ਗੁਰਦਾਸਪੁਰ 20 ਦਸੰਬਰ (ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ /ਜਸਬੀਰ ਸਿੰਘ )
ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਨੂੰ ਹਾਈਟੈੱਕ ਕਰਨ ਲਈ ਅਹਿਮ ਯਤਨ ਕੀਤੇ ਜਾ ਰਹੇ ਹਨ ਜਿਸ ਦੇ ਤਹਿਤ ਸਮੇਂ ਸਮੇਂ ਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਸਥਾਨਕ ਸਰਕਾਰੀ
ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹਡ਼ਾ( ਚੇਅਰਮੈਨ ਮਿਲਕਫੈਡ ਪੰਜਾਬ) ਵੱਲੋਂ 10 ਸਰਕਾਰੀ ਸਕੂਲਾਂ ਨੂੰ ਸਮਾਰਟ ਲਾਇਬ੍ਰੇਰੀਆਂ ਬਣਾਉਣ ਲਈ 50 ਟੈਬਲੇਟ ਵੰਡੇ ਗਏ । ਇਸ ਮੌਕੇ ਵਿਧਾਇਕ ਪਾਹਡ਼ਾ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਮਿਆਰੀ ਪੜ੍ਹਾਈ ਅਤੇ ਸਹੂਲਤਾਂ ਵਿੱਚ ਹਰ ਪੱਖ ਤੋਂ ਬਿਹਤਰ ਹਨ ਜਿਸ ਸਦਕਾ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ ਸਮੇਂ ਦੇ ਮੁਕਾਬਲੇ ਹੁਣ ਵਿਦਿਆਰਥੀਆਂ ਦਾ ਦਾਖ਼ਲਾ ਵਧਿਆ ਹੈ। ਉਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਨੂੰ ਅਪੀਲ ਕੀਤੀ ਕਿ ਸਰਕਾਰੀ ਸਹੂਲਤਾਂ ਦਾ ਫਾਇਦਾ ਲੈਣ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਓ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਸੈਕੰਡਰੀ ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਦੇ 68 ਸਰਕਾਰੀ ਸਕੂਲਾਂ ਲਈ 340 ਸਮਾਰਟ ਟੈਬਲੇਟ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਭੇਜੇ ਗਏ ਹਨ ਤਾਂ ਜੋ ਸਰਕਾਰੀ ਸਕੂਲਾਂ ਦੇ ਨਾਲ ਨਾਲ ਇੰਨ੍ਹਾਂ ਦੀਆਂ ਲਾਇਬ੍ਰੇਰੀਆਂ ਨੂੰ ਵੀ ਸਮਾਰਟ ਅਤੇ ਆਧੁਨਿਕ ਕੀਤਾ ਜਾ ਸਕੇ। ਇਸ ਦੇ ਚੱਲਦਿਆਂ ਅੱਜ ਵਿਧਾਇਕ ਪਾਹਡ਼ਾ ਵੱਲੋਂ 10 ਅਪਰ ਪ੍ਰਾਇਮਰੀ ਸਕੂਲ ਮੁਖੀਆਂ ਨੂੰ ਇਹ ਟੈਬਲੇਟ ਵੰਡ ਕੇ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਚਰਨਬੀਰ ਸਿੰਘ ,ਸ਼ਫੀ ਕੁਮਾਰ , ਜਸਕਰਨ ਸਿੰਘ , ਬਲਜਿੰਦਰ ਕੌਰ , ਰਾਜਵਿੰਦਰ ਕੌਰ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਜਸਪਿੰਦਰ ਸਿੰਘ , ਡੀ.ਈ.ਓ. ਦਫ਼ਤਰ ਤੋਂ ਮਨਪ੍ਰੀਤ ਸਿੰਘ , ਸੁਮੀਤ ਕੁਮਾਰ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
श्री लाल चंद कटारू चक कैबिनेट मिनिस्टर पंजाब ने वार्ड नंबर 43 और 44 की गलियों का कंस्ट्रक्शन का काम शुरू करवाया https://blogger.googleuserc...
-
श्री लाल चंद कटारू चक कैबिनेट मिनिस्टर पंजाब ने हेल्थ इंश्योरेंस स्कीम के बारे में गांव बमियाल, नरोट जैमल सिंह और गांव आन्याल का खास दौरा कि...
-
हर नागरिक को मिलेगा चीफ मिनिस्टर हेल्थ इंश्योरेंस स्कीम का फायदा: श्री लाल चंद कटारू चक चीफ मिनिस्टर हेल्थ इंश्योरेंस स्कीम के लॉन्च पर...
-
जिला कानूनी सेवाएं अथॉरिटी की ओर से नशे के खिलाफ जागरूकता सेमीनार आयोजित किया गया पठानकोट 27दिसंबर2025(दीपक महाजन)जिला कानूनी सेवाएं अथॉरिट...
-
असिस्टेंट कमिश्नर जनरल ने डिस्ट्रिक्ट लेवल पर रिपब्लिक डे की तैयारियों का रिव्यू किया पठानकोट 19 जनवरी (दीपक महाजन):असिस्टेंट कमिश्नर जनरल ...
-
ग्राम पंचायत लाना चैता की बेटी एडवोकेट शिवानी के पिता श्री भगत राम शिक्षा विभाग में पियन की पोस्ट पर रिटायर हो चुके हैं माता श्रीमती तृप्ता ...
-
26 जनवरी से पहले पठानकोट पुलिस ने हथियारों की खेप बड़ी मात्रा में पकड़ी पठानकोट 17 जनवरी 2025 (दीपक महाजन)अमृतसर सीमा रेंज के पुलिस उप महान...
-
रेलमगरा। राजस्थान शिक्षक संघ प्रगतिशील की ओर से बुधवार को संगठन के प्रदेश महामंत्री गिरिराज पालीवाल का 34 वर्षों की गौरवमयी सेवा पूर्ण कर ...
-
जौनपुर। इटाए गाव में पुलिस टीम पर किए गए पथराव मामले में 50 लोगों के खिलाफ अज्ञात का मुकदमा दर्ज। मड़ियाहूं कोतवाली अंतर्गत इटाएं ग्राम में...
-
Corona Virus ने एक बार फिर 1918 की याद दिला दी जिसने पूरी दुनिया को दहला कर रख दिया था। अब इतिहास फिर खुद को दोहरा रहा है । इस बार भी दूर-दू...
COMMENTS