ਠੇਕੇਦਾਰ ਵੱਲੋਂ ਤਿੰਨ ਮਹੀਨਿਆਂ ਤੋਂ ਸਫ਼ਾਈ ਕਰਮੀਆਂ ਦੀ ਰੋਕੀ ਗਈ ਤਨਖਾਹ ਨੂੰ ਤੁਰੰਤ ਦੇਣ ਦੀਆਂ ਹਦਾਇਤਾਂ ਕੀਤੀਆਂ
ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਗਰੀਬ ਤੇ ਲੋੜਵੰਦਾਂ ਤੱਕ ਸਭ ਤੋਂ ਪਹਿਲਾਂ ਪਹੁੰਚ ਕੀਤੀ ਜਾਵੇਗੀ - ਸ਼ੈਰੀ ਕਲਸੀ
ਬਟਾਲਾ, 23 ਮਾਰਚ ( ਨੀਰਜ ਸ਼ਰਮਾ ਜਸਬੀਰ ਸਿੰਘ ਵਿਨੋਦ ਸ਼ਰਮਾ ) - ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਜ ਨਗਰ ਨਿਗਮ ਬਟਾਲਾ ਦੇ
ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਹਨ ਅਤੇ ਨਾਲ ਹੀ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਠੇਕਦਾਰ ਵੱਲੋਂ ਆਉਟ ਸੌਰਸ ਪ੍ਰਣਾਲੀ ’ਤੇ ਰੱਖੇ ਸਫ਼ਾਈ ਕਰਮਚਾਰੀਆਂ ਦੀਆਂ ਤਿੰਨ ਮਹੀਨਿਆਂ ਤੋਂ ਰੋਕੀਆਂ ਤਨਖਾਹਾਂ ਤੁਰੰਤ ਦਿਵਾਈਆਂ ਜਾਣ।
ਸ਼ਿਵ ਬਟਾਲਵੀ ਆਡੀਟੋਰੀਅਮ ਵਿਖੇ ਸਫ਼ਾਈ ਕਰਮੀਆਂ ਨਾਲ ਹੋਈ ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਦੇ ਨਾਲ ਕਮਿਸ਼ਨਰ ਨਗਰ ਨਿਗਮ ਬਟਾਲਾ ਸ੍ਰੀ ਰਾਮ ਸਿੰਘ, ਸੁਪਰਡੈਂਟ ਨਿਰਮਲ ਸਿੰਘ, ਐਕਸੀਅਨ ਰਮੇਸ਼ ਭਾਟੀਆ, ਐੱਸ.ਡੀ.ਓ. ਰਵਿੰਦਰ ਸਿੰਘ ਕਲਸੀ, ਯਸ਼ਪਾਲ ਚੌਹਾਨ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਮਿੰਟਾ, ਰਾਜੇਸ਼ ਤੁੱਲੀ, ਸਰਦੂਲ ਸਿੰਘ, ਨਵਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ ਖਾਲਸਾ, ਰਾਕੇਸ਼ ਤੁੱਲੀ, ਪ੍ਰਿੰਸ ਰੰਧਾਵਾ, ਪ੍ਰੋ. ਜਸਬੀਰ ਸਿੰਘ, ਅੰਕੁਸ਼ ਮਹਿਤਾ, ਮਾਣਕ ਮਹਿਤਾ, ਹਰਪ੍ਰੀਤ ਸਿੰਘ, ਅਨੁਰਾਗ ਮਹਿਤਾ, ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਵਿੱਕੀ ਕਲਿਆਣ ਵੀ ਮੌਜੂਦ ਸਨ।
ਸਫ਼ਾਈ ਕਰਮੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਸਫ਼ਾਈ ਕਰਮੀਆਂ ਦਾ ਸਭ ਤੋਂ ਅਹਿਮ ਯੋਗਦਾਨ ਹੈ ਅਤੇ ਇਨ੍ਹਾਂ ਦੀਆਂ ਸੇਵਾਵਾਂ ਲਾਮਿਸਾਲ ਹਨ। ਉਨ੍ਹਾਂ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਹਰ ਸਫ਼ਾਈ ਕਰਮਚਾਰੀ ਨੂੰ ਉਸਦੀ ਪੂਰੀ ਤਨਖਾਹ ਸਮੇਂ ਸਿਰ ਮਿਲੇ। ਉਨ੍ਹਾਂ ਕਿਹਾ ਕਿ ਆਊਟ ਸੌਰਸ ਪ੍ਰਣਾਲੀ ਰਾਹੀਂ ਰੱਖੇ ਸਫ਼ਾਈ ਕਰਮਚਾਰੀਆਂ ਨੂੰ ਉਨ੍ਹਾਂ ਦੇ ਠੇਕੇਦਾਰਾਂ ਵੱਲੋਂ ਤਨਖਾਹਾਂ ਨਾ ਦੇਣ ਅਤੇ ਪਰੇਸ਼ਾਨ ਕਰਨ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਨੂੰ ਕਿਸੇ ਵੀ ਸੂਰਤ ਵਿੱਚ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਮਿਸ਼ਨਰ ਨਗਰ ਨਿਗਮ ਨੂੰ ਕਿਹਾ ਕਿ ਸਬੰਧਤ ਠੇਕੇਦਾਰ ਨੂੰ ਤੁਰੰਤ ਆਪਣੀਆਂ ਤਰੁੱਟੀਆਂ ਠੀਕ ਕਰਨ ਦੀ ਹਦਾਇਤ ਕੀਤੀ ਜਾਵੇ ਅਤੇ ਜੇਕਰ ਇੱਕ ਹਫ਼ਤੇ ਦੇ ਅੰਦਰ-ਅੰਦਰ ਉਨ੍ਹਾਂ ਵੱਲੋਂ ਆਪਣੀਆਂ ਖਾਮੀਆਂ ਦੂਰ ਨਾ ਕਰਕੇ ਕਰਮਚਾਰੀਆਂ ਨੂੰ ਤਨਖਾਹ ਨਾ ਦਿੱਤੀ ਗਈ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹੁਣ ਨਿਜ਼ਾਮ ਬਦਲ ਕੇ ਆਮ ਲੋਕਾਂ ਦੇ ਹੱਥਾਂ ਵਿੱਚ ਆ ਗਿਆ ਹੈ ਅਤੇ ਹਰ ਪਾਸੇ ਸਿਰਫ ਕਾਨੂੰਨ ਦਾ ਰਾਜ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਉਸਦੇ ਹੱਕ ਦਿਵਾਏ ਜਾਣਗੇ ਅਤੇ ਗਰੀਬ ਤੇ ਲੋੜਵੰਦਾਂ ਤੱਕ ਸਭ ਤੋਂ ਪਹਿਲਾਂ ਪਹੁੰਚ ਕੀਤੀ ਜਾਵੇਗੀ। ਵਿਧਾਇਕ ਨੇ ਕਿਹਾ ਕਿ ਉਹ ਸਫ਼ਾਈ ਕਰਮੀਆਂ ਦੀ ਹਰ ਜਾਇਜ ਮੰਗ ਦੀ ਪੂਰਤੀ ਲਈ ਉਨ੍ਹਾਂ ਨਾਲ ਖੜ੍ਹੇ ਹਨ। ਉਨ੍ਹਾਂ ਨਾਲ ਹੀ ਸਫ਼ਾਈ ਕਰਮੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਆਪਣੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਪੂਰਾ ਸਹਿਯੋਗ ਦੇਣ।
ਇਸ ਤੋਂ ਪਹਿਲਾਂ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਵਿੱਕੀ ਕਲਿਆਣ ਅਤੇ ਸਫ਼ਾਈ ਕਰਮੀਆਂ ਨੇ ਆਪਣੀਆਂ ਮੁਸ਼ਕਲਾਂ ਤੇ ਮੰਗਾਂ ਤੋਂ ਵਿਧਾਇਕ ਸ਼ੈਰੀ ਕਲਸੀ ਨੂੰ ਜਾਣੂ ਕਰਵਾਇਆ। ਉਨ੍ਹਾਂ ਨਾਲ ਹੀ ਭਰੋਸਾ ਦਿੱਤਾ ਕਿ ਉਹ ਸ਼ਹਿਰ ਦੀ ਸਫ਼ਾਈ ਵਿੱਚ ਕੋਈ ਕੁਤਾਹੀ ਨਹੀਂ ਵਰਤਣਗੇ ਅਤੇ ਸ਼ਹਿਰ ਵਾਸੀਆਂ ਨੂੰ ਸਫ਼ਾਈ ਪੱਖੋਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS