ਬਟਾਲਾ 26 ਦਸੰਬਰ ( ਜਗਜੀਤ ਸਿੰਘ ਪੱਡਾ /ਨੀਰਜ ਸ਼ਰਮਾ/ ਵਿਨੋਦ ਸ਼ਰਮਾ) ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਦਾਸਪੁਰ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਗਡ਼ ਨੰਗਲ ਗੁਰਦਾਸਪੁਰ ਵਿਖੇ ਪ੍ਰਿੰਸੀਪਲ ਸ੍ਰੀਮਤੀ ਰੇਣੂ ਬਾਲਾ ਜੀ ਦੀ ਅਗਵਾਈ ਵਿੱਚ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ
ਸਾਹਿਬਜ਼ਾਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਸਾਹਿਬਜ਼ਾਦਾ ਜੁਝਾਰ ਸਿੰਘ ਸਾਹਿਬਜ਼ਾਦਾ ਫਤਹਿ ਸਿੰਘ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ । ਜਿਸ ਵਿੱਚ ਜ਼ਿਲ੍ਹੇ ਭਰ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਸਬੰਧਤ ਕਵਿਤਾ ਮੁਕਾਬਲੇ, ਭਾਸ਼ਣ ਮੁਕਾਬਲੇ ਅਤੇ ਗੀਤ ਮੁਕਾਬਲਿਆਂ ਵਿੱਚ ਸਮੂਲੀਅਤ ਕੀਤੀ । ਮਾਣਯੋਗ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ. ਹਰਪਾਲ ਸਿੰਘ ਸੰਧਾਵਾਲੀਆ ਜੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਮਾਨਯੋਗ ਜ਼ਿਲ੍ਹਾ ਸਿੱੱਖਿਆ ਅਫ਼ਸਰ ਸਰਦਾਰ ਹਰਪਾਲ ਸਿੰਘ ਸੰਧਾਵਾਲੀਆ ਜੀ ਨੇ ਆਪਣੇ ਸੰਬੋਧਨ ਵਿਚ ਬੋਲਦਿਆਂ ਕਿਹਾ ਕਿ ਇਹਨਾਂ ਛੋਟੀ ਉਮਰ ਦੇ ਵੱਡੇ ਬਹਾਦਰ ਯੋਧਿਆਂ ਤੋਂ, ਜਿਨ੍ਹਾਂ ਨਿੱਕੀਆਂ ਉਮਰਾਂ ਵਿਚ ਵੱਡੇ ਸਾਕੇ ਕੀਤੇ, ਧਰਮ ਕੌਮ ਲਈ ਕੁਰਬਾਨੀ ਦਿੱਤੀ । ਉਹਨਾਂ ਤੋਂ ਸਾਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਆਪਣੇ ਮਾਤਾ ਪਿਤਾ ਪਰਿਵਾਰ ਕੌਮ ਅਤੇ ਅਧਿਆਪਕਾਂ ਦਾ ਨਾਮ ਉੱਚਾ ਕਰਨਾ ਚਾਹੀਦਾ ਹੈ । ਸ੍ਰੀਮਤੀ ਰੇਣੂ ਬਾਲਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇ ਆਪਣੇ ਧੰਨਵਾਦੀ ਭਾਸ਼ਣ ਚ ਬੋਲਦਿਆਂ ਕਿਹਾ ਕਿ ਸਤਿਗੁਰੂ ਗੋਬਿੰਦ ਸਿੰਘ ਜੀ ਦਾ ਸਾਰਾ ਪਰਿਵਾਰ, ਉਨ੍ਹਾਂ ਦੇ ਸਮੁੱਚੇ ਸਿੱਖ ਅਤੇ ਉਹ ਖੁਦ ਭਾਰਤਵਰਸ਼ ਦੀ ਏਕਤਾ ,ਅਖੰਡਤਾ, ਧਰਮ ਅਤੇ ਕੌਮ ਲਈ ਸ਼ਹੀਦ ਹੋਏ। ਸਾਨੂੰ ਉਨ੍ਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ । ਇਸ ਮੌਕੇ ਬੀ ਐਨ ਓ ਕਾਦੀਆਂ ਦੋ 2 ਹੈੱਡਮਾਸਟਰ ਮਨਪ੍ਰੀਤ ਸਿੰਘ ਪੰਜ ਗਰਾਈਆਂ, ਹੈੱਡਮਿਸਟ੍ਰੈਸ ਭਾਰਤੀ ਦੱਤਾ ,ਗਗਨਦੀਪ ਸਿੰਘ ਜ਼ਿਲਾ ਮੀਡੀਆ ਕੋ ਆਰਡੀਨੇਟਰ,ਸ.ਸਤਵਿੰਦਰ ਸਿੰਘ ,ਸ. ਗੁਰਜੀਤ ਸਿੰਘ,ਸ ਹਰਪ੍ਰੀਤ ਸਿੰਘ , ਜਸਬੀਰ ਸਿੰਘ ਸਮਰਾ, ਜਸਬੀਰ ਸਿੰਘ ਮਾਨ, ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਅਤੇ ਸਮੂਹ ਮੈਂਬਰ ਸਕੂਲ ਮੈਨੇਜਮੈਂਟ ਕਮੇਟੀ,ਸਮੂਹ ਸਟਾਫ਼, ਇਲਾਕੇ ਦੇ ਨਾਮਵਰ ਹਸਤੀਆਂ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਵੀ ਮੌਜੂਦ ਸਨ।*
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
बांग्लादेश को हराकर भारत ने सातवीं बार जीता अंडर-19 एशिया कप सांवदाता पुसद :- भारतीय क्रिकेट टीम अंडर 19 स्तर पर भी एशिया की बादशाह ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...
COMMENTS