ਮੋਹਾਲੀ : 28 ਮਾਰਚ (ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲ੍ਹਾ ਭਾਸ਼ਾ ਦਫ਼ਤਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਭਾਸ਼ਾ ਵਿਭਾਗ ਪੰਜਾਬ ਅਤੇ ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਦੀ ਅਗਵਾਈ ਵਿੱਚ ਵਿਸ਼ਵ ਰੰਗਮੰਚ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੁਕੱਦਸ ਦਿਹਾੜੇ 'ਤੇ ਕਰਵਾਏ ਸਮਾਗਮ ਦੌਰਾਨ ਜ਼ਿਲ੍ਹੇ ਦੀਆਂ
ਨਾਮਵਰ ਸ਼ਖਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਪੰਜਾਬ ਦੀ ਵਿਭਾਗੀ ਧੁਨੀ ਨਾਲ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਆਏ ਹੋਏ ਮਹਿਮਾਨਾਂ ਨੂੰ ਵਿਸ਼ਵ ਰੰਗਮੰਚ ਦਿਵਸ ਦੀ ਵਧਾਈ ਦਿੰਦਿਆਂ 'ਜੀ ਆਇਆਂ ਨੂੰ' ਕਿਹਾ ਅਤੇ ਵਿਸ਼ਵ ਰੰਗਮੰਚ ਦਿਵਸ ਦੀ ਪਿੱਠਭੂਮੀ 'ਤੇ ਚਾਨਣਾ ਪਾਇਆ। ਮਕਬੂਲ ਨਾਟਕਕਾਰ ਅਤੇ ਇਪਟਾ ਪੰਜਾਬ ਦੇ ਪ੍ਰਧਾਨ ਸ੍ਰੀ ਸੰਜੀਵਨ ਸਿੰਘ ਨੇ 'ਰੰਗਮੰਚ ਦਾ ਸਫ਼ਰ ਤੇ ਸਮਾਜਿਕ ਸਰੋਕਾਰ' ਵਿਸ਼ੇ 'ਤੇ ਚਰਚਾ ਕਰਦਿਆਂ ਰੰਗਮੰਚ ਦੇ ਇਤਿਹਾਸ ਅਤੇ ਮਹੱਤਵ ਬਾਰੇ ਚਾਨਣਾ ਪਾਇਆ। ਉੱਘੇ ਨਾਟਕਕਾਰ ਅਤੇ ਨਾਟ ਨਿਰਦੇਸ਼ਕ ਸ੍ਰੀ ਰਾਬਿੰਦਰ ਸਿੰਘ ਰੱਬੀ ਰੰਗਮੰਚ ਦੀ ਸਾਡੇ ਜੀਵਨ ਵਿੱਚ ਸਾਰਥਕਤਾ ਬਾਰੇ ਵਿਸਥਾਰ ਸਹਿਤ ਗੱਲ ਕਰਦਿਆਂ ਕਿਹਾ ਕਿ ਰੰਗਮੰਚ ਸਾਨੂੰ ਜੀਵਨ ਜਾਚ ਸਿਖਾਉਂਦਾ ਹੈ।
ਇਨ੍ਹਾਂ ਤੋਂ ਇਲਾਵਾ ਸ. ਤੇਜਾ ਸਿੰਘ ਥੂਹਾ, ਸ. ਕਰਮਜੀਤ ਸਿੰਘ ਬੱਗਾ, ਗੁਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਵੀ ਆਪਣੇ ਵਿਚਾਰਾਂ ਦੀ ਸਾਂਝ ਪਾ ਕੇ ਸਮਾਗਮ ਨੂੰ ਮਹੱਤਵਪੂਰਨ ਬਣਾਇਆ। ਪ੍ਰੋਗਰਾਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਸਮਾਗਮ ਮੌਕੇ 'ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਜ਼ਿਲ੍ਹਾ ਖੋਜ ਅਫ਼ਸਰ ਮਿਸ ਦਰਸ਼ਨ ਕੌਰ, ਇੰਸਟ੍ਰਕਟਰ ਸ. ਜਤਿੰਦਰਪਾਲ ਸਿੰਘ, ਜੂਨੀਅਰ ਅਸਿਸਟੈਂਟ ਸ. ਮਨਜੀਤ ਸਿੰਘ, ਸ. ਗੁਰਵਿੰਦਰ ਸਿੰਘ ਅਤੇ ਸਿਖਿਆਰਥੀ ਵੀ ਮੌਜੂਦ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
अंतरराष्ट्रीय महिला दिवस लैंगिक समानता वर्ष के रूप में मनाया जाएगा : प्रतिभा देवी - प्रकृति विधान फाउंडेशन द्वारा आयोजित हुआ कार्यक्रम। -सा...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
चुनाव नजदीक आते ही आई मुख्यमंत्री जी को जसवां प्रागपुर की याद।कोंग्रेसी नेता सुरेंद्र मनकोटिया ने बीजेपी सरकार व् मंत्री पर किये तीखे प्रह...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
----संभावित बाढ़ की स्थिति को देखते हुए जिला प्रशासन द्वारा किए गए एहतियाती इंतजाम ---स्थिति को देखते हुए पठानकोट जिले में दो शरणार्थी शिवि...
COMMENTS