*ਗੁਰਦਾਸਪੁਰ 30 ਨਵੰਬਰ (ਜਗਜੀਤ ਸਿੰਘ ਪੱਡਾ )
* ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਸਕੱਤਰ ਪੰਜਾਬ ਅਜੋਏ ਸ਼ਰਮਾ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ। ਇਸ
ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਤੇ ਡੀ.ਈ.ਓ. ਐਲੀ: ਮਦਨ ਲਾਲ ਸ਼ਰਮਾ ਨੇ ਦੱਸਿਆ ਕਿ ਅੱਜ ਸੈਕੰਡਰੀ ਪੱਧਰ ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆਂ ਦੀਨੀ ਸੈਕੰ: ਸਕੂਲ ਦੀਨਾਨਗਰ ਅਤੇ ਪ੍ਰਾਇਮਰੀ ਪੱਧਰ ਤੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਬੱਚਿਆ ਦੇ ਜ਼ਿਲ੍ਹਾ ਪੱਧਰੀ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਹਨ ਜਿਸ ਵਿੱਚ ਸਾਰੇ 19 ਬਲਾਕਾਂ ਦੇ ਸੈਕੰਡਰੀ ਤੇ ਪ੍ਰਾਇਮਰੀ ਬਲਾਕ ਪੱਧਰੀ ਸੁੰਦਰ ਲਿਖਾਈ ,ਕਵਿਤਾ ਗਾਇਨ , ਭਾਸ਼ਣ , ਕਹਾਣੀ ਸੁਣਾਉਣਾ , ਚਿੱਤਰ ਕਲਾਂ , ਬੋਲ ਲਿਖਤ , ਪੰਜਾਬੀ ਪੜ੍ਹਨਾ , ਆਮ ਗਿਆਨ ਦੇ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਵੱਲੋਂ ਸ਼ਮੂਲੀਅਤ ਕਰਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਨਾਲ ਬਲਾਕ ਪੱਧਰੀ ਅਧਿਆਪਕਾਂ ਦੇ ਸੁੰਦਰ ਹੱਥ ਲਿਖਤ ਮੁਕਾਬਲੇ ਵੀ ਕਰਵਾਏ ਗਏ। ਇਸ ਦੌਰਾਨ ਬੱਚਿਆਂ ਦੇ ਮਾਤਾ ਪਿਤਾ ਤੇ ਸਮਾਜਿਕ ਭਾਈਚਾਰੇ ਦੇ ਲੋਕਾਂ ਵੱਲੋਂ ਸ਼ਮੂਲੀਅਤ ਕਰਕੇ ਅਧਿਆਪਕਾਂ ਤੇ ਬੱਚਿਆ ਦੀ ਹੋਸਲਾ ਅਫ਼ਜਾਈ ਕੀਤੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਵੱਖ ਵੱਖ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀ ਤੇ ਅਧਿਆਪਕ ਨੂੰ ਪ੍ਰਸ਼ੰਸਾ ਪੱਤਰ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਡਿਪਟੀ ਡੀ.ਈ.ਓ. ਸੈਕੰ : ਲਖਵਿੰਦਰ ਸਿੰਘ ਤੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਵੱਲੋਂ ਜੇਤੂ ਵਿਦਿਆਰਥੀਆਂ ਤੇ ਅਧਿਆਪਕਾਂ ਸੰਬੋਧਨ ਕਰਕੇ ਸ਼ੁਭ ਇੱਛਾਵਾਂ ਦਿੱਤੀਆਂ । ਇਸ ਦੌਰਾਨ ਬੀ.ਪੀ.ਈ.ਓ. ਲਖਵਿੰਦਰ ਸਿੰਘ ਸੇਖੋਂ, ਬੀ.ਪੀ.ਈ.ਓ ਜਸਵਿੰਦਰ ਸਿੰਘ , ਬੀ.ਪੀ.ਈ.ਓ ਬਲਵਿੰਦਰ ਸਿੰਘ ਗਿੱਲ , ਰਾਕੇਸ਼ ਕੁਮਾਰ , ਗੁਰਇਕਬਾਲ ਸਿੰਘ ,ਬੀ.ਪੀ.ਈ.ਓ ਨਿਰਮਲ ਕੁਮਾਰੀ , ਬੀ.ਪੀ.ਈ.ਓ ਪੋਹਲਾ ਸਿੰਘ ,ਬੀ.ਪੀ.ਈ.ਓ ਨੀਰਜ ਕੁਮਾਰ ,ਬੀ.ਪੀ.ਈ.ਓ ਸੁਖਜਿੰਦਰਪਾਲ, ਬੀ.ਪੀ.ਈ.ਓ. ਭਾਰਤ ਰਤਨ , ਬੀ.ਪੀ.ਈ.ਓ. ਪਰਲੋਕ ਸਿੰਘ , ਬੀ.ਪੀ.ਈ.ਓ. ਤਰਸੇਮ ਸਿੰਘ , ਬੀ.ਪੀ.ਈ.ਓ. ਕੁਲਬੀਰ ਕੌਰ ਆਦਿ ਵੱਲੋਂ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ। ਇਸ ਮੌਕੇ ਪ੍ਰਿੰਸੀਪਲ ਡਾਈਟ ਅਨੀਤਾ ,ਪ੍ਰਿੰਸੀਪਲ ਰਾਜਵਿੰਦਰ ਕੌਰ , ਅਮਨਦੀਪ ਸਿੰਘ , ਪਰਮਜੀਤ ਸਿੰਘ ਕਲਸੀ , ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਸਹਾਇਕ ਕੋਆਰਡੀਨੇਟਰ ਨਿਸਚਿੰਤ ਕੁਮਾਰ , ਵਿਕਾਸ ਸ਼ਰਮਾ , ਡੀ.ਐਮ. ਗੁਰਨਾਮ ਸਿੰਘ ,ਸੁਰਿੰਦਰ ਮੋਹਨ , ਗੁਰਵਿੰਦਰ ਸਿੰਘ , ਪਰਮਜੀਤ ਸਿੰਘ , ਜਸਪਿੰਦਰ ਸਿੰਘ , ਸੁਖਬੀਰ ਕੌਰ ਆਦਿ ਸਨ। *
[Corona Virus]$type=slider$c=8$l=0$a=0$sn=600
अधिक खबरे देखे .
-
टैरस से हरिद्वार रुट पर चलने बाली सरकारी बस बापिस कलोहा, प्रागपुर, डाडासिबा स्यूल न आने पर लोग परेशान " पूर्व कामगार एवं कर्मचारी क...
-
देहरा पुलिस को मिली बड़ी कामयाबी चोरों के गिरोह का किया भंडाफोड़ लाखो के सामान की चोरी करने वाले सभी चोर किये काबू देहरा :-पुलिस ने चोरों के ...
-
नारी एकता ग्राम संगठन लाना चेता की महिलाओं ने शुरू किया राखी बनाने का काम नारी एकता ग्राम संगठन की प्रधान हेमंती देवी ने बताया कि हमारे ग्र...
-
टिहरी।। उदीयमान उन्नयन खिलाड़ी छात्रवृत्ति योजना की प्रतियोगिता विकासखंड थौलधार के न्याय पंचायत स्तर पर अटल उत्कृष्ट विद्यालय शिव सिंह इंटर ...
-
टिहरी गढ़वाल।।बिकासखंड थौलधार के राजकीय इंटर कॉलेज मैडंखाल के छात्र छात्राओं ने आजादी के 75वें अमृत महोत्सव के अवसर पर निकाली बा...
-
टिहरी।।।विकासखंड थौलधार के सरस्वती शिशु मंदिर राष्ट्रीय स्वयंसेवक संघ के द्वारा गुरु पूजन कार्यक्रम किया गया है। कार्यक्रम में म...
-
ਅੰਮ੍ਰਿਤਸਰ,2 ਅਗਸਤ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ)- ਜਲ ਨਿਕਾਸ ਹਲਕਾ ਅੰਮ੍ਰਿਤਸਰ ਦੇ ਸਰਕਲ ਹੈੱਡ ਡਰਾਫਟਸਮੈਨ ਸੁਖਬੀਰ ਸਿੰਘ ...
-
सिरमौर में आज दिनांक 02/08/2022 को ग्राम पंचायत लाना चैता के वार्ड नo 04 की रामपुर गाँव की महिला मण्डल की महिलाओं द्वारा सफाई व भांग उखाड़ो...
COMMENTS