ਪੰਜਾਬ ਦਾ ਸਿਆਸੀ ਨਿਜ਼ਾਮ ਬਦਲ ਕੇ ਹੁਣ ਆਮ ਲੋਕਾਂ ਦੇ ਹੱਥਾਂ ਵਿੱਚ ਆਇਆ
ਬਟਾਲਾ ਹਲਕੇ ਦੇ ਸਰਬਪੱਖੀ ਵਿਕਾਸ ਹੀ ਉਨ੍ਹਾਂ ਦਾ ਮੁੱਖ ਏਜੰਡਾ
ਬਟਾਲਾ, 17 ਮਾਰਚ ( ਨੀਰਜ ਸ਼ਰਮਾ/ ਜਸਬੀਰ ਸਿੰਘ ) - ਪੰਜਾਬ ਵਿੱਚ ਬਣੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੰਜਾਬ ਦੇ ਹਰੇਕ ਨਾਗਰਿਕ ਦੀ ਆਪਣੀ ਸਰਕਾਰ ਹੈ ਅਤੇ ਇਸ ਸਰਕਾਰ ਵੱਲੋਂ ਖੁਸ਼ਹਾਲ ਪੰਜਾਬ ਬਣਾਉਣ ਲਈ ਆਪਣੀ ਪੂਰੀ ਵਾਹ
ਲਗਾ ਦਿੱਤੀ ਜਾਵੇਗੀ। ਵਿਧਾਨ ਸਭਾ ਹਲਕਾ ਬਟਾਲਾ ਤੋਂ ਜਿੱਤੇ ਨੌਜਵਾਨ ਵਿਧਾਇਕ ਅਮਨ ਸ਼ੇਰ ਸਿੰਘ (ਸ਼ੈਰੀ ਕਲਸੀ) ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬੀਤੇ ਕੱਲ ਸ੍ਰੀ ਭਗਵੰਤ ਮਾਨ ਨੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਕੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਸੂਬਾ ਤਰੱਕੀ ਕਰਨ ਦੀ ਬਜਾਏ ਹਰ ਖੇਤਰ ਵਿੱਚ ਬੁਰੀ ਤਰ੍ਹਾਂ ਪੱਛੜਿਆ ਹੈ ਅਤੇ ਸੂਬੇ ਦੇ ਨੌਜਵਾਨ ਰੋਜ਼ੀ ਰੋਟੀ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਕੂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਫ-ਸੁਥਰਾ, ਪਾਰਦਰਸ਼ੀ ਅਤੇ ਵਧੀਆ ਸ਼ਾਸਨ ਪ੍ਰਦਾਨ ਕਰਨ ਦੇ ਨਾਲ-ਨਾਲ ਸੂਬੇ ਵਿੱਚ ਰੋਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਆਪ ਸਰਕਾਰ ਸੂਬੇ ਵਿੱਚ ਅਤਿ-ਆਧੁਨਿਕ ਸਕੂਲ ਅਤੇ ਹਸਪਤਾਲ ਸਥਾਪਤ ਕਰਕੇ ਵਧੀਆ ਸਿੱਖਿਆ ਅਤੇ ਸਿਹਤ ਸੰਭਾਲ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਏਗੀ ਜਿਸਦਾ ਆਮ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਿਆਸੀ ਨਿਜ਼ਾਮ ਬਦਲ ਕੇ ਹੁਣ ਆਮ ਲੋਕਾਂ ਦੇ ਹੱਥ ਵਿੱਚ ਆ ਚੁੱਕਾ ਹੈ ਅਤੇ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਸਹਿਯੋਗ ਨਾਲ ਖੁਸ਼ਹਾਲ ਤੇ ਸੁਨਿਹਰੀ ਪੰਜਾਬ ਸਿਰਜੇਗੀ।
ਵਿਧਾਨ ਸਭਾ ਹਲਕਾ ਬਟਾਲਾ ਦਾ ਜਿਕਰ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਬਟਾਲਾ ਹਲਕੇ ਦੇ ਸਮੂਹ ਵੋਟਰਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਆਪਣੀ ਸੇਵਾ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਸੂਬੇ ਦਾ ਪ੍ਰਮੁੱਖ ਇਤਿਹਾਸਕ ਤੇ ਧਾਰਮਿਕ ਪਿਛੋਕੜ ਵਾਲਾ ਸ਼ਹਿਰ ਹੈ ਅਤੇ ਇਸ ਸ਼ਹਿਰ ਦਾ ਸਰਬਪੱਖੀ ਵਿਕਾਸ ਹੀ ਉਨ੍ਹਾਂ ਦਾ ਮੁੱਖ ਏਜੰਡਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੀ ਸਨਅਤ ਦੀ ਸੁਰਜੀਤੀ ਲਈ ਉਹ ਮੁੱਖ ਮੰਤਰੀ ਪੰਜਾਬ ਨਾਲ ਵਿਸ਼ੇਸ਼ ਮੁਲਾਕਾਤ ਕਰਨਗੇ ਤਾਂ ਜੋ ਸਅਨਤੀ ਵਿਕਾਸ ਨਾਲ ਇਥੇ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕੀਤੇ ਜਾ ਸਕਣ। ਇਸਦੇ ਨਾਲ ਹੀ ਬਟਾਲਾ ਸ਼ਹਿਰ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਅਧਾਰ ’ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਹਨ ਅਤੇ ਉਨ੍ਹਾਂ ਨਾਲ ਕੋਈ ਵੀ ਵਿਅਕਤੀ ਸਿੱਧਾ ਰਾਬਤਾ ਕਰ ਸਕਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
COMMENTS