ਗੁਰਦਾਸਪੁਰ 21 ਦਸੰਬਰ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ /ਜਸਬੀਰ ਸਿੰਘ )
*ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ-2022 ਦੌਰਾਨ ਵੋਟਰਾਂ ਨੂੰ ਵੋਟ ਦੀ ਸਹੀ ਵਰਤੋਂ ਕਰਨ ਪ੍ਰਤੀ ਜਾਗਰੂਕਤਾ ਮੁਹਿੰਮ ਦੇ ਮੱਦੇਨਜਰ ਸਵੀਪ ਟੀਮ ਨਾਲ ਸਥਾਨਕ ਪੰਚਾਇਤ ਭਵਨ
ਵਿਖੇ ਅਹਿਮ ਮੀਟਿੰਗ ਕੀਤੀ ਗਈ।ਇਸ ਮੌਕੇ ਹਰਪਾਲ ਸਿੰਘ ਸੰਧਾਵਾਲੀਆਂ ਜ਼ਿਲ੍ਹਾ ਸਿੱਖਿਆ ਅਫਸਰ (ਸ), ਗੁਰਦਾਸਪੁਰ ਤੇ ਮਨਜਿੰਦਰ ਸਿੰਘ ਚੋਣ ਕਾਨੂੰਗੋ ਵੀ ਮੋਜੂਦ ਸਨ।*
*ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰਾਂ ਸ਼ਮੂਲੀਅਤ ਜਾਗਰੂਕ ਕਰਨ ਲਈ ਸਵੀਪ ਵਿੱਚ ਹਲਕਾ ਵਾਈਸ ਸਹਾਇਕ ਨੋਡਲ ਅਫ਼ਸਰ ਲਗਾਏ ਗਏ ਹਨ ਤਾਂ ਜੋ ਬੂਥ ਪੱਧਰ ਤੇ ਜਾ ਕੇ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ 18-19 ਸਾਲ ਦੇ ਵੋਟਰਾਂ ਨੂੰ ਆਪਣੀ ਵੋਟ ਬਣਾਉਣ ਲਈ ਉਤਸ਼ਾਹਿਤ ਕੀਤਾ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਸਵੀਪ ਗਤੀਵਿਧੀਆਂ ਨੂੰ ਹੋਰ ਵਧਾਉਣ ਦੇ ਮੰਤਵ ਨਾਲ ਅੱਜ ਮੀਟਿੰਗ ਕੀਤੀ ਗਈ ਹੈ ਤਾਂ ਜੋ ਵੋਟਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਜਿਲੇ ਅੰਦਰ 18-19 ਸਾਲ ਦੇ ਨੋਜਵਾਨ ਲੜਕੇ-ਲੜਕੀਆਂ ਦੀ 100 ਫੀਸਦ ਵੋਟ ਬਣਾਉਣ, ਔਰਤਾਂ ਦੀ 100 ਫੀਸਦ ਵੋਟ ਪੋਲ ਕਰਵਾਉਣ ਸਬੰਧੀ, ਪੋਲਿੰਗ ਬੂਥਾਂ ਨੂੰ ਡੈਕੋਰੇਟ ਕਰਨ ਸਬੰਧੀ, ਯੂਥ ਕਲੱਬਾਂ ਦੀ ਗਤੀਵਿਧੀਆਂ ਵਧਾਉਣ ਸਬੰਧੀ, 80 ਸਾਲ ਤੋਂ ਵੱਧ ਦੀ ਉਮਰ ਵਾਲੇ ਵੋਟਰ ਅਤੇ ਅੰਗਹੀਣ ਵੋਟਰਾਂ ਦੀ ਵੋਟਰ ਵਜੋ ਸ਼ਮੂਲੀਅਤ ਵਧਾਉਣ ਸਬੰਧੀ, ਵੋਟਰ ਸੇਲਫੀ ਕੰਪੇਨ ਆਦਿ ਤਹਿਤ ਸਵੀਪ ਗਤੀਵਿਧੀਆਂ ਕੀਤੀਆਂ ਜਾਣ।*
*ਉਨਾਂ ਕਿਹਾ ਕਿ ਸਵੀਪ ਗਤੀਵਿਧੀਆਂ ਦਾ ਪ੍ਰਿੰਟ, ਇਲੈਕਟ੍ਰਾਨਿਕਸ ਅਤੇ ਸ਼ੋਸਲ ਮੀਡੀਆਂ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਜਾਗਰੂਕ ਹੋਣ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟਰ ਦਾ ਜਾਗਰੂਕ ਹੋਣਾ ਬਹੁਤ ਜਰੂਰੀ ਹੈ। ਉਨਾਂ ਕਿਹਾ ਕਿ ਦੇਸ਼ ਦੀ ਸ਼ਕਤੀ ਨੋਜਵਾਨ ਹੈ ਅਤੇ ਨੌਜਵਾਨ ਦੀ ਸ਼ਕਤੀ ਵੋਟ ਹੈ। *
*ਉਨਾਂ ਅੱਗੇ ਕਿਹਾ ਕਿ ਜਿਥੇ ਵੋਟ ਬਣਾਉਣੀ ਜਰੂਰੀ ਹੈ, ਓਥੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਵੀ ਬਹੁਤ ਜਰੂਰੀ ਹੈ। ਲੋਕਤੰਤਰ ਦੀ ਮਜ਼ਬੂਤ ਲਈ ਯੋਗ ਵੋਟਰਾਂ ਨੂੰ ਆਪਣੀ ਵੋਟ ਜਲਦ ਤੋਂ ਜਲਦ ਬਣਵਾ ਲੈਣੀ ਚਾਹੀਦੀ ਹੈ ਤਾਂ ਜੋ ਉਹ ਚੋਣਾਂ ਦੌਰਾਨ ਆਪਣੇ ਮੱਤਦਾਨ ਦੀ ਵਰਤੋਂ ਕਰ ਸਕਣ। ਉਨਾਂ ਅੱਗੇ ਦੱਸਿਆ ਕਿ ਜਿਲੇ ਅੰਦਰ ਜਿਨਾਂ ਪੋਲਿੰਗ ਸਟੇਸ਼ਨਾਂ ’ਤੇ ਪਿਛਲੀਆਂ ਚੋਣਾਂ ਵਿਚ ਪੋਲਿੰਗ ਘੱਟ ਹੋਈ ਸੀ, ਉਨਾਂ ਪੋਲਿੰਗ ਸਟੇਸ਼ਨਾਂ ਵਿਚ ਵਿਸ਼ੇਸ ਤੌਰ ’ਤੇ ਸਵੀਪ ਗਤੀਵਿਧੀਆਂ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਉਸ ਖੇਤਰ ਵਿੱਚ ਵੋਟਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣ।*
[Important News]$type=slider$c=4$l=0$a=0$sn=600$c=8
अधिक खबरे देखे .
-
धान को अच्छी तरह सुखाकर ही मंडियों में लाया जाए ताकि किसानों को इंतज़ार न करना पड़े - डिप्टी कमिश्नरउपायुक्त पठानकोट ने किसानों से रात में धान की कटाई न करने की अपील की धान को अच्छी तरह सुखाकर ही मंडियों में लाया जाए ताकि किसानों को इंतज़ा...
-
कैबिनेट मंत्री पंजाब श्री लाल चंद कटारूचक ने बाढ़ प्रभावित क्षेत्रों में गिरदावरी के संबंध में प्रशासनिक अधिकारियों के साथ समीक्षा बैठक की। ...
-
टिहरी। उत्तराखंड राज्य में 14 फरवरी को मतदान होना है जिसके मद्देनजर 12 फरवरी को प्रदेश भर में प्रचार प्रसार अभियान थम जाएंगे। इससे पहले राज...
-
कैबिनेट मंत्री पंजाब श्री लाल चंद कटारूचक ने बाढ़ प्रभावित क्षेत्रों में चल रहे राहत कार्यों का जायजा लिया ---- कोहली से बमियाल सड़क का गै...
-
लगातार बारिश के कारण 26 अगस्त को शैक्षणिक संस्थान बंद रहेंगे:डिप्टी कमिश्नर पठानकोट - 25 अगस्त, 2025 (दीपकमहाजन)जिला मजिस्ट्रेट-सह-उपायुक...
-
देहरादूनः उत्तराखंड के मुख्यमंत्री पुष्कर सिंह धामी चुनाव हार गए हैं। धामी वर्तमान में उत्तराखंड के सीएम थे साथ ही खटीमा से चुनाव लड़ रहे थ...
-
ਅੰਮ੍ਰਿਤਸਰ, 3 ਜੁਲਾਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਪੇਂਡੂ ਖੇਤਰ ਵਿੱਚ ਗਰੀਬ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਮ...
-
शाहजहांपुर जेल में बंद बंदियों के स्वास्थ्य को बेहतर बनाने के लिए एवं उनकी विभिन्न बीमारियों के समुचित इलाज के लिए विशेषज्ञ परामर्श एवं उच्च...
-
ਬਟਾਲਾ, 27 ਅਗਸਤ (ਨੀਰਜ ਸ਼ਰਮਾ, ਜਸਬੀਰ ਸਿੰਘ, ਬਲਜੀਤ ਸਿੰਘ) ਡਿਪਟੀ ਕਮਿਸ਼ਨਰ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਨੇ ਜ਼ਿਲੇ ਦੇ ਸਮੂ...
-
टिहरी।।(सू०वि०) जनपद टिहरी गढ़वाल के त्रिस्तरीय पंचायत चुनाव में आरक्षण रोस्टर जारी होने के फलस्वरूप 578 आपत्तियां दर्ज हुई। दर्ज...
COMMENTS