ਅੰਮ੍ਰਿਤਸਰ,4 ਜਨਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਮੁਲਾਜ਼ਮ ਵਰਗ ਦੀ ਸਿਰਮੌਰ ਜਥੇਬੰਦੀ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਵੱਲੋ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਵੇਂ ਸਾਲ 2022 ਦਾ ਤਿਆਰ ਕੀਤਾ ਗਿਆ ਕਲੰਡਰ ਜਲ ਸਰੋਤ ਵਿਭਾਗ ਦੇ ਉਚ ਅਧਿਕਾਰੀਆਂ ਵੱਲੋ ਜਾਰੀ ਕੀਤਾ ਗਿਆ ਹੈ।ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ ਅਤੇ ਸੂਬਾ ਮੀਤ ਪ੍ਰਧਾਨ ਰਾਕੇਸ਼ ਕੁਮਾਰ ਬਾਬੋਵਾਲ ਦੀ ਅਗਵਾਈ ਹੇਠ ਰੱਖੇ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ
ਵਿਸੇਸ਼ ਤੌਰ ਤੇ ਪਹੁੰਚੇ ਅਪਰਬਾਰੀ ਦੁਆਬ ਨਹਿਰ ਹਲਕਾ ਅੰਮ੍ਰਿਤਸਰ ਦੇ ਨਿਗਰਾਨ ਇੰਜੀਨੀਅਰ ਕੁਲਵਿੰਦਰ ਸਿੰਘ,ਆਈ ਪੀ ਆਰ ਆਈ ਅੰਮ੍ਰਿਤਸਰ ਦੇ ਜਾਇੰਟ ਡਾਇਰੈਕਟਰ ਇੰਜੀ: ਪ੍ਰਬੋਧ ਚੰਦਰ ਭਗਤ,ਮਜੀਠਾ ਮੰਡਲ ਦੇ ਕਾਰਜਕਾਰੀ ਇੰਜੀਨੀਅਰ ਮਹੇਸ਼ ਸਿੰਘ ਨੇ ਕਲੰਡਰ ਜਾਰੀ ਕਰਦਿਆਂ ਕਿਹਾ ਕਿ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਵੱਲੋ ਮੁਲਾਜ਼ਮਾਂ ਦੇ ਹਿੱਤਾਂ ਅਤੇ ਹੱਕਾ ਪ੍ਰਤੀ ਬੜੇ ਸੁਚਾਰੂ ਢੰਗ ਨਾਲ ਕੀਤੇ ਜਾ ਰਹੇ ਕਾਰਜ਼ ਸ਼ਲਾਘਾਯੋਗ ਹਨ।ਉਨ੍ਹਾਂ ਕਿਹਾ ਕਿ ਫੈਡਰੇਸ਼ਨ ਵੱਲੋ ਹਰ ਨਵੇਂ ਸਾਲ ਤੇ ਲੋਕ ਹਿੱਤ ਵਿੱਚ ਤਿਆਰ ਕੀਤੇ ਕਲੰਡਰ ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਜੀ ਦੀ ਤਸਵੀਰ ਅਤੇ ਦੇਸ਼ ਦੀ ਪਾਰਲੀਮੈਂਟ ਅਤੇ ਫੈਡਰੇਸ਼ਨ ਵੱਲੋਂ ਸਾਲ ਭਰ ਕੀਤੀਆਂ ਸਰਗਰਮੀਆਂ ਦੀਆਂ ਤਸਵੀਰਾਂ,ਸਾਲ ਦੇ ਸ਼ੁਰੂ ਤੋਂ ਅੰਤ ਤੱਕ ਦੀਆਂ ਗਜ਼ਟਿਡ ਛੁੱਟੀਆਂ ਸਮੇਤ ਹਰ ਤਿਉਹਾਰ ਨੂੰ ਦਰਸਾਉਂਦਾ ਹੋਇਆ ਇਹ ਕਲੰਡਰ ਤਿਆਰ ਕਰਨਾ ਫੈਡਰੇਸ਼ਨ ਆਗੂਆਂ ਦਾ ਬਹੁਤ ਵਧੀਆ ਅਤੇ ਸ਼ਲਾਘਾਯੋਗ ਉਪਰਾਲਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੰਡਲ ਅਫਸਰ ਅਭਿਸ਼ੇਕ ਕੁਮਾਰ, ਇੰਜੀ: ਰਛਮਿੰਦਰ ਸਿੰਘ,ਇੰਜੀ: ਕੁਲਦੀਪ ਸਿੰਘ,ਸਰਕਲ ਸੁਪਰਡੈਂਟ ਹਰਜੀਤ ਸਿੰਘ ਗਿੱਲ,ਡਿਪਲੋਮਾ ਇੰਜੀ: ਐਸੋਸੀਏਸ਼ਨ ਦੇ ਜੋਨ ਪ੍ਰਧਾਨ ਇੰਜੀ: ਸੁਰਿੰਦਰ ਮਹਾਜਨ,ਸੂਬਾ ਪ੍ਰਧਾਨ ਉਪਕਾਰ ਸਿੰਘ ਕੋਹਲੀ, ਕਲੈਰੀਕਲ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਕੁਮਾਰ ਸੂਦ ਅਤੇ ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ,ਨਹਿਰੀ ਪਟਵਾਰ ਯੂਨੀਅਨ ਦੇ ਸੂਬਾ ਸੀਨੀ: ਮੀਤ ਪ੍ਰਧਾਨ ਰਾਜਦੀਪ ਸਿੰਘ ਚੰਦੀ,ਕਨਵੀਨਰ ਰਣਯੋਧ ਸਿੰਘ ਢਿੱਲੋਂ,ਡਰਾਫਟਸਮੈਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ, ਸੀ ਪੀ ਐਫ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੰਜੀਵ ਕੁਮਾਰ ਸ਼ਰਮਾ,ਮਹਿਲਾ ਵਿੰਗ ਜਲ ਸਰੋਤ ਵਿਭਾਗ ਅੰਮ੍ਰਿਤਸਰ ਦੇ ਪ੍ਰਧਾਨ ਸਰੋਜ ਸ਼ਰਮਾ,ਮੰਡਲ ਸੁਪਰਡੈਂਟ ਰਾਜੇਸ਼ ਕੁਮਾਰ,ਤੇਜਬੀਰ ਸਿੰਘ, ਐਚ ਆਰ ਸੀ ਦੀਪਕ ਕੁਮਾਰ,ਨਿਰਮਲ ਸਿੰਘ,ਹਰਪਾਲ ਸਿੰਘ ਪੱਟੀ,ਸੁਰਿੰਦਰਪਾਲ ਸਿੰਘ ਜਗਦੇਵ ਕਲਾਂ ਆਦਿ ਵੀ ਹਾਜ਼ਰ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
प ठानकोट में ‘शिक्षा का महा जश्न’, हजारों अभिभावकों की भागीदारी पठानकोट में “शिक्षा का महा जश्न” बड़े उत्साह और जोश के साथ मनाया गया। मेगा...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
भारत सरकार केन्द्र गृहमंत्री आदरणीय श्री राजनाथ सिंह जी ने शाहजहांपुर अलवर में विशाल जनसभा की । अलवर लोक सभा भारतीय जनता पार्ट...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
-
बटाला ब्लास्ट के बाद पठानकोट पुलिस आई हरकत में पठानकोट पंजाब(दीपक महाजन):पठानकोट पुलिस डिवीजन नंबर 2 ने सूचना के आधार पर बजरी कंपनी झा...
COMMENTS