ਕਿਹਾ, ਬਿਨਾਂ ਦਫਤਰ ਤੋਂ ਮੁਲਾਜਮ ਕਿੱਥੇ ਰੱਖਣ ਦਫਤਰੀ ਸਮਾਨ ਹੁਣ ਅਰੰਭਾਗੇ ਸੰਘਰਸ਼
ਅੰਮ੍ਰਿਤਸਰ,23 ਦਸੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਜਲ ਸਰੋਤ ਵਿਭਾਗ ਅੰਮ੍ਰਿਤਸਰ ਦੇ ਦਫਤਰ ਵਿੱਚ ਕੰਮ ਕਰਦੇ ਕਰਮਚਾਰੀਆਂ ਦੀਆਂ ਵੱਖ ਵੱਖ ਕੈਟਾਗਿਰੀਆਂ ਦੀਆਂ ਜਥੇਬੰਦੀਆਂ ਦੀ ਇਕ ਸਾਂਝੀ ਹੰਗਾਮੀ ਮੀਟਿੰਗ ਹੋਈ।ਜਿਸ ਵਿੱਚ ਵੱਡੀ
ਗਿਣਤੀ 'ਚ ਮੁਲਾਜ਼ਮਾਂ ਨੇ ਭਾਗ ਲਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਕਲੈਰੀਕਲ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਕੁਮਾਰ ਸੂਦ,ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ,ਸੀਨੀ: ਮੀਤ ਪ੍ਰਧਾਨ ਰਾਜਮਹਿੰਦਰ ਸਿੰਘ ਮਜੀਠਾ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ,ਐਸ ਸੀ ਬੀ ਸੀ ਕਰਮਚਾਰੀ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ,ਸੂਬਾ ਮੀਤ ਪ੍ਰਧਾਨ ਰਾਕੇਸ਼ ਕੁਮਾਰ ਬਾਬੋਵਾਲ,ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਵਿਜੈ ਕੁਮਾਰ,ਜਨਰਲ ਸਕੱਤਰ ਰਿਸ਼ੂ ਵਰਮਾ,ਮਹਿਲਾ ਵਿੰਗ ਜਲ ਸਰੋਤ ਵਿਭਾਗ ਦੇ ਪ੍ਰਧਾਨ ਮੈਡਮ ਸਰੋਜ ਸ਼ਰਮਾ,ਡਰਾਫਟਸਮੈਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ, ਨਹਿਰੀ ਪਟਵਾਰੀ ਯੂਨੀਅਨ ਦੇ ਸੀਨੀ: ਮੀਤ ਪ੍ਰਧਾਨ ਰਾਜਦੀਪ ਸਿੰਘ ਚੰਦੀ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲ ਸਰੋਤ ਵਿਭਾਗ ਦਾ ਸਥਾਨਿਕ ਦਫਤਰ ਪੁੱਡਾ ਮਹਿਕਮੇ ਨੂੰ ਵੇਚੇ ਜਾਣ ਉਪਰੰਤ ਹੁਣ ਨਹਿਰੀ ਮਹਿਕਮੇ ਦੇ ਉਚ ਅਧਿਕਾਰੀਆਂ ਵੱਲੋਂ ਬਿਨਾਂ ਕੋਈ ਪ੍ਰਬੰਧ ਕੀਤੇ ਇਸ ਦਫਤਰ ਨੂੰ ਖਾਲੀ ਕਰਨ ਦਾ ਮੁਲਾਜ਼ਮਾਂ ਤੇ ਸਖਤੀ ਨਾਲ ਜ਼ੋਰ ਪਾਇਆ ਜਾ ਰਿਹਾ ਹੈ।ਜਦਕਿ 70 ਪ੍ਰਤੀਸ਼ਤ ਦਫਤਰ ਪਹਿਲਾਂ ਹੀ ਰਿਹਾਇਸ਼ੀ ਕੁਆਰਟਰਾਂ ਵਿੱਚ ਸਿਫਟ ਕੀਤਾ ਜਾ ਚੁੱਕਾ ਹੈ।ਜਿਸ ਦਾ ਦਫਤਰੀ ਰਿਕਾਰਡ ਪਹਿਲਾਂ ਹੀ ਰੁਲਦਾ ਫਿਰ ਰਿਹਾ ਹੈ ਅਤੇ ਹੁਣ ਪੁਰਾਣਾ ਦਫਤਰ ਖਾਲੀ ਕਰਕੇ ਰਿਕਾਰਡ ਸੰਭਾਲਣਾ ਤਾਂ ਦੂਰ ਦੀ ਗੱਲ ਹੈ ਮੁਲਾਜ਼ਮਾਂਂ ਨੂੰ ਦਫਤਰੀ ਕੰਮ ਕਾਜ ਕਰਨ ਲਈ ਬੈਠਣ ਲਈ ਵੀ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਜੋ ਦਫਤਰ ਇੱਥੋਂ ਪਹਿਲਾਂ ਸ਼ਿਫਟ ਕੀਤੇ ਗਏ ਹਨ,ਉਸ ਦੇ ਰਿਕਾਰਡ ਅਤੇ ਹੋਰ ਕੀਮਤੀ ਸਮਾਨ ਦੀਆਂ ਰੋਜ਼ਾਨਾ ਵੱਡੇ ਪੱਧਰ ਤੇ ਚੋਰੀਆਂ ਹੋ ਰਹੀਆਂ ਹਨ।ਜੋ ਕਿ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਤੇ ਵੀ ਕੋਈ ਉਨ੍ਹਾਂ ਵੱਲੋ ਪੁਖਤਾ ਪ੍ਰਬੰਧ ਨਹੀਂ ਕੀਤੇ ਜਾ ਰਹੇ।ਉਕਤ ਆਗੂਆਂ ਨੇ ਕਿਹਾ ਕਿ ਪੁਰਾਣੇ ਦਫਤਰ ਵਿਖੇ ਦੋ ਏਕੜ ਵਿੱਚ ਨਵਾਂ ਦਫਤਰ ਬਣਾਏ ਜਾਣ ਸੰਬੰਧੀ ਵੀ ਇਹਨਾਂ ਅਧਿਕਾਰੀਆਂ ਵੱਲੋ ਲਾਰਾ ਲੱਪਾ ਲਾ ਕੇ ਹੀ ਸਾਰਿਆਂ ਜਾ ਰਿਹਾ ਹੈ।ਜਦ ਕਿ ਹੁਣ ਇਹ ਕਰਮਚਾਰੀਆਂ ਵੱਲੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਸਮੂੰਹ ਜਥੇਬੰਦੀਆਂ ਦੇ ਆਗੂਆਂ ਨੇ ਨਵਾਂ ਨਹਿਰੀ ਦਫਤਰ ਬਣਾਉਣ ਸੰਬੰਧੀ ਫੈਸਲਾ ਲਿਆ ਹੈ ਕਿ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਇਕ ਹਫਤੇ ਦਾ ਸਮਾਂ ਦਿੱਤਾ ਜਾਵੇਗਾ।ਜੇਕਰ ਫਿਰ ਵੀ ਇਹਨਾਂ ਸੰਬੰਧਤ ਅਧਿਕਾਰੀਆਂ ਵੱਲੋ ਅਣਗੌਲਿਆ ਕੀਤਾ ਗਿਆ ਤਾਂ ਜਥੇਬੰਦੀਆਂ ਦੇ ਆਗੂ ਸਮੂਹ ਮੁਲਾਜ਼ਮਾਂ ਨੂੰ ਨਾਲ ਲੈ ਕੇ ਸੰਬੰਧਤ ਨਿਗਰਾਨ ਇੰਜੀਨੀਅਰਾਂ ਦੇ ਦਫਤਰਾਂ ਸਾਹਮਣੇ ਅਣਮਿੱਥੇ ਸਮੇਂ ਲਈ ਧਰਨਾ ਲਗਾਉਣ ਲਈ ਮਜਬੂਰ ਹੋਣਗੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਹਰਪਾਲ ਸਿੰਘ,ਬਲਜਿੰਦਰ ਸਿੰਘ ਵਿਰਦੀ,ਗੁਰਦਿਆਲ ਸਿੰਘ,ਪੂਰਨ ਸਿੰਘ,ਰਕੇਸ਼ ਕੁਮਾਰ,ਰਮਨ ਕੁਮਾਰ,ਦਰਸ਼ਨ ਸਿੰਘ,ਦਿਆ ਰਾਮ ਮੁਨਸ਼ੀ,ਹਰਜਿੰਦਰ ਸਿੰਘ,ਜੋਗਿੰਦਰ ਸਿੰਘ ਬਾਬਾ,ਹਰਪਾਲ ਸਿੰਘ ਪੱਟੀ,ਸੰਦੀਪ ਕੁਮਾਰ,ਦੇਸ ਰਾਜ, ਪਰਮਜੀਤ ਸਿੰਘ,ਦੀਪਕ ਕੁਮਾਰ,ਬਲਜੀਤ ਸਿੰਘ,ਹਰਵਿੰਦਰ ਮਸੀਹ,ਮੈਡਮ ਅਨੀਤਾ ਸ਼ਰਮਾ,ਰਜਨੀ ਪ੍ਰਭਾ,ਰਜਨੀ ਭਾਰਦਵਾਜ,ਨਰਿੰਦਰ ਸਿੰਘ ਗਿੱਲ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS