*ਡਿਪਟੀ ਡੀ.ਈ.ਓ. ਬਲਬੀਰ ਸਿੰਘ ਵੱਲੋਂ ਵਧੀਆ ਕਾਰਗੁਜ਼ਾਰੀ ਲਈ ਸਟਾਫ਼ ਨੂੰ ਸਨਮਾਨਿਤ ਕੀਤਾ *
* ਡੇਰਾ ਬਾਬਾ ਨਾਨਕ 18 ਨਵੰਬਰ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ /ਜਸਬੀਰ ਸਿੰਘ ) *
* ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੇ ਸਹਿਯੋਗ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਦੀ ਪ੍ਰੇਰਨਾ ਸਦਕਾ ਸਰਕਾਰੀ ਪ੍ਰਾਇਮਰੀ ਸਕੂਲ ਅਰਲੀਭੰਨ ਬਲਾਕ ਡੇਰਾ ਬਾਬਾ ਨਾਨਕ ਵਿਖੇ ਬਾਲ ਮੇਲਾ ਕਰਵਾਇਆ ਗਿਆ ਗਿਆ ਜਿਸ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਅਧਿਆਪਕਾਂ ਤੇ ਬੱਚਿਆਂ ਦੀ ਹੋਸਲਾ ਅਫ਼ਜਾਈ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਡੀ.ਓ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ ਜਿਸ ਦੇ ਸਰਕਾਰੀ ਸਕੂਲਾਂ ਵਿੱਚ ਐਲ.ਕੇ.ਜੀ. ਅਤੇ ਯੂ.ਕੇ.ਜੀ. ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਮਾਤਾ ਪਿਤਾ ਆਪਣੇ 3 ਸਾਲ ਦੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗੀ ਹਦਾਇਤਾਂ ਤੇ ਅਮਲ ਕਰਦਿਆਂ ਪਂਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੇਲੇ ਲਗਾ ਕੇ ਨਵੇਂ ਸ਼ੈਸ਼ਨ ਵਿੱਚ ਬੱਚਿਆ ਦੀ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਉਨ੍ਹਾਂ ਸਕੂਲ ਸਟਾਫ਼ ਦੁਆਰਾਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਕੂਲ ਸਟਾਫ਼ ਵੱਲੋਂ ਆਪਣੇ ਸਕੂਲ ਲਈ ਆਪਣੀ ਤਨਖ਼ਾਹ ਵਿੱਚੋਂ ਹਰ ਮਹੀਨੇ 10 ਪ੍ਰਤੀਸ਼ਤ ਰਾਸ਼ੀ ਖਰਚ ਕੀਤੀ ਜਾਂਦੀ ਹੈ , ਜਿਸ ਲਈ ਉਨ੍ਹਾਂ ਨੂੰ ਅੱਜ ਜਿਲ੍ਹਾਂ ਸਿੱਖਿਆ ਦਫ਼ਤਰ ਵੱਲੋਂ ਸਨਮਾਨ ਪੱਤਰ ਦੇ ਕੇ ਨਿਵਾਜਿਆ ਜਾ ਰਿਹਾ ਹੈ। ਇਸ ਦੌਰਾਨ ਸਟਾਫ਼ ਤੇ ਬੱਚਿਆ ਵੱਲੋਂ ਵੱਖ - ਵੱਖ ਤਰ੍ਹਾਂ ਦੇ ਵਿੱਦਿਅਕ ਸਟਾਲ ਲਗਾ ਕੇ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਸਮਾਜਿਕ ਭਾਈਚਾਰੇ ਤੇ ਬੱਚਿਆ ਦੇ ਮਾਤਾ ਪਿਤਾ ਵੱਲੋਂ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਹੈੱਡ ਟੀਚਰ ਸੰਦੀਪ ਸਿੰਘ , ਬੀ.ਐਮ.ਟੀ . ਜਸ਼ਨਦੀਪ ਸਿੰਘ , ਅਧਿਆਪਕ ਮਨਪ੍ਰੀਤ ਕੌਰ, ਰਵਿੰਦਰ ਕੌਰ , ਹਰਜੀਤ ਸਿੰਘ , ਰਣਜੀਤ ਸਿੰਘ ਆਦਿ ਹਾਜ਼ਰ ਸਨ।*
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
ભારતીય સંસ્કૃતીમાં તહેવારોની ઉજવણી નું આગવું મહાતમય છે ત્યારે શીતળા સાતમ ના પર્વ ની પણ પરંપરાગત રીતે ઉસ્તાહભેર ઉજવણી કરાવાય છે . ફાગણ મહિ...
-
केजरीवाल की गारंटी - हम जो वादा करते हैं, उसे पूरा करते हैं” - अमनदीप संधू आम आदमी पार्टी ने जनता से किया हर वादा पूरा किया पठानकोट, (दीपक...
-
आज संसारपुर टेरस के जल शक्ति विभाग के रेस्ट हाउस मे 19 सूत्रीय मांग पत्र हिमाचल पथ परिवहन निगम की ड्राइवर यूनियन की तरफ से परिवहन मंत्री ब...
-
संसारपुर टेरेस जो घाटी पंचायत के अंतर्गत आती है। उसके सभी चुनाव लड़ने वाले उम्मीदवारों पर सरकार ने सभी पर अबैध कब्जे के आरोप मे चुनाव लड़ने स...
-
दिल्ली आबकारी नीति मामला: अदालत ने अरविंद केजरीवाल, मनीष सिसोदिया समेत 23 आरोपियों को किया बरी पठानकोट (दीपक महाजन):दिल्ली की बहुचर्चित आ...
-
पंचमुखी महादेव मंदिर पर नाबालिग दो प्रेमी द्वारा रचाई जा रही थी शादी - रोमी पाठक जिला बाल संरक्षण इकाई टीम के त्वरित कार्यवाही से नाबालिग ...
-
दुमका: उपायुक्त राजेश्वरी बी के निदेश पर जिला आपूर्ति पदाधिकारी अल्बर्ट बिलुंग ने सभी पेट्रोल पंप मालिकों को निर्देश दिया है कि प्रातः 6:0...
-
मेरी रसोई योजना का विस्तार: अब गेहूं के साथ मिलेंगी 5 अतिरिक्त वस्तुएँ राज्य में लगभग 40 लाख परिवारों को मिलेगा सीधा लाभ मंत्री लाल चंद कट...
-
टिहरी।।मुख्यमंत्री उदीयमान खिलाडी उन्नयन योजना के अन्तर्गत न्याय पंचायत स्तरों में चयन ट्रायल्स के दूसरे दिन 1865 बालक तथा 1488 बालिकाओं ने ...
-
धनोल्टी विधायक,थौलधार ब्लॉक प्रमुख व प्रदेश महिला महामंत्री व जिला पंचायत सदस्य ने बोर्ड परीक्षा में टॉपर छात्र-छात्राओं को किया सम्मानित। ...
COMMENTS