ਸਿਹਤ ਤੇ ਸਿੱਖਿਆ ਦੇ ਖੇਤਰਾਂ ਵਿੱਚ ਲਿਆਂਦੇ ਜਾਣਗੇ ਵੱਡੇ ਸੁਧਾਰ
ਬਟਾਲਾ, 22 ਮਾਰਚ (ਨੀਰਜ ਸ਼ਰਮਾ ਜਸਬੀਰ ਸਿੰਘ ਵਿਨੋਦ ਸ਼ਰਮਾ ) - ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਭਿ੍ਰਸਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਏਗੀ ਅਤੇ ਲੋਕਾਂ ਲਈ ਪਾਰਦਰਸ਼ੀ ਅਤੇ ਭਿ੍ਰਸਟਾਚਾਰ ਮੁਕਤ ਪ੍ਰਸਾਸਨ ਯਕੀਨੀ ਬਣਾਇਆ ਜਾਵੇਗਾ। ਪੰਜਾਬ ਸਰਕਾਰ ਸੂਬੇ ਵਿੱਚ ਹਰ ਤਰਾਂ ਦੇ ਟਰਾਂਸਪੋਰਟ, ਸ਼ਰਾਬ, ਰੇਤ ਮਾਫੀਆ ਆਦਿ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ।
ਇਹ ਪ੍ਰਗਟਾਵਾ ਕਰਦਿਆਂ ਬਟਾਲਾ ਤੋਂ ਵਿਧਾਨਕਾਰ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਹੈ ਕਿ ਰਵਾਇਤੀ ਪਾਰਟੀਆਂ ਦੀਆਂ ਪਿਛਲੀਆਂ ਸਰਕਾਰਾਂ ਨੇ ਆਪਣੀਆਂ ਗਲਤ ਨੀਤੀਆਂ ਨਾਲ ਪੰਜਾਬ ਨੂੰ ਲੁੱਟਿਆ ਹੈ ਅਤੇ ਸਰਕਾਰੀ ਖਜਾਨੇ ਨੂੰ ਹਜਾਰਾਂ ਕਰੋੜ ਰੁਪਏ ਦਾ ਨੁਕਸਾਨ ਪਹੁੰਚਾਇਆ ਹੈ ਜਿਸ ਦੀ ਵਰਤੋਂ ਆਮ ਲੋਕਾਂ ਦੀ ਭਲਾਈ ਲਈ ਕੀਤੀ ਜਾ ਸਕਦੀ ਸੀ। ਉਨਾਂ ਕਿਹਾ ਕਿ ਸਿਹਤ ਤੇ ਸਿੱਖਿਆ ਮਨੁੱਖੀ ਤੇ ਸਮਾਜਿਕ ਵਿਕਾਸ ਅਤੇ ਸਸਕਤੀਕਰਨ ਦੀ ਨੀਂਹ ਹਨ, ਇਸ ਲਈ ਸੂਬਾ ਸਰਕਾਰ ਇਨਾਂ ਦੋਵਾਂ ਮਹੱਤਵਪੂਰਨ ਖੇਤਰਾਂ ਵਿੱਚ ਸਰਵਪੱਖੀ ਸੁਧਾਰਾਂ ਲਈ ਵਚਨਬੱਧ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਨਾਗਰਿਕ ਨੂੰ ਇੱਕ ਹੈਲਥ ਕਾਰਡ ਜਾਰੀ ਕੀਤਾ ਜਾਵੇਗਾ, ਜਿਸ ’ਤੇ ਸਮੁੱਚੀ ਜਾਣਕਾਰੀ ਪੂਰੀ ਤਰਾਂ ਡਿਜੀਟਲ ਹੋਵੇਗੀ। ਇਸ ਤੋਂ ਇਲਾਵਾ, ਦਿੱਲੀ ਵਿੱਚ ‘ਮੁਹੱਲਾ ਕਲੀਨਿਕਾਂ’ ਦੀ ਤਰਜ ਤੇ ਸੂਬੇ ਭਰ ਵਿੱਚ 16000 ਪਿੰਡ ਅਤੇ ਵਾਰਡ ਕਲੀਨਿਕ ਸਥਾਪਤ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਦਿੱਲੀ ਸਰਕਾਰ ਦੀ ‘ਫਰਿਸ਼ਤੇ’ ਸਕੀਮ ਦੀ ਤਰਜ਼ ’ਤੇ ਇੱਕ ਸਕੀਮ ਸ਼ੁਰੂ ਕਰੇਗੀ ਜਿਸ ਤਹਿਤ ਕੋਈ ਵੀ ਵਿਅਕਤੀ ਸੜਕ ਹਾਦਸੇ ਦੇ ਪੀੜਤ ਨੂੰ ਕਿਸੇ ਵੀ ਹਸਪਤਾਲ ਵਿੱਚ ਲੈ ਜਾ ਸਕਦਾ ਹੈ, ਜਿੱਥੇ ਉਸ ਦਾ ਮੁਫਤ ਇਲਾਜ ਕੀਤਾ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸੂਬਾ ਸਰਕਾਰ ਮਹਿਲਾਵਾਂ ਲਈ ਇੱਕ ਵਿਸੇਸ ਯੋਜਨਾ ਤਿਆਰ ਕਰੇਗੀ, ਜਿਸ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਮਹਿਲਾ ਨੂੰ 1000 ਰੁਪਏ ਪ੍ਰਤੀ ਮਹੀਨਾ ਮੁਹੱਈਆ ਕਰਵਾਏ ਜਾਣਗੇ। ਉਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਖੇਤਰ ਦੇ ਮੁਕੰਮਲ ਕਾਇਆ ਕਲਪ ਲਈ ਕੰਮ ਕਰੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਸਿੱਖਿਆ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤਬਦੀਲ ਦਾ ਦੌਰ ਸ਼ੁਰੂ ਹੋ ਚੁੱਕਾ ਹੈ ਅਤੇ ਪੰਜਾਬ ਇਕ ਵਾਰ ਫਿਰ ਖੁਸ਼ਹਾਲ ਪੰਜਾਬ ਜਰੂਰ ਬਣੇਗਾ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। थौलधार विकास खण्ड क्षेत्र पंचायत की प्रथम बैठक में विधुत,लो०नि०वि०,पेयजल आंगनबाड़ी, के मुद्दे छाए रहे। लो०नि०वि० की...
-
विकासखंड रामनगर ग्राम सभा नरायनपुर के प्रधान के भतीजा कोटेदार राजनाथ यादव द्वारा कार्ड धारकों का एक यूनिट राशन धमकी देकर दबंगई पूर्वक काट...
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
शाहजहांपुर जेल में दीपावली पर अयोध्या के तर्ज पर"भव्य दीपोत्सव " कार्यक्रम आयोजित किया गया। साथ ही सभी बंदियों की टीमें बनाकर साज-...
-
ਕਹਿਰ ਦੀ ਬਾਰਿਸ਼ ਵਿੱਚ ਬਸਪਾ ਵਰਕਰਾਂ ਨੇ ਬੁਲੰਦ ਹੌਂਸਲੇ ਵਿੱਚ ਘੇਰੀ ਭਗਵੰਤ ਮਾਨ ਦੀ ਕੋਠੀ ਸਰਕਾਰ ਸਿਹਤ ਸਿਖਿਆ ਰੁਜ਼ਗਾਰ ਸਹੂਲਤਾਂ ਦੇਣ ਨਾਲ ਮਹਿੰਗਾਈ ਨੂੰ ਕੰਟਰੋਲ ਕ...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...

COMMENTS