*ਵਿਦਿਆਰਥੀਆਂ ਦੀ ਦਸੰਬਰ ਪ੍ਰੀਖਿਆਵਾਂ ਦੀ ਕਾਰਗੁਜਾਰੀ ਮਾਪਿਆਂ ਨਾਲ ਕੀਤੀ ਜਾਵੇਗੀ ਸਾਂਝੀ*
*ਗੁਰਦਾਸਪੁਰ , 21 ਦਸੰਬਰ ( ਜਗਜੀਤ ਸਿੰਘ ਪੱਡਾ)
*ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਿੱਦਿਅਕ ਅਤੇ ਸਹਿ-ਵਿੱਦਿਅਕ ਪ੍ਰਾਪਤੀਆਂ ਬਿਹਤਰੀਨ ਬਣਾਉਣ ਲਈ ਮਾਪੇ ਅਧਿਆਪਕ ਮਿਲਣੀਆਂ ਜਰੀਏ ਵਿਦਿਆਰਥੀਆਂ
ਦੇ ਮਾਪਿਆਂ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ। ਦਸੰਬਰ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀਆਂ ਪ੍ਰਾਪਤੀਆਂ ਬਾਰੇ ਮਾਪਿਆਂ ਨੂੰ ਜਾਣਕਾਰੀ ਦੇਣ ਦੇ ਮਨੋਰਥ ਨਾਲ 22 ਅਤੇ 23 ਦਸੰਬਰ ਨੂੰ ਮਾਪੇ ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ।*
*ਇਸ ਬਾਰੇ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਸੰਧਾਵਾਲੀਆ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ), ਜਗਵਿੰਦਰ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਮਦਨ ਲਾਲ ਸ਼ਰਮਾ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ 22 ਅਤੇ 23 ਦਸੰਬਰ ਨੂੰ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਕਰਵਾਈ ਜਾਵੇਗੀ।ਇਸ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਦਸੰਬਰ ਪ੍ਰੀਖਿਆ ਦੇ ਬਿਹਤਰ ਅਤੇ ਕਮਜੋਰ ਪੱਖਾਂ ਤੋਂ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਵਿਦਿਆਰਥੀਆਂ ਦੀਆਂ ਬਿਹਤਰ ਪ੍ਰਾਪਤੀਆਂ ਨੂੰ ਹੋਰ ਬਿਹਤਰੀਨ ਅਤੇ ਕਮਜੋਰ ਪ੍ਰਾਪਤੀਆਂ 'ਚ ਸੁਧਾਰ ਕੀਤਾ ਜਾ ਸਕੇ।ਮਾਪੇ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਦਿਨ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਦੀਆਂ ਪ੍ਰਾਪਤੀਆਂ ਬਾਰੇ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕਰ ਸਕਦੇ ਹਨ।ਇਸ ਦੌਰਾਨ ਮਾਪਿਆਂ ਦੇ ਨਾਲ ਨਾਲ ਪੰਚਾਇਤੀ ਨੁੰਮਾਇੰਦਿਆਂ,ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਸਮਾਜ ਦੀਆਂ ਹੋਰ ਮੋਹਤਬਰ ਸਖਸ਼ੀਅਤਾਂ ਨਾਲ ਵੀ ਸਕੂਲ ਬਿਹਤਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।*
*ਇਸ ਮੌਕੇ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ ਅਤੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਦੱਸਿਆ ਕਿ ਮਾਪੇ ਅਧਿਆਪਕ ਮਿਲਣੀ ਦੌਰਾਨ ਕੋਵਿਡ -19 ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ। ਉਹਨਾਂ ਦੱਸਿਆ ਕਿ ਇਸ ਦੌਰਾਨ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਅਧੀਨ ਕੰਮ ਕਰਦੇ ਜਿਲ੍ਹਾ ਅਤੇ ਬਲਾਕ ਮੈਂਟਰ ਵਿਭਾਗੀ ਹਦਾਇਤਾਂ ਅਨੁਸਾਰ ਸਕੂਲ ਮੁਖੀਆਂ ਅਤੇ ਅਧਿਆਪਕਾਂ ਦਾ ਸਹਿਯੋਗ ਕਰਨਗੇ। ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ ਵੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਬਟਾਲਾ 29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਟਾਲਾ ਦੇ ਪ੍ਰਧਾਨ ਝਿਰਮਲ ਸਿੰਘ ਬੱਜ...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਸਟੇਟ ਪੱਧਰੀ ਅੰਮ੍ਰਿਤਸਰ, 14 ਸਤੰਬਰ( ਪੱਤਰ ਪ੍ਰੇਰਕ ਜਗਜੀਤ ਸਿੰਘ ਪੱਡਾ, ਹਰਵਿੰਦਰ, ਬਲਵੰਤ ਸਿੰਘ ਭਗਤ) - ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65 ਵੀਆਂ ਅੰਤਰ...
-
बटाला ब्लास्ट के बाद पठानकोट पुलिस आई हरकत में पठानकोट पंजाब(दीपक महाजन):पठानकोट पुलिस डिवीजन नंबर 2 ने सूचना के आधार पर बजरी कंपनी झा...
COMMENTS