ਨਗਰ ਨਿਗਮ ਵੱਲੋਂ ਤਿਆਰ ਕੀਤੀ ਦੇਸੀ ਖਾਦ ਪ੍ਰਤੀ ਕਿਸਾਨਾਂ ਵੱਲੋਂ ਦਿਖਾਈ ਜਾ ਰਹੀ ਹੈ ਵਿਸ਼ੇਸ਼ ਦਿਲਚਸਪੀ
10 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਨਗਰ ਨਿਗਮ ਬਟਾਲਾ ਤੋਂ ਖਰੀਦੀ ਜਾ ਸਕਦੀ ਹੈ ਦੇਸੀ ਖਾਦ
ਬਟਾਲਾ, 19 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) - ਨਗਰ ਨਿਗਮ ਬਟਾਲਾ ਵੱਲੋਂ ਕੂੜੇ ਦਾ ਨਿਪਟਾਰਾ ਵਿਗਿਆਨਿਕ ਢੰਗ ਨਾਲ ਕਰਕੇ ਇਸਦੀ ਖਾਦ ਬਣਾਈ ਜਾ ਰਹੀ ਹੈ ਜਿਸਦੀ ਬਜ਼ਾਰ
ਵਿੱਚ ਮੰਗ ਦਿਨੋਂ-ਦਿਨ ਵੱਧਦੀ ਜਾ ਰਹੀ ਹੈ। ਬੀਤੇ ਦਿਨੀ ਬਟਾਲਾ ਵਿਖੇ ਲੱਗੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਨਗਰ ਨਿਗਮ ਬਟਾਲਾ ਨੇ ਇੱਕ ਵਿਸ਼ੇਸ਼ ਸਟਾਲ ਲਗਾ ਕੇ ਕੂੜੇ ਤੋਂ ਬਣਾਈ ਕੰਪੋਸਟ ਖਾਦ ਵੇਚਣ ਲਈ ਰੱਖੀ ਸੀ ਅਤੇ ਕਿਸਾਨਾਂ ਨੇ ਇਸ ਦੇਸੀ ਖਾਦ ਪ੍ਰਤੀ ਵਿਸ਼ੇਸ਼ ਦਿਲਚਸਪੀ ਦਿਖਾਈ। ਸਿਖਲਾਈ ਕੈਂਪ ਦੌਰਾਨ ਕਿਸਾਨਾਂ ਵੱਲੋਂ 200 ਕਿਲੋ ਤੋਂ ਵੱਧ ਕੰਪੋਸਟ ਖਾਦ ਨਗਰ ਨਿਗਮ ਤੋਂ ਖਰੀਦੀ ਗਈ।
ਨਗਰ ਨਿਗਮ ਵੱਲੋਂ ਕੂੜੇ ਤੋਂ ਖਾਦ ਬਣਾਉਣ ਦੇ ਇਸ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਸ੍ਰੀ ਰਾਮ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਬੀਤੇ ਕੁਝ ਸਮੇਂ ਤੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪਿਟਸ ਬਣਾ ਕੇ ਗਿੱਲੇ ਕੂੜੇ ਤੋਂ ਦੇਸੀ ਖਾਦ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਸਫਾਈ ਕਰਮੀਆਂ ਵੱਲੋਂ ਪਹਿਲਾਂ ਘਰੋ-ਘਰੀ ਜਾ ਕੇ ਸੁੱਕਾ ਤੇ ਗਿੱਲਾ ਕੂੜਾ ਵੱਖ-ਵੱਖ ਇਕੱਠਾ ਕੀਤਾ ਜਾਂਦਾ ਹੈ ਜਿਸ ’ਚੋਂ ਸੁੱਕੇ ਕੂੜੇ ਨੂੰ ਰੀਸਾਈਕਲ ਲਈ ਐੱਮ.ਆਰ.ਐੱਫ ਯੂਨਿਟ ਭੇਜ ਦਿੱਤਾ ਜਾਂਦਾ ਹੈ ਜਦਕਿ ਗਿੱਲੇ ਕੂੜੇ ਨੂੰ ਪਿੱਟਸ ਵਿੱਚ ਪਾ ਦਿੱਤਾ ਜਾਂਦਾ ਹੈ ਜਿਥੇ ਕੁਝ ਦਿਨਾਂ ਵਿੱਚ ਦੇਸੀ ਖਾਦ ਤਿਆਰ ਕਰ ਲਈ ਜਾਂਦੀ ਹੈ।
ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਕੂੜੇ ਤੋਂ ਤਿਆਰ ਕੀਤੀ ਦੇਸੀ ਖਾਦ ਦੀ ਨਗਰ ਨਿਗਮ ਵੱਲੋਂ 10 ਕਿਲੋ, 5 ਕਿਲੋ ਦੀ ਪੈਕਿੰਗ ਕੀਤੀ ਜਾਂਦੀ ਹੈ ਅਤੇ ਕਿਸਾਨ ਇਸ ਖਾਦ ਨੂੰ 10 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਨਗਰ ਨਿਗਮ ਬਟਾਲਾ ਤੋਂ ਖਰੀਦ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਦੇਸੀ ਖਾਦ ਬਹੁਤ ਵਧੀਆ ਅਤੇ ਜ਼ਮੀਨ ਦੀ ਸਿਹਤ ਲਈ ਬਹੁਤ ਲਾਹੇਵੰਦ ਹੈ ਅਤੇ ਕਿਸਾਨਾਂ ਵੱਲੋਂ ਇਸ ਖਾਦ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਂਦੀ ਹੈ।
ਕਮਿਸ਼ਨਰ ਸ੍ਰੀ ਰਾਮ ਸਿੰਘ ਨੇ ਕਿਹਾ ਗਿੱਲੇ ਕੂੜੇ ਤੋਂ ਖਾਦ ਬਣਾਉਣ ਨਾਲ ਜਿਥੇ ਕੂੜੇ ਦਾ ਨਿਪਟਾਰਾ ਹੋ ਰਿਹਾ ਹੈ ਓਥੇ ਇਹ ਧਰਤੀ ਦੀ ਉਪਜਾਊ ਸ਼ਕਤੀ ਵਧਾਉਣ ਵਿੱਚ ਵੀ ਸਹਾਈ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਵੀ ਅੱਗੇ ਆ ਕੇ ਆਪਣੇ ਘਰਾਂ ਵਿੱਚ ਕੂੜੇ ਤੋਂ ਖੁਦ ਵੀ ਖਾਦ ਤਿਆਰ ਕਰਨੀ ਚਾਹੀਦੀ ਹੈ, ਜਿਸਨੂੰ ਉਹ ਆਪਣੇ ਫੁੱਲ-ਬੂਟਿਆਂ ਨੂੰ ਪਾਉਣ ਦੇ ਨਾਲ ਬਜ਼ਾਰ ਵਿੱਚ ਵੀ ਵੇਚ ਸਕਦੇ ਹਨ।
Pragati Media
punjab
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS