*ਬਟਾਲਾ 23 ਫ਼ਰਵਰੀ ( ਜਗਜੀਤ ਸਿੰਘ ਪੱਡਾ/ਨੀਰਜ ਸ਼ਰਮਾ/ਜਸਬੀਰ ਸਿੰਘ) *
*ਪੰਜਾਬੀ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਭਾਸ਼ਾ ਵਿਭਾਗ ਗੁਰਦਾਸਪੁਰ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੇ ਪ੍ਰਸੰਗ ਵਿੱਚ " ਦੇਵਿੰਦਰ ਸਤਿਆਰਥੀ ਜੀਵਨ , ਰਚਨਾ ਤੇ ਸਾਹਿਤ ਨੂੰ ਦੇਣ “ ਸੈਮੀਨਾਰ ਸਥਾਨਕ ਆਰ ਆਰ ਬਾਵਾ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਵਿਖੇ ਕਰਵਾਇਆਂ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਮੁੱਖ ਮਹਿਮਾਨ
ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਗੁਰਦਾਸਪੁਰ ਪਰਮਜੀਤ ਸਿੰਘ ਕਲਸੀ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਇਸ ਦੌਰਾਨ ਕਾਲਜ ਦੀ ਪ੍ਰਿੰਸੀਪਲ ਏਕਤਾ ਖੋਸਲਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਸਹਿਯੋਗ ਕਰਦੇ ਰਹਿਣਗੇ। ਡੀ.ਈ.ਓ. ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਵਿਦਿਆਰਥੀਆ ਨੂੰ ਕਿਤਾਬਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਕੋਆਰਡੀਨੇਟਰ ਡਾ. ਸਤਿੰਦਰ ਕੋਰ ਕਾਹਲੋਂ ਨੇ ਦੱਸਿਆ ਉੱਘੇ ਕਵੀ ਤੇ ਸਾਹਿਤਕਾਰ ਨਿਰਮਲ ਅਰਪਨ ਵੱਲੋਂ ਦੇਵਿੰਦਰ ਸਤਿਆਰਥੀ ਦੇ ਜੀਵਨ ਨਾਲ ਸੰਬੰਧਤ ਬਹੁਤ ਸਾਰੇ ਵਿਚਾਰ ਅਤੇ ਰਚਨਾਵਾਂ ਪੇਸ਼ ਕੀਤੀਆਂ। ਸਾਹਿਤਕਾਰ ਅਰਪਨ ਨੇ ਉਹਨਾਂ ਦੇ ਜੀਵਨ ਬਾਰੇ ਬਹੁਤ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦਸਿਆ ਕਿ ਸਤਿਆਰਥੀ ਜੀ ਦਾ ਜੀਵਨ ਬਹੁਤ ਸੰਘਰਸ਼ਮਈ ਸੀ। ਉਹਨਾਂ ਨੇ ਦੇਸ਼ ਦੇ ਕੋਨੇ ਚ ਯਾਤਰਾ ਕੀਤੀ ਤੇ ਉੱਥੋ ਦੇ ਲੋਕ-ਜੀਵਨ ,ਗੀਤਾਂ ਤੇ ਪਰੰਪਰਾਵਾਂ ਨੂੰ ਇਕੱਤਰ ਕੀਤਾ ਤੇ ਕਿਤਾਬਾਂ ਵਿੱਚ ਸਾਂਭਿਆ। ਉਨ੍ਹਾਂ ਵੱਲੋਂ ਦੇਵਿੰਦਰ ਸਤਿਆਰਥੀ ਨਾਲ ਬਿਤਾਏ ਪਲ ਵੀ ਸਾਂਝੇ ਕੀਤੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਾਹਿਤ ਅਕਾਦਮੀ ਪ੍ਰਧਾਨ ਸਰਬਜੀਤ ਕੌਰ ਸੋਹਲ ਦੀ ਅਗਵਾਈ ਵਿੱਚ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਸਮੇਂ-ਸਮੇਂ ਤੇ ਬਹੁਤ ਸਾਰੀਆਂ ਸਾਹਿਤਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ , ਇਸੇ ਲੜ੍ਹੀ ਦੇ ਤਹਿਤ ਇਹ ਸੈਮੀਨਾਰ ਕਰਵਾਇਆ ਗਿਆ ਹੈ ਤਾਂ ਜੋ ਸਮਾਜ ਵਿੱਚ ਸਾਹਿਤਕ ਸੋਚ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਡਾ ਇੰਦਰਾ ਵਿਰਕ ਨੇ ਵੀ ਉਹਨਾਂ ਲੋਕ-ਧਾਰਾ ਚ ਦੇਣ ਸੰਬੰਧੀ ਗਲਬਾਤ ਕੀਤੀ। ਭਾਸ਼ਾ ਅਫਸਰ ਡਾ. ਕਲਸੀ ਨੇ ਕਿਹਾ ਕਿ ਭਾਸ਼ਾ ਵਿਭਾਗ ਵੱਲੋਂ ਅੱਗੇ ਤੋਂ ਮਾਂ ਬੋਲੀ ਦੀ ਪਰਫੁਲਤਾ ਲਈ ਯਤਨ ਜਾਰੀ ਰਹਿਣਗੇ। ਇਸ ਦੌਰਾਨ ਕਾਲਜ ਵਿਦਿਆਰਥਣਾਂ ਵੱਲੋਂ ਵੱਖ-ਵੱਖ ਕਵੀਆ ਦੀਆਂ ਰਚਨਾਵਾਂ ਦੀ ਪੇਸ਼ਕਾਰੀ ਕੀਤੀ। ਇਸ ਦੌਰਾਨ ਵਿਦਿਆਰਥੀਆ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਤੇ ਜੇਤੂਆਂ ਨੂੰ ਇਨਾਮ ਤੇ ਸਰਟੀਫ਼ਿਕੇਟ ਦਿੱਤੇ ਗਏ। ਭਾਸ਼ਾ ਵਿਭਾਗ ਵੱਲੋਂ ਲਾਈ ਗਈ ਪੁਸਤਕ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ।ਵਰਗਿਸ ਸਲਾਮਤ ਜੀ ਦੀ ਕਿਤਾਬ “ਤੰਦ ਤੇ ਤਾਣੀ” ਲੋਕ ਅਰਪਣ ਕੀਤੀ ਗਈ। ਇਸ ਮੌਕੇ ਕਾਲਜ ਦੇ ਪੰਜਾਬੀ ਵਿਭਾਗ ਦੇ ਮੁੱਖੀ ਮੈਡਮ ਸ਼ਬਨਮ ਜੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗਗਨਦੀਪ ਸਿੰਘ ,ਡਾ ਸਤਿੰਦਰਜੀਤ ਕੋਰ ਬੁੱਟਰ,ਰਣਜੀਤ ਬਾਜਵਾ,ਸੁੱਖਵਿੰਦਰ ਬਾਜਵਾ ,ਮਨਜੋਤਪਾਲ ਕੌਰ ,ਵਰਗਿਸ ਸਲਾਮਤ,ਪਵਨ ਕੁਮਾਰ ਜੀ ,ਰਮੇਸ਼ ਜਾਨੂ ,ਅਗਨੀਹੋਤਰੀ , ਸਮੂਹ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਮੌਜੂਦ ਸਨ।*
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
कडींसौड।।विद्यालय को स्मार्ट क्लास संचालन हेतु टीएचडीसी सेवा द्वारा स्मार्ट टीवी सोलर पैनल सहित उपलब्ध कराया गया है। विद्यालय मे...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
COMMENTS