ਸਥਾਨ ਘੁਮਾਣ, 14 ਫ਼ਰਵਰੀ (ਜਗਜੀਤ ਸਿੰਘ ਪੱਡਾ/ਨੀਰਜ ਸ਼ਰਮਾ/ ਜਸਬੀਰ ਸਿੰਘ)
*ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਦੀਆਂ ਹਦਾਇਤਾਂ ਤੇ ਅਮਲ ਕਰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਪਾਲ ਸਿੰਘ ਸੰਧਾਵਾਲੀਆ ਦੀ ਅਗਵਾਈ ਵਿੱਚ ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਬੂਥ ਨੰਬਰ 136 ਅਤੇ 137 ਬਾਬਾ ਨਾਮਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੁਮਾਣ ਵਿਖੇ 'ਆਪਣੇ ਬੂਥ ਨੂੰ ਜਾਣੋ ‘ ਪ੍ਰੋਗਰਾਮ ਕਰਵਾਇਆਂ
ਗਿਆ। ਇਸ ਮੌਕੇ ਬਲਾਕ ਸ੍ਰੀ ਹਰਗੋਬਿੰਦਪੁਰ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਮਹਿੰਦੀ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਲੇ, ਭਾਸ਼ਣ ਮੁਕਾਬਲੇ ਅਤੇ ਗਿੱਧੇ ਰਾਹੀਂ ਵੋਟ ਦੀ ਮਹਾਨਤਾ ਬਾਰੇ ਵੋਟਰਾਂ ਨੂੰ ਜਾਗਰੂਕ ਕਰਾਇਆ। ਸ. ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਵੋਟਰਾਂ ਨੂੰ ਬਿਨਾ ਕਿਸੇ ਲਾਲਚ ਤੇ ਬਿਨਾ ਭੇਦ-ਭਾਵ ਤੋਂ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਦੀਆ ਹਦਾਇਤਾਂ ਤੇ ਅਮਲ ਕਰਦਿਆਂ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੇ 25 ਬੂਥ , ਜਿੱਥੇ ਪਿਛਲੀਆਂ ਚੋਣਾਂ ਵਿੱਚ 50% ਤੋਂ ਘੱਟ ਵੋਟਾਂ ਪੋਲ ਹੋਈਆ ਸਨ , ਉੱਥੇ ਵੋਟਰਾਂ ਨੂੰ ਜਾਗਰੂਕ ਕਰਨ ਲਈ ‘ ਆਪਣੇ ਬੂਥ ਨੂੰ ਜਾਣੋ ‘ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਲੜ੍ਹੀ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਹਾਜ਼ਰ ਵੋਟਰਾਂ ਨਾਲ ਗੱਲਬਾਤ ਕਰਕੇ ਵੱਡੇ ਪੱਧਰ ਤੇ ਮੱਤ-ਦਾਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਪ੍ਰਸ਼ਾਸਨ ਵੱਲੋਂ 20 ਫ਼ਰਵਰੀ ਨੂੰ ਪੋਲਿੰਗ ਬੂਥਾਂ ਤੇ ਵੋਟਾਂ ਵਾਲੇ ਦਿਨ ਦਿੱਤੀਆਂ ਜਾਣ ਵਾਲ਼ੀਆਂ ਸਹੂਲਤਾਂ , ਵੀ.ਵੀ.ਪੈਟ. ਤੇ ਈ.ਵੀ.ਐਮ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ। ਬਲਾਕ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਰਜਨੀ ਬਾਲਾ ਵੱਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿੱਚ ਵੋਟਾਂ ਦੀ ਤਿਆਰੀ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਸ੍ਰੀਮਤੀ ਰਾਜਬੀਰ ਕੌਰ ਸਵੀਪ ਟੀਮ ਮੈਂਬਰ ਵੱਲੋਂ ਹਾਜ਼ਰ ਵੋਟਰਾਂ ਤੋਂ ਪ੍ਰਣ ਲਿਆ ਕਿ ਉਹ ਵੋਟ ਪ੍ਰਤੀਸ਼ਤਾ ਵਧਾਉਣ ਲਈ ਆਪਣਾ ਯੋਗਦਾਨ ਪਾਉਣਗੇ।ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸਵੀਪ ਸ. ਗਗਨਦੀਪ ਸਿੰਘ ਵੱਲੋਂ 18 ਸਾਲ ਤੋਂ ਉੱਪਰ ਦੇ ਬੱਚਿਆਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਸੁਨੀਤਾ ਸ਼ਰਮਾ ਵੱਲੋਂ ਆਏ ਹੋਏ ਮੁੱਖ ਮਹਿਮਾਨ ਅਤੇ ਵੋਟਰਾਂ ਦਾ ਧੰਨਵਾਦ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਸ੍ਰੀਮਤੀ ਰਾਜਬੀਰ ਕੌਰ ਸਵੀਪ ਟੀਮ ਮੈਂਬਰ ਨੇ ਬਾਖੂਬੀ ਨਿਭਾਈ। ਇਸ ਮੌਕੇ ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਰਜਨੀ ਬਾਲਾ, ਚੋਣ ਸੁਪਰਵਾਈਜ਼ਰ ਸ. ਗੁਰਨਾਮ ਸਿੰਘ ਮੰਡ, ਸ. ਪਰਮਿੰਦਰ ਸਿੰਘ, ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਪਰਮਜੀਤ ਕੌਰ, ਸ਼੍ਰੀਮਤੀ ਸੁਪ੍ਰੀਤ ਕੌਰ, ਸ਼੍ਰੀਮਤੀ ਅਮਰਜੀਤ ਕੌਰ, ਸ੍ਰੀਮਤੀ ਕਮਲਜੀਤ ਕੌਰ, ਸ੍ਰੀਮਤੀ ਗੁਰਵੀਨ ਕੌਰ, ਸ੍ਰੀਮਤੀ ਰਾਜਵਿੰਦਰ ਕੌਰ, ਸ. ਗੁਰਮੁਖ ਸਿੰਘ, ਸ੍ਰੀ ਮਦਨ ਲਾਲ, ਸ੍ਰੀ ਸੰਦੀਪ ਸਿੰਘ, ਸ. ਭੀਮ ਸਿੰਘ, ਸ. ਹਰਵਿੰਦਰ ਸਿੰਘ, ਸ੍ਰੀਮਤੀ ਨਿਰਮਲ ਕੌਰ ਆਦਿ ਹਾਜ਼ਰ ਸਨ। ਸਾਰੇ ਸਵੀਪ ਪ੍ਰੋਗਰਾਮ ਵਿੱਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਸਵੀਪ ਸ. ਗਗਨਦੀਪ ਸਿੰਘ ਜੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
राज्य में शीघ्र ही बनेगा खेल विश्वविद्यालय- सीएम धामी कोटी कलोनी।। मुख्यमंत्री ने मेडिकल कॉलेज नई टिहरी की सड़कों का हॉट मिक्सि...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
COMMENTS