ਬਟਾਲਾ, 23 ਮਾਰਚ ( ਨੀਰਜ ਸ਼ਰਮਾ ਜਸਬੀਰ ਸਿੰਘ ਵਿਨੋਦ ਸ਼ਰਮਾ ) - ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸੋਚ ’ਤੇ ਚੱਲਦਿਆਂ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਵਿੱਚ ਆਪਣਾ ਮੋਹਰਲਾ ਯੋਗਦਾਨ ਪਾਉਣ।
ਵਿਧਾਇਕ ਸ਼ੈਰੀ ਕਲਸੀ ਅੱਜ ਸ਼ਿਵ ਆਡੀਟੋਰੀਅਮ ਬਟਾਲਾ ਵਿਖੇ ਇੱਕ ਸਮਾਗਮ ਦੌਰਾਨ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਾਨੂੰ ਭਗਤ ਸਿੰਘ ਦੇ ਆਜ਼ਾਦ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਬਹੁਤ ਵਡਭਾਗੀ ਹਾਂ ਅਸੀਂ ਅਜ਼ਾਦ ਭਾਰਤ ਵਿੱਚ ਪੈਦਾ ਹੋਏ ਹਾਂ ਪਰ ਅੱਜ ਦੀ ਨੌਜਵਾਨ ਪੀੜੀ ਇਸ ਸੱਚ ਤੋਂ ਅਣਜਾਨ ਹੈ ਕਿ ਅਜ਼ਾਦੀ ਲੈਣ ਲਈ ਸਾਡੇ ਪੁਰਖਿਆਂ ਨੇ ਕਿਨੇ ਤਸੀਹੇ ਝੱਲੇ ਹਨ ਤੇ ਕਿਨੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਸਮੇਂ ਦੀ ਲੋੜ ਹੈ ਕਿ ਨੌਜਵਾਨ ਆਪਣੀ ਵਿਰਾਸਤ ਨੂੰ ਨਾ ਵਿਸਾਰਨ ਅਤੇ ਜੀਵਨ ਦੇ ਹਰ ਪਹਿਲੂ ਤੇ ਸਮਾਜ ਭਲਾਈ ਦੇ ਕੰਮਾਂ ਵਿੱਚ ਚੰਗਾ ਯੋਗਦਾਨ ਪਾਉਣ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਉਸਰ ਸਕੇ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣੀ ਸਰਕਾਰ ਦੀ ਸ਼ੁਰੂਆਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੱਦੀ ਪਿੰਡ ਤੋਂ ਅਹਿਦ ਲੈ ਕੇ ਕੀਤੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਆਪਣੀ ਪੂਰੀ ਵਾਹ ਲਗਾ ਦਿੱਤੀ ਜਾਵੇਗੀ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦੇ ਨਾਲ ਕਮਿਸ਼ਨਰ ਨਗਰ ਨਿਗਮ ਬਟਾਲਾ ਰਾਮ ਸਿੰਘ, ਸੁਪਰਡੈਂਟ ਨਿਰਮਲ ਸਿੰਘ, ਐਕਸੀਅਨ ਰਮੇਸ਼ ਭਾਟੀਆ, ਐੱਸ.ਡੀ.ਓ. ਰਵਿੰਦਰ ਸਿੰਘ ਕਲਸੀ, ਯਸ਼ਪਾਲ ਚੌਹਾਨ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਮਿੰਟਾ, ਰਾਜੇਸ਼ ਤੁੱਲੀ, ਸਰਦੂਲ ਸਿੰਘ, ਨਵਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ ਖਾਲਸਾ, ਰਾਕੇਸ਼ ਤੁੱਲੀ, ਪਿ੍ਰੰਸ ਰੰਧਾਵਾ, ਪ੍ਰੋ. ਜਸਬੀਰ ਸਿੰਘ, ਅੰਕੁਸ਼ ਮਹਿਤਾ, ਮਾਣਕ ਮਹਿਤਾ, ਹਰਪ੍ਰੀਤ ਸਿੰਘ ਅਤੇ ਅਨੁਰਾਗ ਮਹਿਤਾ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਤਸਵੀਰਾਂ ’ਤੇ ਫੁੱਲ ਚੜ੍ਹਾ ਕੇ ਸ਼ਰਧਾ ਪ੍ਰਗਟ ਕੀਤੀ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ગુજરાત કોરોના ઇફેકક્ટ્સ એક તરફ કોરોના નો વધતો કાળો કેર અને બીજી બાજુ રોમિયો ગિરી કરતા અમુક ઈસમો પર્યાવરણ ને અને લોકો ના સ્વાસ્થ્ય ને બ...
-
ਗਤੀਵਿਧੀਆਂ ਔਖੇ ਸੰਕਲਪਾਂ ਨੂੰ ਸਹਿਜੇ ਹੀ ਵਿਦਿਆਰਥੀਆਂ ਤੱਕ ਪਹੁੰਚਾ ਦਿੰਦੀਆਂ ਹਨ : ਡੀ.ਈ.ਓ. ਭਾਟੀਆ ਵਿਦਿਆਰਥੀਆਂ ਦੇ ਮਨ ਦੀ ਅਵਸਥਾ ਨੂੰ ਸਮਝ ਕੇ ਪੜ੍ਹਾਉਣਾ ਅਧਿਆਪਕ ...
-
નાગરિકોને આપવામાં આવનાર રસી સંશોધન બાદ તૈયાર થઈ હોવાથી એના વિશે કોઈ શંકા રાખવાની જરૂર નથી. - સાસદશ્રી ભરતસિંહ ડાભી સમગ્ર દેશ અને વિશ્વને બા...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
ਕਲੋਨੀ ਨਿਵਾਸੀਆਂ ਦੀ ਪੁਕਾਰ, ਸਾਨੂੰ ਕਰੋ ਨਾ ਬੇਘਰ ਕਿਸੇ ਰਿਹਾਇਸ਼ੀ ਕੋਠੀ ਨੂੰ ਖਾਲੀ ਨਹੀਂ ਕਰਵਾਇਆ ਜਾਵੇਗਾ- ਐਕਸੀਅਨ, ਅਮ੍ਰਿੰਤਸਰ,11ਮਾਰਚ(ਪੱਤਰ ਪ੍ਰੇਰਕ ਬਲਵੰਤ ਸਿੰਘ ਭ...
-
रात 10 बजे से सुबह 5 बजे तक रहेगा रात का कर्फ्यू - स्कूल, कॉलेज और कोचिंग सेंटर बंद रहेंगे गुरदासपुर, जनवरी 27(नीरज शर्मा भारद्वाज/विनोद...
-
काकोरी शताब्दी वर्ष पर जेल में वही काव्य गंगा (कारागार में कवि सम्मेलन संपन्न) शाहजहांपुर। काकोरी ट्रेन एक...
-
ॐ भूर्भुव: स्व: तत्सवितुर्वरेण्यं भर्गो देवस्य धीमहि धियो यो न: प्रचोदयात्। इंद्रियसंयम सुख-शांति का ठोस आधार आत्मसंयम स्वर्ग का द्वार ...
-
ब्लॉक बाल संरक्षण समिति एवं बेटी बचाओ बेटी पढ़ाओ की बैठक सम्पन्न- ए०के० जौहरी रामगढ़। बुधवार को जिलाधिकारी चन्द्र विजय सिंह के निर्देश के...

COMMENTS