ਅੰਮ੍ਰਿਤਸਰ,27 ਜਨਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਜਲ ਸਰੋਤ ਵਿਭਾਗ ਅੰਮ੍ਰਿਤਸਰ ਸਥਿਤ ਦਫਤਰ ਵਿੱਚ ਕੰਮ ਕਰਦੇ ਵੱਖ ਵੱਖ ਕੈਟਾਗਿਰੀਆਂ ਦੇ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਇੱਕ ਉੱਚ ਪੱਧਰੀ ਵਫਦ ਵੱਲੋ ਨਿਗਰਾਨ ਇੰਜੀਨੀਅਰ ਜਗਦੀਸ਼ ਰਾਜ ਨੂੰ ਮਿਲ ਕੇ ਨਵੇਂ ਨਹਿਰੀ ਦਫਤਰ ਦੀ ਉਸਾਰੀ ਜਲਦ ਸ਼ੁਰੂ ਕਰਵਾਉਣ ਦੀ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਪੁੱਡਾ ਮਹਿਕਮੇ ਨੂੰ ਵਿਕ ਚੁੱਕੇ ਪੁਰਾਣੇ ਨਹਿਰੀ ਦਫਤਰ ਦੀ ਇਮਾਰਤ ਖਾਲੀ ਕਰਵਾਏ ਜਾਣ ਉਪਰੰਤ ਇੱਥੇ ਕੰਮ ਕਰਦੇ ਕਰਮਚਾਰੀਆਂ ਅਤੇ
ਅਧਿਕਾਰੀਆਂ ਦੇ ਬੈਠਣ ਅਤੇ ਦਫਤਰੀ ਰਿਕਾਰਡ ਦੀ ਸਾਂਭ ਸੰਭਾਲ ਲਈ ਬੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਦਫਤਰ ਦਾ ਅਹਿਮ ਰਿਕਾਰਡ ਬਿਨਾਂ ਦਫਤਰ ਤੋਂ ਜਿੱਥੇ ਰੁਲ ਰਿਹਾ ਹੈ ਉੱਥੇ ਕਾਫੀ ਦਫਤਰਾਂ ਦਾ ਰਿਕਾਰਡ ਚੋਰੀ ਵੀ ਚੁੱਕਾ ਹੈ।ਇਸ ਕਰਕੇ ਨਵੇਂ ਨਹਿਰੀ ਦਫਤਰ ਦੀ ਉਸਾਰੀ ਜਲਦ ਸ਼ੁਰੂ ਕਰਵਾਈ ਜਾਵੇ।ਇਸ ਮੌਕੇ ਨਿਗਰਾਨ ਇੰਜੀਨੀਅਰ ਜਗਦੀਸ਼ ਰਾਜ ਨੇ ਵਫਦ ਨੂੰ ਭਰੋਸਾ ਦਿੱਤਾ ਹੈ ਕਿ ਨਵੇਂ ਨਹਿਰੀ ਦਫਤਰ ਦੀ ਉਸਾਰੀ ਕਰਵਾਉਣ ਸੰਬੰਧੀ ਜਲ ਸਰੋਤ ਵਿਭਾਗ ਨੂੰ ਸਰਕਾਰ ਵੱਲੋ ਮਨਜ਼ੂਰੀ ਮਿਲ ਚੁੱਕੀ ਹੈ।ਜਿਸ ਦੇ ਟੈਂਡਰ ਵੀ ਲੱਗ ਚੁੱਕੇ ਹਨ,ਪ੍ਰੰਤੂ ਚੋਣ ਜ਼ਾਬਤਾ ਹੋਣ ਕਰਕੇ ਉਨ੍ਹਾਂ ਵੱਲੋ ਪੰਜਾਬ ਚੋਣ ਕਮਿਸ਼ਨ ਨੂੰ ਦਫਤਰ ਦੀ ਉਸਾਰੀ ਸੁਰੂ ਕਰਨ ਲਈ ਮਨਜ਼ੂਰੀ ਬਾਰੇ ਪੱਤਰ ਲਿਖਿਆ ਗਿਆ ਹੈ।ਮਨਜ਼ੂਰੀ ਮਿਲਣ ਉਪਰੰਤ ਜਲਦ ਹੀ ਨਵੇਂ ਨਹਿਰੀ ਦਫਤਰ ਦੀ ਉਸਾਰੀ ਸ਼ੁਰੂ ਕਰਵਾ ਦਿੱਤੀ ਜਾਵੇਗੀ।ਇਸ ਮੌਕੇ ਵਫਦ ਵਿੱਚ ਪੰਜਾਬ ਸਟੇਟ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜਿਲ੍ਹਾ ਜੋਗਿੰਦਰ ਸਿੰਘ,ਪੰਜਾਬ ਇਰੀਗੇਸਨ ਕਲੈਰੀਕਲ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਕੁਮਾਰ,ਸੀਨੀ:ਮੀਤ ਪ੍ਰਧਾਨ ਰਾਜਮਹਿੰਦਰ ਸਿੰਘ ਮਜੀਠਾ,ਐਸ ਸੀ ਬੀ ਸੀ ਕਰਮਚਾਰੀ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ,ਨਹਿਰੀ ਪਟਵਾਰ ਯੂਨੀਅਨ ਦੇ ਸੂਬਾ ਸੀਨੀ: ਮੀਤ ਪ੍ਰਧਾਨ ਕ੍ਰਿਪਾਲ ਸਿੰਘ ਪਨੂੰ,ਕਨਵੀਨਰ ਰਣਯੋਧ ਸਿੰਘ ਢਿੱਲੋਂ,ਨਿਰਮਲ ਸਿੰਘ,ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਵਿਜੈ ਕੁਮਾਰ ਆਦਿ ਵੀ ਹਾਜ਼ਰ ਸਨ।
ਫੋਟੋ ਕੈਪਸਨ-:ਮੀਟਿੰਗ ਦੌਰਾਨ ਨਿਗਰਾਨ ਇੰਜੀਨੀਅਰ ਜਗਦੀਸ਼ ਰਾਜ ਨਾਲ ਗੱਲਬਾਤ ਕਰਦੇ ਹੋਏ ਯੂਨੀਅਨ ਆਗੂ ਜੋਗਿੰਦਰ ਸਿੰਘ, ਨਿਸ਼ਾਨ ਸਿੰਘ ਰੰਧਾਵਾ ਅਤੇ ਹੋਰ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਬਟਾਲਾ 29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਟਾਲਾ ਦੇ ਪ੍ਰਧਾਨ ਝਿਰਮਲ ਸਿੰਘ ਬੱਜ...
-
गुजरात सरकार ने एरपोर्ट पर सभी यात्रीओ का मेडिकल चेकप का दिया आदेश सूरत गुजरात [post_ads] चीन में कोरोना वायरस से बहोत सारे लोगो...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਸਟੇਟ ਪੱਧਰੀ ਅੰਮ੍ਰਿਤਸਰ, 14 ਸਤੰਬਰ( ਪੱਤਰ ਪ੍ਰੇਰਕ ਜਗਜੀਤ ਸਿੰਘ ਪੱਡਾ, ਹਰਵਿੰਦਰ, ਬਲਵੰਤ ਸਿੰਘ ਭਗਤ) - ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65 ਵੀਆਂ ਅੰਤਰ...
-
बटाला ब्लास्ट के बाद पठानकोट पुलिस आई हरकत में पठानकोट पंजाब(दीपक महाजन):पठानकोट पुलिस डिवीजन नंबर 2 ने सूचना के आधार पर बजरी कंपनी झा...
COMMENTS