*ਮੋਹਾਲੀ : 08 ਮਾਰਚ ( ਜਗਜੀਤ ਸਿੰਘ ਪੱਡਾ/ਨੀਰਜ ਸ਼ਰਮਾ/ਜਸਬੀਰ ਸਿੰਘ )*
*ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ ਐੱਸ.ਏ.ਐੱਸ.ਨਗਰ (ਮੋਹਾਲੀ) ਵਿਖੇ ਭਾਸ਼ਾ ਵਿਭਾਗ ਪੰਜਾਬ ਅਤੇ ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਦੀ ਅਗਵਾਈ ਵਿੱਚ ਕੌਮਾਂਤਰੀ ਨਾਰੀ ਦਿਵਸ ਨੂੰ ਸਮਰਪਿਤ ਵਿਚਾਰ ਚਰਚਾ ਅਤੇ ਨਾਰੀ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਨਾਰੀ ਦਿਵਸ 'ਤੇ ਹੋਏ ਇਸ ਪ੍ਰੋਗਰਾਮ ਦੌਰਾਨ ਜ਼ਿਲ੍ਹੇ ਦੀਆਂ
ਨਾਮਵਰ ਸ਼ਖਸੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਪੰਜਾਬ ਦੀ ਵਿਭਾਗੀ ਧੁਨੀ ਨਾਲ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਰਸਮੀ ਤੌਰ 'ਤੇ ਸਵਾਗਤ ਕਰਦਿਆਂ ਕੌਮਾਂਤਰੀ ਨਾਰੀ ਦਿਵਸ ਦੇ ਇਤਿਹਾਸ 'ਤੇ ਸੰਖੇਪ ਝਾਤ ਵਜੋਂ ਵਰਤਮਾਨ ਸਥਿਤੀ ਦੇ ਪਰਿਪੇਖ ਵਿਚ ਔਰਤ ਦੇ ਸਮਾਜਕ, ਆਰਥਕ, ਸਭਿਆਚਾਰਕ ਆਦਿ ਬਾਰੇ ਗੱਲ ਕੀਤੀ। ਸ਼੍ਰੋਮਣੀ ਸ਼ਾਇਰਾ ਪ੍ਰੋ. ਮਨਜੀਤ ਇੰਦਰਾ ਵੱਲੋਂ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਾਡੇ ਸਮਾਜ ਵਿੱਚ ਔਰਤ ਹੀ ਔਰਤ ਦੀ ਦੁਸ਼ਮਣ ਹੈ। ਸਾਨੂੰ ਅੱਜ ਇਨ੍ਹਾਂ ਗੱਲਾਂ ਤੋਂ ਉਪਰ ਉੱਠਣ ਦੀ ਲੋੜ ਹੈ।ਉੱਘੀ ਲੇਖਿਕਾ ਸੁਰਜੀਤ ਕੌਰ ਬੈਂਸ ਨੇ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਔਰਤ ਦੀ ਉੱਚੀ ਹਸਤੀ ਨੂੰ ਆਪਣੀ ਕਵਿਤਾ ਰਾਹੀਂ ਬਿਆਨ ਕੀਤਾ। ਇਸ ਮੌਕੇ ਸ੍ਰੀਮਤੀ ਕੰਚਨ ਸ਼ਰਮਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਅਤੇ ਸ੍ਰੀਮਤੀ ਸੁਰਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਆਪਣੀ ਹਾਜ਼ਰੀ ਆਪਣੀਆਂ ਰਚਨਾਵਾਂ ਪੜ੍ਹ ਕੇ ਲਗਵਾਈ।*
*ਕੌਮਾਂਤਰੀ ਨਾਰੀ ਦਿਵਸ ਨੂੰ ਸਮਰਪਿਤ ਵਿਚਾਰ ਚਰਚਾ ਨੂੰ ਅੱਗੇ ਤੋਰਦਿਆਂ ਡਾ. ਚਰਨਜੀਤ ਕੌਰ ਨੇ ਵੇਦਾਂ ਤੇ ਉਪਨਿਸ਼ਦਾਂ ਤੋਂ ਚਲ ਕੇ ਵਰਤਮਾਨ ਸਮੇਂ ਵਿਚ ਔਰਤ ਦੀ ਭੂਮਿਕਾ ਬਾਰੇ ਗੱਲ ਕੀਤੀ। ਮੈਡਮ ਰਜਿੰਦਰ ਕੌਰ ਅਨੁਸਾਰ ਸਮਾਜ ਦੇ ਹਰੇਕ ਵਿਅਕਤੀ ਨੂੰ ਆਪਣੀ ਸੋਚ ਨੂੰ ਆਪਣੀ ਮਾਨਸਿਕਤਾ ਨੂੰ ਬਦਲਣ ਦੀ ਲੋੜ ਹੈ ਕਿਉਂਕਿ ਔਰਤ ਨੂੰ ਕਿਸੇ ਇਕ ਸੰਗਿਆ ਵਿਚ ਨਹੀਂ ਬੰਨ੍ਹਿਆ ਜਾ ਸਕਦਾ। ਡਾ. ਬਲਜੀਤ ਕੌਰ ਨੇ ਆਪਣੇ ਅਨੁਭਵਾਂ ਅਤੇ ਤਜ਼ਰਬਿਆਂ ਨੂੰ ਸਾਂਝਾ ਕਰਦਿਆਂ ਔਰਤ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਤੋਂ ਬਾਅਦ ਨਾਰੀ ਕਵੀ ਦਰਬਾਰ ਵਿੱਚ ਅਨੇਕਾਂ ਕਵਿੱਤਰੀਆਂ ਨੇ ਕਵਿਤਾ-ਪਾਠ ਕੀਤਾ ਜਿਨ੍ਹਾਂ ਵਿੱਚ ਮਲਕੀਅਤ ਬਸਰਾ, ਕਸ਼ਮੀਰ ਕੌਰ ਸੰਧੂ, ਪਰਮਜੀਤ ਪਰਮ, ਸੁਨੀਲਮ ਮੰਡ, ਸੁਧਾ ਜੈਨ, ਸੰਤੋਸ਼ ਗਰਗ, ਅਮਰਜੀਤ ਕੌਰ ਹਿਰਦੇ, ਦਵਿੰਦਰ ਕੌਰ ਢਿੱਲੋਂ, ਮਨਦੀਪ ਕੌਰ, ਸਤਬੀਰ ਕੌਰ, ਨਵਨੀਤ ਕੌਰ, ਬਲਜਿੰਦਰ ਕੌਰ, ਪ੍ਰੋ. ਗੁਰਜੋਧ ਕੌਰ, ਮਨੀਸ਼ ਕੌਰ, ਹਰਪ੍ਰੀਤ ਕੌਰ, ਨਵਨੀਤ ਕੌਰ, ਅਰਵਿੰਦਰ ਕੌਰ ਸ਼ਾਮਿਲ ਸਨ। ਇਨ੍ਹਾਂ ਤੋਂ ਇਲਾਵਾ ਪ੍ਰੋ. ਅਵਤਾਰ ਸਿੰਘ ਪਤੰਗ, ਬਲਵਿੰਦਰ ਸਿੰਘ ਢਿੱਲੋਂ, ਤੇਜਾ ਸਿੰਘ ਥੂਹਾ ਅਤੇ ਨਵਜੀਤ ਸਿੰਘ ਨਾਗਰਾ ਨੇ ਵੀ ਵਿਚਾਰ ਚਰਚਾ ਵਿਚ ਹਿੱਸਾ ਪਾਇਆ। ਇਸ ਸਮਾਗਮ ਵਿੱਚ ਉਚੇਚੇ ਤੌਰ 'ਤੇ ਸੇਵੀ ਰਾਇਤ, ਗੁਰਦਰਸ਼ਨ ਮਾਵੀ, ਇੰਜ. ਕਿਸ਼ੋਰੀ ਲਾਲ ਅਤੇ ਕਈ ਹੋਰ ਸਾਹਿਤ ਰਸੀਏ ਹਾਜ਼ਰ ਸਨ। ਪ੍ਰੋਗਰਾਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਨਾਰੀ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਮੌਕੇ ਜ਼ਿਲ੍ਹਾ ਖੋਜ ਅਫ਼ਸਰ ਮਿਸ ਦਰਸ਼ਨ ਕੌਰ, ਇੰਸਟ੍ਰਕਟਰ ਸ. ਜਤਿੰਦਰਪਾਲ ਸਿੰਘ ਅਤੇ ਸ. ਗੁਰਵਿੰਦਰ ਸਿੰਘ ਅਤੇ ਵਿਦਿਆਰਥੀ ਵੀ ਮੌਜੂਦ ਸਨ।*
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थाना छाम क्षेत्र के एक गाँव की एक महिला द्वारा थाना छाम में अपने साथ पच्चीस लाख रुपये साइबर ठगी का मामला दर्ज कराया है।जिससे जिल...
-
कण्डीसौड़।। छाम-मैण्डखाल मोटर मार्ग पर इडियान में सड़क पर तालाब में तब्दील हो गए गढ्ढों को लेकर प्रगति मीडिया ने समाचार प्रशारित किया था,जिस...
-
उत्तरकाशी।।उत्तरकाशी जिले के धरासू थाना से कुछ दूर आगे मरगांव जाने वाली रोड के पास ऑल वेदर प्रोजेक्ट के अंतर्गत कटिंग का कार्य चल रहा था। जह...
-
टिहरी।।तिवाड़ गांव टिहरी मे करवाई जा रही वाड वाचिंग ट्रेनिंग। थौलधार।।सरकार द्वारा टिहरी के तिवाड़ गांव को पर्यटन गांव घोषित किया...
-
थाना कंडीसौड़ क्षेत्र के नगुण भवान मार्ग पर एक वाहन हुआ दुर्घटनाग्रसत। कण्डीसौड़।। देहरादून से चिन्यालीसौड़ जा रहा पिकअप वाहन नग...
-
टिहरी।। जिलाधिकारी टिहरी गढ़वाल डॉ.सौरभ गहरवार द्वारा आज अपने कार्यालय कक्ष में जनता मिलन कार्यक्रम के तहत जनता की समस्याएं सुनी गई। ...
-
कडींसौड।।विद्यालय को स्मार्ट क्लास संचालन हेतु टीएचडीसी सेवा द्वारा स्मार्ट टीवी सोलर पैनल सहित उपलब्ध कराया गया है। विद्यालय मे...
-
स्योहारा। पुलिस अधीक्षक बिजनौर नीरज कुमार जादौन ने थाना स्योहारा का औचक निरीक्षण किया। स्योहारा। पुलिस अधीक्षक बिजनौर नीरज कुमार जादौन ने थ...
-
राजस्थान मेहंदीपुर बालाजी के पास उदयपुरा गांव में आज गणगौर का त्योहार बड़ी धूमधाम से मनाया गया. नन्ही मुन्नी बच्चियों के साथ दूल्हा दुल्...
COMMENTS