*ਐੱਸ.ਏ.ਐੱਸ.ਨਗਰ 23 ਮਾਰਚ ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ ) *
*ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੈਕਚਰ/ਸਮਾਗਮ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਬਤੌਰ ਸਟੈਨੋਗ੍ਰਾਫ਼ਰ ਸੇਵਾਵਾਂ ਨਿਭਾਅ ਰਹੇ ਭਾਸ਼ਾ ਵਿਭਾਗ ਮੋਹਾਲੀ ਦੇ ਸਾਬਕਾ ਸਟੈਨੋਗ੍ਰਾਫ਼ੀ ਸਿਖਿਆਰਥੀਆਂ ਅਤੇ ਜ਼ਿਲ੍ਹੇ ਦੀਆਂ ਨਾਮਵਰ ਸ਼ਖਸੀਅਤਾਂ
ਵੱਲੋਂ ਭਰਵੀਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਤੌਰ 'ਤੇ ਸਵਾਗਤ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਜੀਵਨ ਦੀ ਊਰਜਾ ਦਾ ਪ੍ਰਤੀਕ ਹੈ।ਉਸ ਦੀ ਵਿਚਾਰਧਾਰਾ ਨੂੰ ਸਮਝਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਸਮਾਗਮ ਦੇ ਮੁੱਖ ਬੁਲਾਰੇ ਡਾ. ਪਾਲੀ ਭੁਪਿੰਦਰ ਸਿੰਘ ਵੱਲੋਂ 'ਸਮਕਾਲ ਵਿੱਚ ਭਗਤ ਸਿੰਘ ਹੋਣ ਦੇ ਅਰਥ' ਵਿਸ਼ੇ 'ਤੇ ਚਰਚਾ ਕਰਦਿਆਂ ਸ਼ਹੀਦ ਭਗਤ ਸਿੰਘ ਦੇ ਭਾਸ਼ਾ, ਸਾਹਿਤ, ਸਭਿਆਚਾਰ, ਸਮਾਜ, ਨੌਜਵਾਨ, ਰਾਜਨੀਤੀ ਆਦਿ ਸਬੰਧੀ ਵਿਚਾਰਾਂ ਬਾਰੇ ਵਿਸਥਾਰ ਸਹਿਤ ਗੱਲਬਾਤ ਕੀਤੀ ਗਈ।ਜਤਿੰਦਰਪਾਲ ਸਿੰਘ ਨੇ ਵੀ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਆ।*
*ਇਨ੍ਹਾਂ ਤੋਂ ਇਲਾਵਾ ਗੁਰਦਰਸ਼ਨ ਮਾਵੀ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਸ਼ੋਭਾ ਸ਼ਰਮਾ, ਗੁਰਮੁਖ ਸਿੰਘ, ਜਸ਼ਨਦੀਪ ਕੌਰ ਅਤੇ ਸੰਦੀਪ ਸਿੰਘ ਨੇ ਵੀ ਵਿਚਾਰ ਚਰਚਾ ਵਿਚ ਹਿੱਸਾ ਪਾਇਆ। ਪ੍ਰੋਗਰਾਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ 'ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਦੌਰਾਨ ਜ਼ਿਲ੍ਹਾ ਖੋਜ ਅਫ਼ਸਰ ਮਿਸ ਦਰਸ਼ਨ ਕੌਰ, ਇੰਸਟ੍ਰਕਟਰ ਸ. ਜਤਿੰਦਰਪਾਲ ਸਿੰਘ ਅਤੇ ਸ. ਗੁਰਵਿੰਦਰ ਸਿੰਘ ਅਤੇ ਸਿਖਿਆਰਥੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS