ਨਿਪੁੰਨ ਭਾਰਤ ਮਿਸ਼ਨ ਤਹਿਤ ਕਰਵਾਈਆਂ ਜਾਣਵਾਲੀਆਂ ਗਤੀਵਿਧੀਆਂ ਅਤੇ
ਟੀਚਾ ਪ੍ਰਾਪਤੀ ਲਈ ਅਧਿਕਾਰੀਆਂ ਨੂੰ ਦਿੱਤੀ ਗਈ ਜਾਣਕਾਰੀ
ਐੱਸ.ਏ.ਐੱਸ. ਨਗਰ 4 ਜਨਵਰੀ ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ )
ਨਵੇਂ ਸ਼ਾਲ 2022 ਦੀ ਸ਼ੂਰੂਆਤ ਵਿੱਚ ਹੀ ਸਿੱਖਿਆ ਵਿਭਾਗ ਪੰਜਾਬ ਨੇ ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੀ ਅਗਵਾਈ ਅਤੇ ਡੀ.ਜੀ.ਐੱਸ.ਈ. ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ ਰੇਖ ਵਿੱਚ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀ ਨਿਪੁੰਨ ਭਾਰਤ ਮਿਸ਼ਨ ਤਹਿਤ ਕਰਵਾਈ ਜਾਣ ਵਾਲੀ ਸਿਖਲਾਈ ਬਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਐਲੀਮੈਂਟਰੀ ਸਿੱਖਿਆ, ਪ੍ਰਿੰਸੀਪਲ ਡਾਇਟ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰਾਂ ਐਲੀਮੈਂਟਰੀ ਸਿੱਖਿਆ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਅਤੇ ਜ਼ਿਲ੍ਹੇ ਦੇ ਹੋਰ ਅਧਿਕਾਰੀਆਂ ਨੂੰ ਖੇਤਰੀ ਸਹਿਕਾਰੀ ਪ੍ਰਬੰਧਨ ਸੰਸਥਾਨ ਵਿਖੇ ਇੱਕ ਦਿਨਾਂ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਸਿਖਲਾਈ ਵਰਕਸ਼ਾਪ ਦੌਰਾਨ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਬੁਨਿਆਦੀ ਸਾਖਰਤਾ ਅਤੇ ਸੰਖਿਆ ਗਿਆਨ ਬਾਰੇ ਕੀਤੀ ਯੋਜਨਾਬੰਦੀ ਅਤੇ ਇਸਦੀ ਸਕੂਲਾਂ ਵਿੱਚ ਉਚਿਤ ਢੰਗ ਨਾਲ ਲਾਗੂ ਕਰਵਾ ਕੇ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਜਾਣਕਾਰੀ ਸਟੇਟ ਰਿਸੋਰਸ ਪਰਸਨਾਂ ਵੱਲੋਂ ਦਿੱਤੀ ਗਈ। ਇਸਦੇ ਨਾਲ ਹੀ ਵਰਕਸ਼ਾਪ ਦੌਰਾਨ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਸੌ ਦਿਨਾਂ ਪੜ੍ਹਣ ਮੁਹਿੰਮ ਦੇ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਅਤੇ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਤਿਆਰ ਕੀਤੇ ਹਫ਼ਤਾਵਾਰੀ ਯੋਜਨਾਬੰਦੀ ਬਾਰੇ ਵਿੱਚ ਵੀ ਵਿਸਤਾਰ ਵਿੱਚ ਜਾਣਕਾਰੀ ਦਿੱਤੀ ਗਈ।
ਇਸਤੋਂ ਇਲਾਵਾ ਜ਼ਿਲ੍ਹਾ ਅਤੇ ਬਲਾਕ ਸਿੱਖਿਆ ਅਧਿਕਾਰੀਆਂ ਨੂੰ ਵਿਭਾਗ ਵੱਲੋਂ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਵੀ ਜ਼ਿਲ੍ਹਾ, ਬਲਾਕ ਅਤੇ ਸਕੂਲ ਪੱਧਰ 'ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਰਿਸੋਰਸ ਪਰਸਨਾਂ ਨੇ ਜਾਣਕਾਰੀ ਦਿੱਤੀ।
ਇਸ ਸਿਖਲਾਈ ਵਰਕਸ਼ਾਪ ਦੌਰਾਨ ਨਿਪੁੰਨ ਭਾਰਤ ਮਿਸ਼ਨ ਮੁਹਿੰਮ ਸਬੰਧੀ ਓਰੀਐਂਟੇਸ਼ਨ, ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਦਾਖਲੇ ਅਤੇ ਹੋਰ ਗਤੀਵਿਧੀਆਂ, ਸਾਖਰਤਾ ਅਤੇ ਪੜ੍ਹਨ ਮੁਹਿੰਮ, ਸਪਲੀਮੈਂਟਰੀ ਰੀਡਿੰਗ ਮਟੀਰੀਅਲ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ ਗਈ।
ਇਸ ਸਿਖਲਾਈ ਵਰਕਸ਼ਾਪ ਵਿੱਚ ਡਾ. ਹਰਪਾਲ ਸਿੰਘ ਬਾਜਕ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਇਮਰੀ, ਗੁਰਤੇਜ ਸਿੰਘ, ਦਲਜੀਤ ਸਿੰਘ, ਹਰਜੀਤ ਕੌਰ, ਨੀਲਮ ਕੁਮਾਰੀ, ਗੁਰਿੰਦਰ ਕੌਰ ਨੇ ਬਤੌਰ ਰਿਸੋਰਸ ਪਰਸਨ ਕੰਮ ਕੀਤਾ।
[Important News]$type=slider$c=4$l=0$a=0$sn=600$c=8
अधिक खबरे देखे .
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
प ठानकोट में ‘शिक्षा का महा जश्न’, हजारों अभिभावकों की भागीदारी पठानकोट में “शिक्षा का महा जश्न” बड़े उत्साह और जोश के साथ मनाया गया। मेगा...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
एकौना थाने का औचक निरीक्षण-! पुलिस अधीक्षक द्वारा थाना एकौना का औचक निरीक्षण किया करते हुए आवास, भोजनालय, बैरक का मुआइना किया साथ मे...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
भारत सरकार केन्द्र गृहमंत्री आदरणीय श्री राजनाथ सिंह जी ने शाहजहांपुर अलवर में विशाल जनसभा की । अलवर लोक सभा भारतीय जनता पार्ट...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
-
बटाला ब्लास्ट के बाद पठानकोट पुलिस आई हरकत में पठानकोट पंजाब(दीपक महाजन):पठानकोट पुलिस डिवीजन नंबर 2 ने सूचना के आधार पर बजरी कंपनी झा...
COMMENTS