ਵਿਦਿਆਰਥੀਆਂ ਨੂੰ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿੱਚ ਚੱਲ ਰਹੇ ਕੋਰਸਾਂ ਬਾਰੇ ਦਿੱਤੀ ਜਾਣਕਾਰੀ
ਤਕਨੀਕੀ ਕੋਰਸਾਂ ਨੂੰ ਕਰਕੇ ਅਸਾਨੀ ਨਾਲ ਰੁਜ਼ਗਾਰ ਹਾਸਲ ਕੀਤਾ ਜਾ ਸਕਦਾ ਹੈ : ਪ੍ਰੋ ਜਸਬੀਰ ਸਿੰਘ
ਬਟਾਲਾ, 27 ਅਪ੍ਰੈਲ (ਨੀਰਜ ਸ਼ਰਮਾ/ ਜਸਬੀਰ ਸਿੰਘ/ ਜਰਨੈਲ ਸਿੰਘ ) - ਮੁੱਖ ਮੰਤਰੀ ਵਜੀਫਾ ਸਕੀਮ ਦੀ ਜਾਣਕਾਰੀ ਜਿਆਦਾ ਤੋਂ ਜਿਆਦਾ ਲੋਕਾਂ ਤੱਕ ਪਹੁੰਚਾਉਣ ਲਈ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਇੰਜ: ਅਜੇ ਕੁਮਾਰ ਅਰੋੜਾ ਵੱਲੋਂ ਸੰਸਥਾ ਪੱਧਰ `ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵੱਲੋਂ ਵੱਖ ਵੱਖ ਸਰਕਾਰੀ ਸਕੂਲਾਂ ਦੇ ਕੈਰੀਅਰ ਅਤੇ ਗਾਈਡੈਂਸ ਸੈਲ ਨਾਲ ਤਾਲਮੇਲ ਕਰਕੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲਾ ਟੇਕ ਸਿੰਘ ਵਿਖੇ ਪ੍ਰਿੰਸੀਪਲ ਜਤਿੰਦਰ ਮਹਾਜਨ ਦੀ ਯੋਗ ਅਗਵਾਈ ਅਤੇ ਲੈਕਚਰਾਰ ਅਰੁਨ ਕੁਮਾਰ ਅਤੇ ਵੀਨਾ ਰਾਣੀ ਦੀ ਦੇਖ ਰੇਖ ਹੇਠ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਤੋਂ ਪਲੇਸਮੈਂਟ ਅਫਸਰ ਜਸਬੀਰ ਸਿੰਘ, ਮੈੇਡਮ ਰੇਖਾ ਅਤੇ ਜਸਪ੍ਰੀਤ ਕੌਰ ਵਿਸ਼ੇਸ਼ ਤੌਰ `ਤੇ ਪਹੁੰਚੇ।
ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰੋ ਜਸਬੀਰ ਸਿੰਘ ਨੇ ਦੱਸਿਆ ਕਿ ਕਾਲਜ ਵਿੱਚ ਮਕੈਨੀਕਲ, ਇਲੈਕਟ੍ਰੀਕਲ, ਸਿਵਲ, ਈ.ਸੀ.ਈ ਅਤੇ ਕੈਮੀਕਲ ਦੇ ਤਿੰਨ ਸਾਲਾ ਡਿਪਲੋਮਾਂ ਕੋਰਸ ਚੱਲਦੇ ਹਨ। ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਤੋਂ ਲਾਗੂ ਮੁੱਖ ਮੰਤਰੀ ਵਜੀਫਾ ਸਕੀਮ ਤਹਿਤ ਹੋਣਹਾਰ ਵਿਦਿਆਰਥੀਆਂ ਲਈ ਸਰਕਾਰੀ ਬਹੁਤਕਨੀਕੀ ਕਾਲਜਾਂ ਦੀਆਂ ਫੀਸਾਂ ਵਿੱਚ ਭਾਰੀ ਕਟੌਤੀ ਕੀਤੀ ਗਈ ਹੈ। ਇਸ ਸਕੀਮ ਅਧੀਨ ਦੱਸਵੀਂ ਸ਼੍ਰੇਣੀ ਵਿੱਚ 60 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਵਿਦਿਆਰਥੀ ਨੂੰ ਕੋਰਸ ਦੌਰਾਨ ਫੀਸਦੀ ਟਿਊਸ਼ਨ ਫੀਸ ਮੁਆਫ ਹੋਏਗੀ। ਇਸੇ ਤਰਾਂ 70 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 80 ਫੀਸਦੀ, 80 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 90 ਫੀਸਦੀ ਅਤੇ 90 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ ਪੂਰੀ ਟਿਊਸ਼ਨ ਫੀਸ ਦੀ ਮੁਆਫੀ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਕਿਸੇ ਵੀ ਕੈਟਾਗਰੀ ਦਾ ਵਿਦਿਆਰਥੀ ਲੈ ਸਕਦਾ ਹੈ। ਇਸ ਸਕੀਮ ਤੋਂ ਇਲਾਵਾ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜਿਨ੍ਹਾਂ ਦੀ ਸਲਾਨਾ ਪਰਿਵਾਰਕ ਆਮਦਨ 2.5 ਲੱਖ ਤੋਂ ਘੱਟ ਹੈ ਪਾਸੋਂ ਕੋਰਸ ਦੌਰਾਨ ਕੋਈ ਫੀਸ ਨਹੀ ਲਈ ਜਾਂਦੀ।
ਇਸ ਦੌਰਾਨ ਜਸਬੀਰ ਸਿੰਘ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ 10ਵੀਂ ਅਤੇ 12ਵੀਂ ਤੋਂ ਬਾਅਦ ਆਪਣੇ ਪਸੰਦੀਦਾ ਖੇਤਰ ਦੀ ਚੋਣ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਹੁਨਰਮੰਦ ਨੌਜਵਾਨਾਂ ਦੀ ਬਹੁਤ ਮੰਗ ਹੈ ਅਤੇ ਵਿਦਿਆਰਥੀਆਂ ਨੂੰ ਆਪਣੇ ਆਪ ਨੂੰ ਹੁਨਰਮੰਦ ਬਣਾਉਣਾ ਚਾਹੀਦਾ ਹੈ ਤਾਂ ਜੋ ਉਹ ਭਵਿੱਖ ਵਿੱਚ ਜਿਥੇ ਆਪਣੇ ਲਈ ਰੁਜ਼ਗਾਰ ਪ੍ਰਾਪਤ ਸਕਣ ਉਥੇ ਨਾਲ ਹੀ ਹੋਰਨਾਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਣ।
ਸੈਮੀਨਾਰ ਦੀ ਸਮਾਪਤੀ ਤੇ ਮੈਡਮ ਵੀਨਾ ਰਾਣੀ ਨੇ ਆਏ ਹੋਏ ਮਾਹਰਾਂ ਦਾ ਧੰਨਵਾਦ ਕੀਤਾ ਅਤੇ ਆਸ ਜਤਾਈ ਕਿ ਅੱਗੇ ਵੀ ਇਸ ਤਰਾਂ ਦੇ ਸੈਮੀਨਾਰ ਲਗਵਾਏ ਜਾਣਗੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਤਿੰਦਰ ਮਹਾਜਨ, ਲੈਕਚਰਾਰ ਅਰੁਨ ਕੁਮਾਰ, ਮੈਡਮ ਵੀਨਾ ਰਾਣੀ, ਸਤਵਿੰਦਰ ਬਾਲਾ, ਪਰਮਜੀਤ ਕੌਰ ਅਤੇ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
कण्डीसौड़।। सरकार के तीन वर्ष के कार्यकाल पूर्ण होने पर थौलधार विकासखण्ड मुख्यालय में बहुउद्देशीय शिविर का हुआ आयोजन। शिविर में...
-
थौलधार।। धामी सरकार के सेवा,सुशासन व विकास के तीन वर्ष पूर्ण होने पर आठ दिवसीय समारोह एवं बहुउद्देशीय शिविर के तृतीय दिवस पर थौलधार में आयोज...
-
टिहरी गढ़वाल।।(सू०वि०) जनपद मुख्यालय टिहरी पर 23 मार्च, 2025 को प्रताप इण्टर कॉलेज बौराड़ी नई टिहरी में प्रातः 10 बजे से सांय 05 बजे तक आयोजि...
-
टिहरी गढ़वाल।। जिला सभागार में बुद्धवार को जिलाधिकारी की अध्यक्षता में जिला सड़क सुरक्षा समिति की बैठक में सम्बन्धित विभागों के द्वारा पूर...
-
टिहरी गढ़वाल।।(सू.वि.) जनपद मुख्यालय स्थित प्रताप इंटर कॉलेज नई टिहरी में ‘जन सेवा‘ थीम पर शुरू हुआ चिकित्सा एवं बहुउद्देशीय शिविर। ...
-
सोनभद्र। लायंस क्लब राबर्ट्सगंज द्वारा होली मिलन समारोह का आयोजन लायंस भवन में किया गया, जिसमें पीडीजी एमजीएफ लायन हरीश अग्रवाल, रीजन चेयर...
-
बानस्कांठा जिले के डीसा तालुका के कंपा गाँव में शितला सतम के अवसर पर एक अद्वितीय भटिगाल लोक मेला आयोजित किया गया था। न केवल इस मेले में बान...
-
उत्तरकाशी।। जिला चिकित्सालय उत्तरकाशी में स्वास्थ्य विभाग द्वारा राष्ट्रीय स्वास्थ्य मिशन के अन्तर्गत मुख्य चिकित्सा अधिकारी डॉ० बी०एस०रावत ...
-
टिहरी गढ़वाल।। जिलाधिकारी मयूर दीक्षित की अध्यक्षता में जिला सभागार में राजस्व की मासिक स्टाफ बैठक आहूत की गई। कोर्ट केस के लंबि...
-
काँगड़ा :- स्यूल खड़ डुकी रोड लिंक रोड भारी बरसात के कारण वह गया एक साल पहले 2 करोड़ की लागत से ये रोड का निर्माण किया गया था 😱😱😱❓️ इसे लो...
COMMENTS