ਅੰਮ੍ਰਿਤਸਰ,5 ਫਰਵਰੀ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਆਮ ਆਦਮੀ ਪਾਰਟੀ ਪੰਜਾਬ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਪੰਜਾਬ ਇਰੀਗੇਸ਼ਨ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਪ੍ਰਧਾਨ ਖੁਸ਼ਵਿੰਦਰ ਸਿੰਘ ਕਪਿਲਾ ਅਤੇ ਸੂਬਾ ਜਨਰਲ ਸਕੱਤਰ ਬਚਿੱਤਰ ਸਿੰਘ ਆਪ ਦੇ ਸੀਨੀਅਰ ਆਗੂ ਦਲਬੀਰ ਸਿੰਘ ਬਾਜਵਾ, ਨਿਰਮਲ ਸਿੰਘ ਅਨੰਦ ਅਤੇ ਹਰਵਿੰਦਰ ਸਿੰਘ ਜੋਸ਼ਨ ਦੀ ਪ੍ਰੇਰਨਾ ਸਦਕਾ ਸੁਸ਼ੀਲ ਗੁਪਤਾ ਮੈਂਬਰ ਰਾਜ ਸਭਾ
ਦਿੱਲੀ ਅਤੇ ਮੇਘ ਚੰਦ ਸੇਰਮਾਜਰਾ ਜਿਲ੍ਹਾ ਪ੍ਰਧਾਨ ਦੀ ਹਾਜ਼ਰੀ ਵਿੱਚ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।ਇਸ ਮੌਕੇ ਸੁਸ਼ੀਲ ਗੁਪਤਾ ਮੈਂਬਰ ਰਾਜ ਸਭਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋ ਦਿੱਲੀ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਜਿਸ ਦੀਆਂ ਵਿਦੇਸ਼ਾ ਵਿੱਚ ਵੀ ਖੂਬ ਚਰਚਾਵਾਂ ਚੱਲ ਰਹੀਆਂ ਹਨ ਅਤੇ ਹੁਣ ਪੰਜਾਬ ਦੇ ਲੋਕ ਵੀ ਦਿੱਲੀ ਸਰਕਾਰ ਦਾ ਮਾਡਲ ਪੰਜਾਬ ਵਿੱਚ ਦੇਖਣਾ ਚਾਹੁੰਦੇ ਹਨ ਅਤੇ ਸੂਬੇ ਵਿੱਚ ਚੱਲ ਰਹੇ ਨਿਕੰਮੇ ਸਿਸਟਮ ਨੂੰ ਤਬਦੀਲ ਕਰਨ ਲਈ ਪੰਜਾਬ ਅੰਦਰ ਹਰੇਕ ਵਰਗ ਦਾ ਝੁਕਾਅ ਦਿਨ ਬਦਿਨ ਆਮ ਆਦਮੀ ਪਾਰਟੀ ਵੱਲ ਵੱਧ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੱਡੀ ਗਿਣਤੀ ਵਿੱਚ ਆਪ ਦੇ ਝੰਡੇ ਹੇਠ ਇਕੱਤਰ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਅੰਦਰ ਸਰਕਾਰ ਬਣਾਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ।ਇਸ ਮੌਕੇ ਪਾਰਟੀ ਵੱਲੋ ਉਕਤ ਮੁਲਾਜ਼ਮ ਆਗੂਆਂ ਦੇ ਤਜਰਬੇ ਨੂੰ ਮੁੱਖ ਰੱਖਦੇ ਹੋਏ ਉਨ੍ਹਾ ਨੂੰ ਐਕਸ ਇੰਪਲਾਈਜ਼ ਵਿੰਗ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।ਇਸ ਮੌਕੇੇ ਪਾਰਟੀ ਵੱਲੋ ਦਿੱਤੇ ਗਏ ਮਾਣ ਸਤਿਕਾਰ ਤੇ ਨਵ ਨਿਯੁਕਤ ਅਹੁਦੇਦਾਰ ਖੁਸ਼ਵਿੰਦਰ ਕਪਿਲਾ ਅਤੇ ਬਚਿੱਤਰ ਸਿੰਘ ਨੇ ਸਮੁੱਚੀ ਆਪ ਦੀ ਹਾਈਕਮਾਂਡ ਵਿਸੇਸ਼ ਤੌਰ ਤੇ ਸੂਬਾ ਪ੍ਰਧਾਨ ਭਾਗਵੰਤ ਮਾਨ ਅਤੇ ਐਕਸ ਇੰਪਲਾਈਜ਼ ਵਿੰਗ ਦੇ ਸੂਬਾ ਪ੍ਰਧਾਨ ਹਰਭਜਨ ਸਿੰਘ ਈਟੀਓ ਸਮੇਤ ਸਮੁੱਚੀ ਪੰਜਾਬ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉਪਰ ਜੋ ਪਾਰਟੀ ਨੇ ਭਰੋਸਾ ਕੀਤਾ ਹੈ,ਉਹ ਸੂਬਾ ਲੀਡਰਸ਼ਿਪ ਦੀ ਕਸਵੱਟੀ ਉਪਰ ਖਰਾ ਉਤਰਨਗੇ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
शाहजहांपुर जेल में बॉलीवुड अभिनेता एवं कॉमेडी किंग राजपाल यादव ने बंदियों को खूब गुदगुदाया। ज़िला कारागार में हास्य अभिनेता रा...
-
पठानकोट ज़िले का पहला गाँव रामकलवां वाई-फाई हुआ ---- कैबिनेट मंत्री पंजाब श्री लाल चंद कटारूचक ने रामकलवां गाँव पहुँचकर वाई-फाई प्रणाली लोग...
COMMENTS