10 ਮਾਰਚ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ
ਕਾਊਂਟਿੰਗ ਸੈਂਟਰਾਂ ਅੰਦਰ ਮੋਬਾਇਲ ਸਮੇਤ ਹਰ ਤਰਾਂ ਦੇ ਕਮਿਊਨੀਕੇਸ਼ਨ ਡਿਵਾਈਸ ਲਿਜਾਣ ਦੀ ਹੋਵੇਗੀ ਪਾਬੰਦੀ
ਚੋਣ ਨਤੀਜਿਆਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਮੀਡੀਆ ਸੈਂਟਰ ਸਥਾਪਤ
ਚੋਣ ਕਮਿਸ਼ਨ ਨੇ ਉਮੀਦਵਾਰਾਂ ਵੱਲੋਂ ਜੇਤੂ ਮਾਰਚ ਕਰਨ ’ਤੇ ਲਗਾਈ ਪਾਬੰਦੀ
ਗੁਰਦਾਸਪੁਰ, 9 ਮਾਰਚ ( ਨੀਰਜ ਸ਼ਰਮਾ ਭਾਰਦਵਾਜ ਵਿਨੋਦ ਸ਼ਰਮਾ ) - ਵਿਧਾਨ ਸਭਾ ਚੋਣਾਂ-2022 ਦੀ 10 ਮਾਰਚ ਨੂੰ ਹੋਣ ਜਾ ਰਹੀ ਗਿਣਤੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ 7 ਵਿਧਾਨ ਸਭਾ ਹਲਕਿਆਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ ਹੋਵੇਗੀ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਮੀਡੀਆ ਸੈਂਟਰ ਵਿਖੇ ਕੀਤੀ ਗਈ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਅਤੇ ਉਮੀਦਵਾਰਾਂ/ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਦੌਰਾਨ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਡਾ. ਨਾਨਕ ਸਿੰਘ, ਐੱਸ.ਐੱਸ.ਪੀ. ਬਟਾਲਾ ਸ੍ਰੀ ਗੌਰਵ ਤੂਰਾ, ਏ.ਡੀ.ਸੀ. (ਵਿਕਾਸ) ਸ. ਬਲਰਾਜ ਸਿੰਘ, ਡੀ.ਡੀ.ਪੀ.ਓ. ਸ. ਹਰਜਿੰਦਰ ਸਿੰਘ ਸੰਧੂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਿਣਤੀ ਸਬੰਧੀ ਕੀਤੀਆਂ ਤਿਆਰੀਆਂ ਦਾ ਬਿਓਰਾ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਮਾਨਯੋਗ ਗਿਣਤੀ ਅਬਜ਼ਰਵਰਾਂ ਅਤੇ ਰਿਟਰਨਿੰਗ ਅਫ਼ਸਰਾਂ ਦੀ ਨਿਗਰਾਨੀ ਹੇਠ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੇ ਪਾਰਦਰਸ਼ੀ ਢੰਗ ਨਾਲ ਸਮੁੱਚੀ ਗਿਣਤੀ ਪ੍ਰੀਕ੍ਰਿਆ ਨੂੰ ਨੇਪਰੇ ਚਾੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰ ਵਿਧਾਨ ਸਭਾ ਹਲਕੇ ਦੀ ਗਿਣਤੀ ਲਈ ਬਣਾਏ ਕਾਊਂਟਿੰਗ ਸੈਂਟਰ ਵਿੱਚ 14 ਟੇਬਲ ਲਗਾਏ ਗਏ ਹਨ ਜਿਥੇ ਕਾਊਂਟਿੰਗ ਸਟਾਫ ਵੱਲੋਂ ਕਾਊਂਟਿੰਗ ਏਜੰਟਾਂ ਦੀ ਹਾਜ਼ਰੀ ਵਿੱਚ ਪੋਸਟਲ ਬੈਲਟ ਪੇਪਰ ਅਤੇ ਈ.ਵੀ.ਐੱਮ ਮਸ਼ੀਨਾਂ ਰਾਹੀਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਮੀਦਵਾਰਾਂ, ਕਾਊਂਟਿੰਗ ਏਜੰਟਾਂ ਅਤੇ ਕਾਊਂਟਿੰਗ ਸਟਾਫ ਲਈ ਵਿਸ਼ੇਸ਼ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਪਾਰਕਿੰਗ ਦੇ ਸਥਾਨਾਂ ’ਤੇ ਵਿਸ਼ੇਸ਼ ਡਿਊਟੀ ਮੈਜਿਸਟ੍ਰੇਟ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਾਊਟਿੰਗ ਸੈਂਟਰਾਂ ਵਿੱਚ ਮੋਬਾਇਲ ਸਮੇਤ ਕਿਸੇ ਵੀ ਤਰਾਂ ਦੇ ਕਮਿਊਨੀਕੇਸ਼ਨ ਡਿਵਾਈਸ (ਸੰਚਾਰ ਸਾਧਨ) ਲਿਜਾਣ ’ਤੇ ਮੁਕੰਮਲ ਪਾਬੰਦੀ ਹੋਵੇਗੀ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਚੋਣਾਂ ਦੇ ਤਾਜ਼ਾ ਰੁਝਾਨਾਂ ਦੀ ਜਾਣਕਾਰੀ ਦੇਣ ਲਈ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ ਵਿਖੇ ਇੱਕ ਵਿਸ਼ੇਸ਼ ਮੀਡੀਆ ਸੈਂਟਰ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੀਡੀਆ ਸੈਂਟਰ ਵਿੱਚ ਵਿਸ਼ੇਸ਼ ਐੱਲ.ਈ.ਡੀ. ਸਕਰੀਨਾਂ ਅਤੇ ਪ੍ਰੋਜੈਕਟਰ ਲਗਾਏ ਗਏ ਹਨ ਜਿਥੇ ਗਿਣਤੀ ਦਾ ਹਰ ਰਾਊਂਡ ਵਾਈਜ ਜਾਣਕਾਰੀ ਦਿੱਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ ਨੇ ਵੱਖ-ਵੱਖ ਹਲਕਿਆਂ ਦੇ ਉਮੀਦਵਾਰਾਂ/ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਮਾਨਯੋਗ ਭਾਰਤੀ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦੇ ਜੇਤੂ ਮਾਰਚਾਂ ਉੱਪਰ ਰੋਕ ਲਗਾਈ ਗਈ ਹੈ ਇਸ ਲਈ ਜਿੱਤਣ ਵਾਲੇ ਉਮੀਦਵਾਰ ਚੋਣ ਕਮਿਸ਼ਨ ਦੀਆਂ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਾਰੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਚੋਣ ਪ੍ਰੀਕ੍ਰਿਆ ਦੌਰਾਨ ਪੂਰਾ ਸਹਿਯੋਗ ਕੀਤਾ ਹੈ ਅਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ 10 ਮਾਰਚ ਨੂੰ ਚੋਣ ਪ੍ਰੀਕ੍ਰਿਆ ਦੇ ਆਖਰੀ ਪੜਾਅ ਦੌਰਾਨ ਵੀ ਪੂਰਾ ਸਾਥ ਦੇਣਗੇ।
ਐੱਸ.ਐੱਸ.ਪੀ. ਗੁਰਦਾਸਪੁਰ ਡਾ. ਨਾਨਕ ਸਿੰਘ ਅਤੇ ਐੱਸ.ਐੱਸ.ਪੀ. ਬਟਾਲਾ ਸ੍ਰੀ ਗੌਰਵ ਤੂਰਾ ਨੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਕਾਊਂਟਿੰਗ ਸੈਂਟਰ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ, ਕਾਊਂਟਿੰਗ ਏਜੰਟਾਂ ਅਤੇ ਕਾਊਂਟਿੰਗ ਸਟਾਫ ਲਈ ਵੱਖ-ਵੱਖ ਪਾਰਕਿੰਗ ਬਣਾਈਆਂ ਗਈਆਂ ਹਨ ਅਤੇ ਉਨ੍ਹਾਂ ਦੇ ਕਾਊਂਟਿੰਗ ਸੈਂਟਰਾਂ ਵਿੱਚ ਦਾਖਲੇ ਲਈ ਵਿਸ਼ੇਸ਼ ਪ੍ਰਬੰਧ ਹਨ। ਉਨ੍ਹਾਂ ਚੋਣਾਂ ਵਿੱਚ ਭਾਗ ਲੈ ਰਹੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਗਿਣਤੀ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਕਰਨ ਵਿੱਚ ਪੁਲਿਸ ਦਾ ਸਹਿਯੋਗ ਕਰਦੇ ਹੋਏ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ।
[Important News]$type=slider$c=4$l=0$a=0$sn=600$c=8
अधिक खबरे देखे .
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
29 अप्रैल 2026 के मौसम अपडेट में राज्यभर में मौसम का मिला-जुला असर देखने को मिल रहा है। एक तरफ जहां कई इलाकों में तेज गर्मी के साथ हीटवेव औ...
-
अजमेर शहर जिला राजपुरोहित महासभा की नई कार्यकारिणी घोषित अजमेर। प्रदेशभर में चलाए जा रहे राजपुरोहित महासभा के “संगठन जोड़ो महा अभियान” के ...
-
प ठानकोट में ‘शिक्षा का महा जश्न’, हजारों अभिभावकों की भागीदारी पठानकोट में “शिक्षा का महा जश्न” बड़े उत्साह और जोश के साथ मनाया गया। मेगा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
ਬਟਾਲਾ 29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਟਾਲਾ ਦੇ ਪ੍ਰਧਾਨ ਝਿਰਮਲ ਸਿੰਘ ਬੱਜ...
-
मुरैना। नए लोगों और नई पार्टी को जिताएंगे तो दलबदल बंद हो जाएगा। लंबे समय से राज कर रही बूढी पार्टियों को विदा कर अब नई पार्टियों और नए लोग...
-
ਸਟੇਟ ਪੱਧਰੀ ਅੰਮ੍ਰਿਤਸਰ, 14 ਸਤੰਬਰ( ਪੱਤਰ ਪ੍ਰੇਰਕ ਜਗਜੀਤ ਸਿੰਘ ਪੱਡਾ, ਹਰਵਿੰਦਰ, ਬਲਵੰਤ ਸਿੰਘ ਭਗਤ) - ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 65 ਵੀਆਂ ਅੰਤਰ...
-
ਸਮੂਹ ਬੀਪੀਈਓਜ਼ ਅਤੇ ਸੀਐਚਟੀਜ਼ ਦੀ ਇਕ ਰੋਜਾ ਵਰਕਸ਼ਾਪ ਅਯੋਜਿਤ। ਮਿਸ਼ਨ ਸਤ ਪ੍ਰਤੀਸਤ ਦੀ ਪ੍ਰਾਪਤੀ ਅਤੇ ਦਾਖਲਾ ਮੁਹਿੰਮ ਵਿੱਚ ਤੇਜੀ ਲਿਆਉਣ ਲਈ ਕੀਤਾ ਗਿਆ ਪ੍ਰੇਰਿਤ। 40 % ਤ...
COMMENTS