ਗੁਰਦਾਸਪੁਰ 31 ਦਸੰਬਰ (ਜਗਜੀਤ ਸਿੰਘ ਪੱਡਾ /ਨੀਰਜ ਸ਼ਰਮਾ /ਜਸਬੀਰ ਸਿੰਘ )
*ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਦੀ ਅਗਵਾਈ ਵਿੱਚ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 100 ਦਿਨਾਂ ਪੜ੍ਹਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।
*ਇਸ ਸਬੰਧੀ ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਅਤੇ ਡੀ.ਈ.ਓ. ਐਲੀ. ਮਦਨ ਲਾਲ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ 100 ਰੋਜਾ ਪੜ੍ਹਨ ਮੁਹਿੰਮ ਵਿਦਿਆਰਥੀਆਂ ਦੇ ਸਿੱਖਣ ਪੱਧਰਾਂ ਵਿੱਚ ਸੁਧਾਰ ਕਰਨ ਹਿੱਤ 1 ਜਨਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਮੁਹਿੰਮ ਲਈ ਪੰਜਾਬ ਭਰ ਦੇ ਵਿਦਿਆਰਥੀਆਂ ਦੀਆਂ ਸਿੱਖਣ ਲੋੜਾਂ ਨੂੰ ਮੁੱਖ ਰੱਖਦਿਆਂ ਹੋਇਆਂ ਵਿਭਾਗ ਵੱਲੋਂ ਹਫ਼ਤਾਵਾਰੀ ਗਤੀਵਿਧੀਆਂ ਦਾ ਕੈਲੰਡਰ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਵਿਦਿਆਰਥੀਆਂ ਦੀਆਂ ਪੜ੍ਹਨ ਰੁਚੀਆਂ ਨੂੰ ਵਿਕਸਿਤ ਕਰਨ ਵਾਲੀਆਂ ਗਤੀਵਿਧੀਆਂ ਸ਼ਾਮਿਲ ਕੀਤੀਆਂ ਗਈਆਂ ਹਨ ਜਿਸ ਸਦਕਾ ਸਮੂਹ ਸਕੂਲਾਂ ਨੂੰ ਅਗਵਾਈ ਮਿਲੇਗੀ । ਉਹਨਾਂ ਸਮੂਹ ਅਧਿਕਾਰੀਆਂ , ਸਕੂਲ ਮੁਖੀਆਂ ,ਸਕੂਲ ਅਧਿਆਪਕਾਂ ਨੂੰ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਨਿਰਧਾਰਿਤ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਲਈ ਕਿਹਾ ਹੈ।
* ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਮੂਹ ਅਧਿਆਪਕਾਂ ਨੂੰ ਇਸ ਕੈਲੰਡਰ ਨੂੰ ਮਾਪਿਆਂ ਨਾਲ ਸਾਂਝਾ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਕਿ ਸਮੂਹ ਮਾਪੇ ਵੀ ਸਬੰਧਤ ਗਤੀਵਿਧੀਆਂ ਲਈ ਆਪਣੇ ਬੱਚਿਆਂ ਦਾ ਸਹਿਯੋਗ ਕਰ ਸਕਣ। ਮੁੱਖ ਦਫ਼ਤਰ ਵੱਲੋਂ ਪੜ੍ਹਨ ਮੁਹਿੰਮ ਸਬੰਧੀ ਬੈਨਰ/ਲੋਗੋ ਵੀ ਸਕੂਲਾਂ ਨਾਲ ਸਾਂਝਾ ਕੀਤਾ ਜਾਵੇਗਾ ਜਿਸ ਦੀ ਵਰਤੋਂ ਸਮੂਹ ਸਕੂਲ ਆਪਣੇ ਸੋਸ਼ਲ ਮੀਡੀਆ ਮਾਧਿਅਮਾਂ ਲਈ ਕਰ ਸਕਣਗੇ। ਵਿਭਾਗ ਵੱਲੋਂ ਇਸ ਮੁਹਿੰਮ ਨੂੰ ਵੱਧ ਤੋਂ ਵੱਧ ਪ੍ਰਚਾਰਨ , ਵਿੱਦਿਆਰਥੀਆਂ ਵਿੱਚ ਹਰਮਨਪਿਆਰਾ ਬਣਾਉਣ ਅਤੇ ਹੱਲਾਸ਼ੇਰੀ ਦੇਣ ਦੇ ਉਦੇਸ਼ ਲਈ ਸਮੂਹ ਸਕੂਲਾਂ ਨੂੰ ਸੋਸ਼ਲ ਮੀਡੀਆ 'ਤੇ ਗਤੀਵਿਧੀਆਂ ਸਾਂਝੀਆਂ ਕਰਨ ਸਮੇਂ ਪੱਤਰ ਵਿੱਚ ਦਿੱਤੇ ਗਏ ਹੈਸ਼ਟੈਗ ਵਰਤਣ ਲਈ ਵੀ ਕਿਹਾ ਹੈ। ਇਸ ਮੌਕੇ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ , ਡਿਪਟੀ ਡੀ.ਈ.ਓ. ਬਲਬੀਰ ਸਿੰਘ , ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਜਸਪਿੰਦਰ ਸਿੰਘ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
-
विकासशील इंसान पार्टी के जुलूस में उमड़ा जनसैलाब, हजारों कार्यकर्ताओं ने निकाला विशाल जुलूस राजू दास कि गिरफ्तारी के लिए आंदोलन मुकेश साहनी...
-
ਵਿਧਾਇਕ ਸ਼ੈਰੀ ਕਲਸੀ ਵੱਲੋਂ ਖੁਦ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਕੀਤੀਆਂ ਜਾ ਨੇ ਹੱਲ ਸਾਲ 2022 ਦੇ ਆਖਰੀ ਦਿਨ ਵੀ ਲੋਕਾਂ ਨਾਲ ਮਿ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
भारतीय सेना में 12वीं पास के लिए बेहद सुनहरा मौका, जल्द करे अप्लाई 12वीं पास जल्द से जल्द करें आवेदन, 50 हजार रु मिलेंगी सैलरी TS पुलिस, P...
-
निकटवर्ती ग्राम बिदारा निवासी के समाजसेवी पूरणमल बुनकर को वंचित वर्ग के लिए शिक्षा में शून्य निवेश नवाचार के अंतर्गत शिक्षा की गुणवत्ता में...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
COMMENTS