ਨਹਿਰੀ ਦਫਤਰ ਦੀ ਉਸਾਰੀ ਜਲਦ ਸ਼ੁਰੂ ਕਰਨ ਸੰਬੰਧੀ ਨਿਗਰਾਨ ਇੰਜੀਨੀਅਰ ਨੂੰ ਦਿੱਤਾ ਮੰਗ ਪੱਤਰ
ਅੰਮ੍ਰਿਤਸਰ,29 ਦਸੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਜਲ ਸਰੋਤ ਵਿਭਾਗ ਦੇ ਸਥਾਨਿਕ ਦਫਤਰ ਵਿੱਚ ਕੰਮ ਕਰਦੇ ਵੱਖ ਵੱਖ ਕੈਟਾਗਿਰੀਆਂ ਦੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਦੇ ਇੱਕ ਉੱਚ ਪੱਧਰੀ ਵਫਦ ਵੱਲੋਂ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਲਾਂ ਸੰਬੰਧੀ
ਇੱਕ ਲਿਖਤੀ ਮੰਗ ਪੱਤਰ ਇੰਜੀ: ਕੁਲਵਿੰਦਰ ਸਿੰਘ ਨਿਗਰਾਨ ਇੰਜੀਨੀਅਰ ਅਪਰਬਾਰੀ ਦੁਆਬ ਨਹਿਰ ਹਲਕਾ ਅੰਮ੍ਰਿਤਸਰ ਅਤੇ ਇੰਜੀ:ਜਗਦੀਸ਼ ਰਾਜ ਨਿਗਰਾਨ ਇੰਜੀਨੀਅਰ ਜਲ ਨਿਕਾਸ ਹਲਕਾ ਅੰਮ੍ਰਿਤਸਰ ਨੂੰ ਦਿੱਤਾ ਗਿਆ।ਜਿਸ ਵਿੱਚ ਜਥੇਬੰਦੀਆਂ ਨੇ ਨਹਿਰੀ ਦਫਤਰ ਦੀ ਉਸਾਰੀ ਨੂੰ ਜਲਦ ਸ਼ੁਰੂ ਕਰਵਾਉਣ ਅਤੇ ਪੁਰਾਣੇ ਦਫਤਰ ਨੂੰ ਖਾਲੀ ਕਰਨ ਉਪਰੰਤ ਬਿਨਾਂ ਦਫਤਰ ਉੱਥੇ ਰੁਲ ਰਹੇ ਕੀਮਤੀ ਦਫਤਰੀ ਰਿਕਾਰਡ ਦੀ ਸਾਂਭ ਸੰਭਾਲ ਲਈ ਉਚਿੱਤ ਪ੍ਰਬੰਧ ਕਰਨ ਤੋਂ ਇਲਾਵਾ ਨਹਿਰੀ ਰਿਹਾਇਸ਼ੀ ਕਾਲੋਨੀ ਵਿੱਚ ਅਲਾਟ ਕੁਆਰਟਰਾਂ ਦੇ ਵਿੱਚ ਕਰਮਚਾਰੀਆਂ ਦਾ ਸਮਾਨ ਪਿਆ ਹੋਣ ਦੇ ਬਾਵਜੂਦ ਵੀ ਉਚ ਅਧਿਕਾਰੀਆਂ ਵੱਲੋਂ ਜ਼ਬਰਦਸਤੀ ਦਫਤਰ ਖੋਲਣ ਵਰਗੀਆਂ ਧੱਕੇਸ਼ਾਹੀਆ ਬੰਦ ਕਰਨ ਸੰਬੰਧੀ ਇਕ ਹਫਤੇ ਦਾ ਅਲਟੀਮੇਟਮ ਦੇ ਦਿੱਤਾ ਹੈ।ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ, ਕਲੈਰੀਕਲ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਕੁਮਾਰ ਸੂਦ ਅਤੇ ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ, ਸੀਨੀ: ਮੀਤ ਪ੍ਰਧਾਨ ਰਾਜਮਹਿੰਦਰ ਸਿੰਘ ਮਜੀਠਾ,ਐਸ ਸੀ ਬੀ ਸੀ ਕਰਮਚਾਰੀ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ,ਸੂਬਾ ਮੀਤ ਪ੍ਰਧਾਨ ਰਾਕੇਸ਼ ਕੁਮਾਰ ਬਾਬੋਵਾਲ,ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਵਿਜੈ ਕੁਮਾਰ,ਜਨਰਲ ਸਕੱਤਰ ਬਲਵਿੰਦਰ ਸਿੰਘ, ਡਰਾਫਟਸਮੈਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ,ਨਹਿਰੀ ਪਟਵਾਰੀ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਚੰਦੀ,ਕਨਵੀਨਰ ਰਣਯੋਧ ਸਿੰਘ ਢਿੱਲੋਂ,ਨਹਿਰੀ ਕਾਲੋਨੀ ਵੈਲਫੇਅਰ ਕਮੇਟੀ ਦੇ ਅਜੇ ਕੁਮਾਰ ਆਦਿ ਆਗੂਆਂ ਨੇ ਦੱਸਿਆ ਕਿ 11 ਏਕੜ ਤੋਂ ਵੱਧ ਰਕਬੇ ਵਿੱਚ ਫੈਲਿਆ ਇਹ ਨਹਿਰੀ ਦਫਤਰ ਕਾਫੀ ਸਮਾਂ ਪਹਿਲਾਂ ਪੁੱਡਾ ਵਿਭਾਗ ਨੂੰ ਵਿਕ ਚੁੱਕਿਆ ਹੈ।ਉਸ ਸਮੇਂ ਸਾਢੇ ਚਾਰ ਏਕੜ ਜਮੀਨ ਵਿੱਚ ਨਵਾਂ ਦਫਤਰ ਬਣਾਉਣ ਉਪਰੰਤ ਇਹ ਜ਼ਮੀਨ ਖਾਲੀ ਕਰਕੇ ਪੁੱਡਾ ਮਹਿਕਮੇ ਦੇ ਸਪੁਰਦ ਕਰਨ ਦੇ ਹੁਕਮ ਜਾਰੀ ਹੋਏ ਸਨ,ਪ੍ਰੰਤੂ ਪਿਛਲੇ ਦੋ ਸਾਲਾਂ ਤੋਂ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਨਵਾਂ ਦਫਤਰ ਬਣਾਉਣ ਦੀ ਬਜਾਏ ਬਹੁਤ ਸਾਰੇ ਦਫਤਰਾਂ ਨੂੰ ਸਰਕਾਰੀ ਰਿਹਾਇਸ਼ੀ ਕਾਲੋਨੀ ਵਿੱਚ ਸਿਫਟ ਕੀਤਾ ਗਿਆ ਹੈ ਅਤੇ ਨਵੇਂ ਦਫਤਰ ਦੀ ਇਮਾਰਤ ਬਣਾਉਣ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।ਇਸ ਸੰਬੰਧੀ ਕਈ ਵਾਰ ਜਥੇਬੰਦੀਆਂ ਦੇ ਆਗੂ ਜਲ ਸਰੋਤ ਵਿਭਾਗ ਦੇ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਮਿਲੇ ਸਨ ਅਤੇ ਉਨ੍ਹਾਂ ਵੱਲੋ ਵੀ ਹਮੇਸ਼ਾ ਹੀ ਭਰੋਸਾ ਦਿੱਤਾ ਜਾਂਦਾ ਰਿਹਾ ਕਿ ਨਹਿਰੀ ਦਫਤਰਾਂ ਨੂੰ ਰਿਹਾਇਸ਼ੀ ਕਾਲੋਨੀ ਵਿੱਚ ਸਿਫਟ ਨਹੀਂ ਕੀਤਾ ਜਾਵੇਗਾ। ਨਵਾਂ ਦਫਤਰ ਬਣਨ ਤੋਂ ਬਾਅਦ ਹੀ ਪੁਰਾਣੇ ਦਫਤਰ ਦੀ ਇਮਾਰਤ ਖਾਲੀ ਕੀਤੀ ਜਾਵੇਗੀ।ਪ੍ਰੰਤੂ ਉਸ ਸਮੇਂ ਦੇ ਅਧਿਕਾਰੀਆਂ ਵੱਲੋ ਇਸ ਦੇ ਉਲਟ ਜ਼ਬਰਦਸਤੀ ਦਫਤਰ ਰਿਹਾਇਸ਼ੀ ਕਾਲੋਨੀ ਵਿੱਚ ਸਿਫਟ ਕੀਤੇ ਗਏ ਹਨ।ਜੋ ਅਲੱਗ ਅਲੱਗ ਕੁਆਰਟਰਾਂ ਵਿੱਚ ਖੁੱਲੇ ਇਨ੍ਹਾਂ ਦਫਤਰਾਂ ਵਿੱਚ ਚੌਕੀਦਾਰਾਂ ਦੀ ਘਾਟ ਹੋਣ ਕਰਕੇ ਲਗਾਤਾਰ ਚੋਰੀਆਂ ਹੋਣ ਨਾਲ ਕਾਲੋਨੀ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।ਪ੍ਰੰਤੂ ਉੱਚ ਅਧਿਕਾਰੀ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੇ।ਉਕਤ ਆਗੂਆਂ ਨੇ ਕਿਹਾ ਕਿ ਪੁਰਾਣੇ ਦਫਤਰ ਵਿੱਚ ਪਿਆ ਸਰਕਾਰੀ ਰਿਕਾਰਡ ਜਿੱਥੇ ਗਲਣ-ਸੜਣ ਦਾ ਡਰ ਹੈ ,ਉੱਥੇ ਰਿਕਾਰਡ ਖੁਰਦ ਬੁਰਦ ਹੋਣ ਦਾ ਵੀ ਡਰ ਬਣਿਆ ਹੋਇਆ ਹੈ।ਜਿਸ ਕਰਕੇ ਕਰਮਚਾਰੀਆਂ ਵਿੱਚ ਘੋਰ ਨਿਰਾਸ਼ਾ ਪਾਈ ਜਾ ਰਹੀ ਹੈ।ਉਨ੍ਹਾਂ ਮੰਗ ਕੀਤੀ ਹੈ ਕਿ ਨਵੀਂ ਨਹਿਰੀ ਦਫਤਰ ਦੀ ਉਸਾਰੀ ਇਕ ਹਫਤੇ ਦੇ ਅੰਦਰ ਅੰਦਰ ਸ਼ੁਰੂ ਕੀਤੀ ਜਾਵੇ ਨਹੀਂ ਤਾਂ ਸਮੂੰਹ ਜਥੇਬੰਦੀਆਂ ਸਖਤ ਐਕਸ਼ਨ ਲੈਣ ਲਈ ਮਜ਼ਬੂਰ ਹੋਣਗੀਆਂ।ਇਸ ਮੌਕੇ ਨਿਗਰਾਨ ਇੰਜੀਨੀਅਰ ਕੁਲਵਿੰਦਰ ਸਿੰਘ ਨੇ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਹੈ ਕਿ ਇਸ ਸੰਬੰਧੀ ਕਾਗਜ਼ੀ ਪ੍ਰਕ੍ਰਿਆ ਪੂਰੀ ਹੋ ਚੁੱਕੀ ਹੈ ਨਵੇਂ ਦਫਤਰ ਦੀ ਇਮਾਰਤ ਦਾ ਕੰਮ ਜਲਦੀ ਹੀ ਸ਼ੁਰੂੁੂ ਹੋ ਜਾਵੇਗਾ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖਾਂ ਵਾਸਤੇ ਪ੍ਰੇਰਨਾ ਦਾ ਸੋਮਾ ਹੈ ਬਟਾਲਾ 14 ਜੂਨ (ਨੀਰਜ ਸ਼ਰਮਾ/ ਜਸਬੀਰ ਸਿੰਘ/ਡਾ ਬਲਜੀਤ ਸਿੰਘ ਢਡਿਆਲਾ)ਜਗਤ ਗੁਰੂ ਪਹਿਲ...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
टिहरी।।(सू०वि०) जनपद टिहरी गढ़वाल के त्रिस्तरीय पंचायत चुनाव में आरक्षण रोस्टर जारी होने के फलस्वरूप 578 आपत्तियां दर्ज हुई। दर्ज...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
COMMENTS