋ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾਈ ਜਾ ਸਕੇ ਅਤੇ ਬੱਚਿਆ ਨੂੰ ਵਿਦੇਸ਼ਾ ਵਿੱਚ ਮਿਹਨਤ-ਮਜ਼ਦੂਰੀ ਕਰਨ ਦੀ ਬਜਾਏ ਰੁਜ਼ਗਾਰ ਦੇ ਮੌਕੇ ਮੁਹਈਆਂ ਕਰਕੇ ਪੰਜਾਬ ਵਿੱਚੋ  ਖਤਮ ਹੋ ਰਹੀ ਨੌਜਵਾਨੀ ਨੂੰ ਬਚਾ ਕੇ ਪੰਜਾਬ ਨੂੰ ਮੁੜ ਕਰਪਸ਼ਨ ਅਤੇ ਨਸ਼ਾ ਮੁਕਤ ਕਰਕੇ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ।
ਫਾਈਲ ਫੋਟੋ-: ਦਲਬੀਰ ਸਿੰਘ ਬਾਜਵਾ(ਆਪ)
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
- 
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
- 
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
- 
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
- 
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
- 
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
- 
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
- 
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
- 
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
- 
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
 
 
							     
							     
							     
							     
 
 
 
 
 
 
 
COMMENTS