ਮਾਪਿਆਂ ਅਤੇ ਕਮਿਊਨਿਟੀ ਮੈਂਬਰਾਂ ਨੇ ਉਤਸ਼ਾਹ ਨਾਲ ਲਿਆ ਭਾਗ।
ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੀ ਸਕੂਲਾਂ ਦੇ ਦੌਰੇ ਕਰ ਮੇਲਿਆਂ ਵਿੱਚ ਕੀਤੀ ਗਈ ਸ਼ਮੂਲੀਅਤ।
ਗੁਰਦਾਸਪੁਰ ,17 ਨਵੰਬਰ (ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ )-ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਅਗਵਾਈ ਹੇਠ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਨੰਨੇ ਮੁੰਨੇ ਬਾਲਾਂ ਦੇ ਬਾਲ ਮੇਲਿਆਂ ਨਾਲ ਅੱਜ ਤੋਂ ਵਿੱਦਿਅਕ ਸੈਸ਼ਨ 2022-23 ਦੇ ਦਾਖਲਿਆਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਬਾਲ ਮੇਲਿਆਂ ਵਿੱਚ ਜਿਥੇ ਬੱਚਿਆਂ ਦੇ ਮਾਪਿਆਂ ਅਤੇ ਕਮਿਊਨਿਟੀ ਮੈਂਬਰਾਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ ਉਥੇ ਹੀ ਸਿੱਖਿਆ ਅਧਿਕਾਰੀਆਂ ਵੱਲੋਂ ਵੀ ਸਕੂਲਾਂ ਦੇ ਦੌਰੇ ਕਰਕੇ ਅਧਿਆਪਕਾਂ, ਬੱਚਿਆਂ ਅਤੇ ਮਾਪਿਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ। ਬਾਲ ਮੇਲਿਆਂ ਵਿੱਚ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਅਤੇ ਪ੍ਰਥਮ ਟੀਮ ਵੱਲੋਂ ਵੀ ਆਪਣਾ ਪੂਰਾ ਸਹਿਯੋਗ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਦਨ ਲਾਲ ਸ਼ਰਮਾ ਅਤੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਦੱਸਿਆ ਕਿ ਜਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਨਵੇਂ ਵਿੱਦਿਅਕ ਸੈਸ਼ਨ ਦੇ ਦਾਖਲਿਆਂ ਦੀ ਸ਼ੁਰੂਆਤ ਅੱਜ 17 ਨਵੰਬਰ ਤੋਂ ਕਰ ਦਿੱਤੀ ਗਈ ਹੈ। ਜਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵੱਲੋਂ ਅੱਜ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬਾਲ ਮੇਲੇ ਲਗਾ ਕੇ ਮਾਪਿਆਂ ਨੂੰ ਬੱਚਿਆਂ ਦੀ ਬਹੁਪੱਖੀ ਪ੍ਰਤਿਭਾ ਤੋਂ ਜਾਣੂ ਕਰਵਾਇਆ ਗਿਆ। ਹਰ ਸਕੂਲ ਵੱਲੋਂ ਪੰਜ ਸਟਾਲ ਲਗਾ ਕੇ ਵਿਦਿਆਰਥੀਆਂ ਦੇ ਸਰੀਰਕ, ਭਾਸ਼ਾਈ, ਬੌਧਿਕ ਅਤੇ ਰਚਨਾਤਮਕ ਵਿਕਾਸ ਦਾ ਪ੍ਰਦਰਸ਼ਨ ਕਰਨ ਦੇ ਨਾਲ ਨਾਲ ਵਿਦਿਆਰਥੀਆਂ ਦੇ ਰਿਪੋਰਟ ਕਾਰਡ ਮਾਪਿਆਂ ਨਾਲ ਸਾਂਝੇ ਕੀਤੇ ਗਏ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ ਅਤੇ ਕਈ ਸਕੂਲਾਂ ਦੀਆਂ ਪੇਸ਼ਕਾਰੀਆਂ ਤੋਂ ਖੁਸ਼ ਹੋ ਕੇ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਵੱਲੋਂ ਬੱਚਿਆਂ ਨੂੰ ਨਕਦ ਇਨਾਮ ਵੀ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਬਾਲ ਮੇਲਿਆਂ ਦਾ ਮੁੱਖ ਮਕਸਦ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਲਈ ਪ੍ਰੇਰਿਤ ਕਰਨਾ ਸੀ।
ਮੇਲੇ ਦੌਰਾਨ ਮਾਪਿਆਂ ਦੇ ਵੀ ਕਰਵਾਏ ਗਏ ਮੁਕਾਬਲੇ।
ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਗਗਨਦੀਪ ਸਿੰਘ ਨੇ ਦੱਸਿਆ ਕਿ ਬਾਲ ਮੇਲਿਆਂ ਦੌਰਾਨ ਜਿੱਥੇ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਉਥੇ ਹੀ ਬੱਚਿਆਂ ਦੇ ਮਾਪਿਆਂ ਦੇ ਵੀ ਵੱਖ-ਵੱਖ ਮੁਕਾਬਲੇ ਆਯੋਜਿਤ ਕੀਤੇ ਗਏ ਅਤੇ ਜੇਤੂ ਮਾਪਿਆਂ ਨੂੰ ਵੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ ਜ਼ਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸੇਖੋਂ , ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਵਿਕਾਸ ਸ਼ਰਮਾ , ਨਿੰਸਚਿੰਤ ਕੁਮਾਰ , ਬੀਪੀਈਓ ਲਖਵਿੰਦਰ ਸਿੰਘ ਸੇਖੋਂ , ਬੀਪੀਈਓ ਨੀਰਜ ਕੁਮਾਰ , ਬੀਪੀਈਓ ਪੋਹਲਾ ਸਿੰਘ , ਬੀਪੀਈਓ ਨਿਰਮਲ ਕੁਮਾਰੀ , ਬੀਪੀਈਓ ਰਾਕੇਸ਼ ਕੁਮਾਰ , ਪਰਲੋਕ ਸਿੰਘ , ਬਲਵਿੰਦਰ ਸਿੰਘ ਗਿੱਲ , ਸੁਖਜਿੰਦਰ ਸਿੰਘ , ਸੁਦੇਸ਼ ਖੰਨਾ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
टिहरी।।(सू०वि०) जनपद टिहरी गढ़वाल के त्रिस्तरीय पंचायत चुनाव में आरक्षण रोस्टर जारी होने के फलस्वरूप 578 आपत्तियां दर्ज हुई। दर्ज...
COMMENTS