ਮੁਲਾਜ਼ਮ ਮੰਗਾਂ ਦੀ ਪੂਰਤੀ ਤੱਕ ਸਰਕਾਰ ਨਾਲ ਲੜਾਂਗੇ ਆਰ ਪਾਰ ji ਦੀ ਲੜਾਈ - ਸੰਧੂ,ਠਾਕੁਰ
ਅੰਮ੍ਰਿਤਸਰ,1ਨਵੰਬਰ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) -ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਸੂਬਾ ਕਮੇਟੀ ਵੱਲੋ ਸੰਘਰਸ਼ ਨੂੰ ਅੱਗੇ ਵਧਾਉਂਦਿਆਂ ਹੋਇਆ ਮਨਿਸਟੀਰੀਅਲ
ਕੇਡਰ ਦੀਆਂ ਮੰਗਾਂ ਦੀਆਂ ਨੋਟੀਫਿਕੇਸ਼ਨਾਂ ਨਾ ਹੋਣ ਕਰਕੇ ਮਿਤੀ 01/11/2021 ਤੋਂ ਮਿਤੀ 03/11/2021 ਤੱਕ ਸਮੂਹਿਕ ਛੁੱਟੀ ਲੈ ਕੇ ਮਿਤੀ 07/11/2021 ਤੱਕ ਹੜਤਾਲ ਨੂੰ ਵਧਾ ਦੇਣ ਕਰਕੇ ਸਰਕਾਰ ਦੇ ਸਾਰੇ ਕੰਮ ਮੁਕੰਮਲ ਤੌਰ ਤੇ ਠੱਪ ਹੋ ਗਏ ਹਨ। ਮੁਲਾਜ਼ਮਾਂ ਦੀ ਕਲਮਛੋੜ ਹੜਤਾਲ ਅੱਜ 25ਵੇਂ ਦਿਨ ਵਿਚ ਦਾਖਲ ਹੋ ਗਈ ਹੈ ਜ਼ਿਲ੍ਹਾ ਇਕਾਈ ਅੰਮ੍ਰਿਤਸਰ ਵੱਲੋਂ ਮਨਜਿੰਦਰ ਸਿੰਘ ਸੰਧੂ ਜ਼ਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜ਼ਿਲਾ ਜਨਰਲ ਸਕੱਤਰ,ਮਨਦੀਪ ਸਿੰਘ ਚੌਹਾਨ ਜਿਲਾ ਵਿੱਤ ਸਕੱਤਰ,ਤਜਿੰਦਰ ਸਿੰਘ ਢਿੱਲੋਂ ਜ਼ਿਲਾ ਮੁੱਖ ਬੁਲਾਰਾ,ਗੁਰਵੇਲ ਸਿੰਘ ਸੇਖੋਂ ਐਡੀਸ਼ਨਲ ਜਨਰਲ ਸਕੱਤਰ,ਅਮਨ ਥਰੀਏਵਾਲ, ਅਮਨਦੀਪ ਸਿੰਘ ਸੇਖੋਂ ਅਤੇ ਮੁਨੀਸ਼ ਕੁਮਾਰ ਸੂਦ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਜਿਲਾ ਖਜਾਨਾ ਦਫਤਰ ਅੰਮ੍ਰਿਤਸਰ ਦੇ ਬਾਹਰ ਭਰਵੀਂ ਰੈਲੀ ਕੀਤੀ ਗਈ।
ਰੈਲੀ ਵਿੱਚ ਹਾਜ਼ਰ ਨੁਮਾਇੰਦਿਆਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਅੜੀਅਲ ਵਤੀਰੇ ਨਹੀਂ ਅਪਣਾਉਣਾ ਚਾਹੀਦਾ ਅਤੇ ਮੁਲਾਜ਼ਮ ਆਗੂਆਂ ਨਾਲ ਬਿਨਾਂ ਕਿਸੇ ਦੇਰੀ ਦੇ ਮੀਟਿੰਗ ਕਰਕੇ ਮਨਿਸਟੀਰੀਅਲ ਕੇਡਰ ਦੀਆਂ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਕੀਤੀ ਨੋਟੀਫਿਕੇਸ਼ਨ ਵਿੱਚ ਲੋੜੀਂਦੀਆਂ ਸੋਧਾਂ ਕਰਦੇ ਹੋਏ ਕਰਮਚਾਰੀਆਂ ਨੂੰ ਦਸੰਬਰ 2015 ਨੂੰ ਦਿੱਤੀ ਬੇਸਿਕ ਤਨਖਾਹ ਵਿੱਚ 125% ਡੀ ਏ ਮਰਜ ਕਰਕੇ ਉਸ ਉਪਰ 20% ਵਾਧਾ ਦਿਤਾ ਜਾਵੇ ਅਤੇ ਕਰਮਚਾਰੀਆਂ ਨੂੰ 2.25 ਅਤੇ 2.59 % ਦਾ ਵਾਧਾ ਰੱਦ ਕੀਤਾ ਜਾਵੇ ਅਤੇ 2.72% ਦੇ ਵਾਧੇ ਨਾਲ ਸਾਰਿਆਂ ਮੁਲਾਜ਼ਮਾਂ ਅਧਿਕਾਰੀਆਂ ਨਾਲ ਇਕੋ ਫਾਰਮੂਲਾ ਲਾਗੂ ਕੀਤਾ ਜਾਵੇ,ਪੈਨਸ਼ਨਰ ਸਾਥੀਆਂ ਦੀ ਤਨਖਾਹ ਕਮਿਸ਼ਨ ਦੀ ਰਿਪੋਰਟ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ,ਸੈਂਟਰ ਪੈਟਰਨ ਤੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਪੂਰੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਤੁਰੰਤ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ, ਮਿਤੀ 01.01.2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਮੁਲਾਜ਼ਮਾਂ ਤੇ ਜਬਰੀ ਥੋਪਿਆ ਡਿਵੈਲਪਮੈਂਟ ਟੈਕਸ ਬੰਦ ਕੀਤਾ ਜਾਵੇ, ਮਹਿੰਗਾਈ ਭੱਤੇ ਦੀਆਂ ਰੋਕੀਆਂ ਹੋਈਆਂ ਪੈਂਡਿੰਗ ਕਿਸ਼ਤਾਂ ਬਕਾਏ ਸਮੇਤ ਬਹਾਲ ਕੀਤੀਆਂ ਜਾਣ,ਤਰਸ ਦੇ ਆਧਾਰ ਤੇ ਨਿਯੁਕਤ ਹੋਏ ਕਲੈਰੀਕਲ ਕਾਮਿਆਂ ਨੂੰ ਟਾਈਪ ਟੈਸਟ ਦੀ ਜਗ੍ਹਾ ਕੰਪਿਊਟਰ ਕੋਰਸ ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ ਆਦਿ ਮੰਗਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕੀਤੇ ਜਾਣ ਦੀ ਪੁਰਜ਼ੋਰ ਮੰਗ ਕੀਤੀ ਗਈ।ਰੈਲੀ ਵਿੱਚ ਸ਼ਾਮਿਲ ਹੋਏ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਜ਼ਿਲ੍ਹਾ ਯੂਨਿਟ ਦੇ ਵੱਖ ਵੱਖ ਵਿਭਾਗਾਂ ਦੇ ਆਗੂ ਸਹਿਬਾਨ,ਸਿਹਤ ਵਿਭਾਗ ਤੋਂ ਤੇਜਿੰਦਰ ਸਿੰਘ ਢਿਲੋਂ ਅਤੇ ਅਤੁੱਲ ਸ਼ਰਮਾ, ਡਿਪਟੀ ਕਮਿਸ਼ਨਰ ਦਫਤਰ ਤੋਂ ਅਸਨੀਲ ਸ਼ਰਮਾ ਅਤੇ ਦੀਪਕ ਅਰੋੜਾ, ਖਜ਼ਾਨਾ ਵਿਭਾਗ ਤੋਂ ਮੁਨੀਸ਼ ਕੁਮਾਰ ਸ਼ਰਮਾ , ਰਜਿੰਦਰ ਸਿੰਘ ਮੱਲੀ ਅਤੇ ਸੰਦੀਪ ਅਰੋੜਾ , ਜਲ ਸਰੋਤ ਵਿਭਾਗ ਤੋਂ ਮੁਨੀਸ਼ ਕੁਮਾਰ ਸੂਦ ਅਤੇ ਗੁਰਵੇਲ ਸਿੰਘ ਸੇਖੋਂ , ਸਿੱਖਿਆ ਵਿਭਾਗ ਤੋਂ ਬਿਕਰਮਜੀਤ ਸਿੰਘ ਅਤੇ ਅਮਨ ਥਰੀਏਵਾਲ ,ਲੋਕ ਨਿਰਮਾਣ ਵਿਭਾਗ ਤੋਂ ਵਿਕਾਸ ਜੋਸ਼ੀ ਅਤੇ ਹਸ਼ਵਿੰਦਰਪਾਲ ਸਿੰਘ,ਉਪ ਅਰਥ ਅਤੇ ਅੰਕੜਾ ਸਲਾਹਕਾਰ ਤੋਂ ਮੈਡਮ ਦਵਿੰਦਰ ਕੌਰ, ਐਕਸਾਈਜ਼ ਵਿਭਾਗ ਤੋਂ ਸਿਮਰਨਜੀਤ ਸਿੰਘ ਹੀਰਾ ਅਤੇ ਸ਼ਮਸ਼ੇਰ ਸਿੰਘ, ਆਈ ਟੀ ਆਈ ਵਿਭਾਗ ਤੋਂ ਭੁਪਿੰਦਰ ਸਿੰਘ ਭਕਨਾ ਅਤੇ ਸੁਨੀਲ ਕੁਮਾਰ ,ਵਾਟਰ ਸਪਲਾਈ ਤੋਂ ਰੋਬਿੰਦਰ ਸ਼ਰਮਾਂ ਅਤੇ ਅਕਾਸ਼ ਮਹਾਜਨ, ਸਥਾਨਕ ਸਰਕਾਰਾਂ ਵਿਭਾਗ ਤੋਂ ਗੁਰਦੇਵ ਸਿੰਘ ਰੰਧਾਵਾ, ਖੇਤੀਬਾੜੀ ਵਿਭਾਗ ਤੋਂ ਰਣਬੀਰ ਸਿੰਘ ਰਾਣਾ, ਮੰਡਲ ਭੂਮੀ ਰੱਖਿਆ ਦਫਤਰ ਤੋ ਰਮਨਦੀਪ ਸਿੰਘ ਢਿੱਲੋਂ,
ਰੋਡਵੇਜ਼ ਵਿਭਾਗ ਤੋਂ ਮਨੋਜ ਕੁਮਾਰ, ਰਕੇਸ਼ ਕੁਮਾਰ ,ਐਨ ਸੀ ਸੀ ਵਿਭਾਗ ਤੋਂ ਸੰਦੀਪ ਸਿੰਘ ਅਤੇ ਬਿਕਰਮਜੀਤ ਸਿੰਘ, ਸਮਾਜਿਕ ਸੁਰੱਖਿਆ ਵਿਭਾਗ ਤੋਂ ਗੁਰਦਿਆਲ ਸਿੰਘ ਅਤੇ ਜਗਜੀਵਨ ਸ਼ਰਮਾ,ਤਕਨੀਕੀ ਸਿੱਖਿਆ ਵਿਭਾਗ ਤੋਂ ਦਵਿੰਦਰ ਸਿੰਘ ,ਬਲਜਿੰਦਰ ਸਿੰਘ ਅਤੇ ਸੁਰਜੀਤ ਸਿੰਘ, ਕੋਆਪਰੇਟਿਵ ਵਿਭਾਗ ਤੋਂ ਹਰਪਾਲ ਸਿੰਘ ਅਤੇ ਤੇਜਪਾਲ ਸਿੰਘ, ਰੋਜ਼ਗਾਰ ਵਿਭਾਗ ਤੋਂ ਜਤਿੰਦਰਪਾਲ ਸਿੰਘ ਅਤੇ ਦੀਪਕ ਕੁਮਾਰ,ਡੀ ਡੀ ਪੀ ਓ ਦਫਤਰ ਤੋਂ ਅਰਜੁਨ ਸਿੰਘ ਅਤੇ ਗੁਰਜੀਤ ਸਿੰਘ ਆਦਿ ਨੇ ਰੈਲੀ ਨੂੰ ਸੰਬੋਧਨ ਕੀਤਾ ਅਤੇ ਆਪੋ ਆਪਣੇ ਵਿਭਾਗਾਂ ਦੇ ਸਾਥੀਆਂ ਸਮੇਤ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
पठानकोट ज़िले का पहला गाँव रामकलवां वाई-फाई हुआ ---- कैबिनेट मंत्री पंजाब श्री लाल चंद कटारूचक ने रामकलवां गाँव पहुँचकर वाई-फाई प्रणाली लोग...
COMMENTS