ਗੁਰਦਾਸਪੁਰ 02 ਮਾਰਚ ਫ਼ਰਵਰੀ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ)
*ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਦੀ ਦੇਖ-ਰੇਖ ਵਿੱਚ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਉੱਦਮ ਕਰਦਿਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਅੱਜ ਸਕੂਲ ਪੱਧਰੀ ਸਿਖਲਾਈ ਵਰਕਸ਼ਾਪ ਲਗਾਈ ਗਈ *
* ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਐਲੀ: ਮਦਨ ਲਾਲ ਸ਼ਰਮਾ ਨੇ ਦੱਸਿਆ ਕਿ ਬੱਚੇ ਦੀ ਸ਼ਖ਼ਸੀਅਤ ਉਸਾਰੀ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਾਂ ਦਾ ਰੋਲ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸਿੱਖਿਅਤ ਕਰਨ ਲਈ ਉਚੇਚੇ ਤੌਰ ਤੇ ਲਗਾਈ ਗਈ ਵਰਕਸ਼ਾਪ ਦਾ ਉਦੇਸ਼ ਮਾਵਾਂ ਨੂੰ ਉਹਨਾਂ ਦੇ ਆਪਣੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੇਧ ਦੇਣਾ ਹੈ ਅਤੇ ਉਹਨਾਂ ਨੂੰ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਅਤੇ ਰੌਚਕ ਸਿੱਖਿਆ ਬਾਰੇ ਜਾਗਰੂਕ ਕੀਤਾ ਹੈ। ਉਹਨਾਂ ਕਿਹਾ ਕਿ ਇਸ ਵਰਕਸ਼ਾਪ ਵਿੱਚ ਸਿਖਲਾਈ ਪ੍ਰਾਪਤ ਕਰਕੇ ਇਹ ਮਾਵਾਂ ਬਾਕੀ ਬੱਚਿਆਂ ਦੀਆਂ ਮਾਵਾਂ ਨੂੰ ਵੀ ਜਾਗਰੂਕ ਕਰ ਸਕਣਗੀਆਂ ਅਤੇ ਉਹਨਾਂ ਨੂੰ ਵੀ ਪ੍ਰੇਰਿਤ ਕਰ ਸਕਣਗੀਆਂ।*
* ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪ੍ਰੀ- ਪ੍ਰਾਇਮਰੀ ਸਿੱਖਿਆ ਦੀ ਅਹਿਮੀਅਤ ਨੂੰ ਸਮਝਦਿਆਂ ਹੋਇਆਂ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਚਲ ਰਹੀਆਂ ਹਨ। ਇਹਨਾਂ ਜਮਾਤਾਂ ਨੂੰ ਸ਼ੁਰੂ ਕਰਨ ਦਾ ਉਦੇਸ਼ 3 ਤੋਂ 6 ਸਾਲ ਦੇ ਬੱਚਿਆਂ ਨੂੰ ਪ੍ਰਾਇਮਰੀ ਸਿੱਖਿਆ ਗ੍ਰਹਿਣ ਕਰਨ ਲਈ ਤਿਆਰ ਕਰਨਾ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀ ਜਾਣ ਵਾਲੀ ਸਿੱਖਿਆ ਨੂੰ ਮਿਆਰੀ ਅਤੇ ਹੋਰ ਰੌਚਕ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।*
* ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਦੱਸਿਆ ਕਿ ਅੱਜ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਸਕੂਲ ਪੱਧਰੀ ਵਰਕਸ਼ਾਪ ਲਗਾਈ ਗਈ ਹੈ । ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਸ ਵਰਕਸ਼ਾਪ ਵਿੱਚ ਭਾਗ ਲੈਣ ਲਈ ਪ੍ਰੀ- ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸੱਦਾ-ਪੱਤਰ ਭੇਜਿਆ ਗਿਆ ਸੀ ਅਤੇ ਉਹਨਾਂ ਨੂੰ ਫ਼ੋਨ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਸੁਨੇਹਾ ਲਗਾਇਆ ਗਿਆ ਸੀ । ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਵਰਕਸ਼ਾਪ ਵਿੱਚ ਭਾਗ ਲੈਣ ਲਈ ਆਈਆਂ ਮਾਵਾਂ ਦੇ ਬੈਠਣ ਅਤੇ ਚਾਹ-ਪਾਣੀ ਦਾ ਪ੍ਰਬੰਧ ਕੀਤਾ ਗਿਆ ਸੀ ਅਤੇ ਅੱਜ ਵੱਡੇ ਪੱਧਰ ਤੇ ਇਸ ਵਰਕਸ਼ਾਪ ਵਿੱਚ ਸ਼ਮੂਲੀਅਤ ਕੀਤੀ ਅਤੇ ਵੱਖ ਵੱਖ ਪ੍ਰਕਾਰ ਦੀਆ ਗਤੀਵਿਧੀਆਂ ਕਰਕੇ ਇਸ ਵਰਕਸ਼ਾਪ ਨੂੰ ਸਫਲ ਬਣਾਇਆਂ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
25 जनवरी (अशोक Jarewal,नीरज शर्मा विनोद कुमार बटाला श्री रक्षपाल सिंह जी दी दिशा निर्देश अनुसार डीएसपी ट्रैफिक स्वामी गुरदीप सिंह जी एसपी ...
-
ਅੰਮ੍ਰਿਤਸਰ,1 ਸਤੰਬਰ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਹਰਵਿੰਦਰ, ਜਗਜੀਤ ਸਿੰਘ ਪੱਡਾ) - ਅੰਮ੍ਰਿਤਸਰ - ਪਠਾਨਕੋਟ ਨੈਸ਼ਨਲ ਹਾਈਵੇ ਤੋਂ ਕਸਬਾ ਟਾਹਲੀ ਸਾਹਿਬ...
-
जम्मू-कश्मीर पर शाहिद अफरीदी के ट्वीट का गंभीर ने दिया करारा जवाब पुसद:-क्रिकेटर से राजनेता बने गौतम गंभीर ने पाकिस्तान के पूर्व क...
-
गजल पुस्तिका उम्मीद-ए- वफा का विमोचन, हुई काव्य गोष्ठी - स्व. रिंद बनारसी के पुत्र को मिला स्व. मुनीर बख्श आलम तृतीय स्मृति सम्मान - आलम ने...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨੂੰ ਬਟਾਲਾ 23 ਜਨਵਰੀ ( ਜਗਜੀਤ ਸਿੰਘ ਪੱਡਾ, ਨੀਰਜ ਸ਼ਰਮਾ, ਜਸਬੀਰ ਸਿੰਘ) ਸੀਨੀਅਰ ਸਿਟੀਜਨ ਫੋਰਮ ...
-
डी.ए.वी स्कूल, चंदन नगर बटाला के छात्रो ने राष्ट्रीय कराटे प्रतियोगिता में बढ़ाया मान. बटाला 5 मई (अशोक जरेवाल) डी.ए.वी स्कूल के छात्र ख़...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
विकासखंड थौलधार के मैडंखाल बाजार में श्रीमद् भागवत कथा के दिव्या आयोजन के शुभ अवसर पर सामाजिक कार्यकर्ता श्री गौरव तिवारी जी सम्मिलित हुए व...
COMMENTS