*ਅਧਿਆਪਕਾਂ ਅਤੇ ਸਕੂਲ ਮੁਖੀਆਂ ਨੇ ਮਾਪਿਆਂ ਨੂੰ ਬੱਚਿਆਂ ਦੀ ਪੜ੍ਹਾਈ ਲਈ ਸੁਚੱਜੀ ਅਗਵਾਈ ਦਿੱਤੀ*
*ਗੁਰਦਾਸਪੁਰ 5 ਅਪ੍ਰੈਲ ( ਜਗਜੀਤ ਸਿੰਘ ਪੱਡਾ ਨੀਰਜ ਸ਼ਰਮਾ ਜਸਬੀਰ ਸਿੰਘ )*
*ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਸੋਚ ‘ਤੇ ਕੰਮ ਕਰਦਿਆਂ ਅਤੇ ਸਕੂਲ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਦੇ
ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨਾਨ-ਬੋਰਡ ਜਮਾਤਾਂ ਦੇ ਬੱਚਿਆਂ ਦੇ ਸਾਲਾਨਾ ਨਤੀਜੇ ਸਬੰਧੀ ਜਾਣਕਾਰੀ ਦੇਣ ਲਈ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।*
*ਇਸ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕਰਨ ਵਾਲੇ ਸਿੱਖਿਆ ਵਿਭਾਗ ਦੇ ਸਮੂਹ ਅਧਿਕਾਰੀਆਂ, ਸਕੂਲ ਮੁਖੀਆਂ, ਅਧਿਆਪਕਾਂ, ਮਾਪਿਆਂ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਅਤੇ ਪਤਵੰਤੇ ਸੱਜਣਾਂ ਨੂੰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਨੇ ਵਧਾਈ ਦਿੱਤੀ। ਉਹਨਾਂ ਪੰਜਾਬ ਦੇ ਸਮੂਹ ਨਾਨ-ਬੋਰਡ ਜਮਾਤਾਂ ਦੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵਧੀਆ ਸਿੱਖਿਆ ਪ੍ਰਾਪਤੀ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।*
*ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਨੇ ਦੱਸਿਆ ਨੇ ਦੱਸਿਆ ਕਿ ਇਸ ਵਾਰ ਮਾਪੇ ਅਧਿਆਪਕ ਮਿਲਣੀ ਨੂੰ ਸਫ਼ਲ ਬਣਾਉਣ ਲਈ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਪ੍ਰੇਰਨਾ ਸਦਕਾ ਸਕੂਲ ਮੁਖੀਆਂ ਅਧਿਆਪਕਾਂ ਅਤੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰਾਂ ਦੇ ਨਾਲ ਕਲਸਟਰ/ਸਕੂਲ ਮੀਡੀਆ ਇੰਚਾਰਜਾਂ , ਪੜ੍ਹੋ ਪੰਜਾਬ ਟੀਮ ਨੇ ਮਾਪੇ-ਅਧਿਆਪਕ ਮਿਲਣੀ ਵਿੱਚ ਵੱਧ ਤੋਂ ਵੱਧ ਮਾਪਿਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਵੱਖ-ਵੱਖ ਸਾਧਨਾਂ ਰਾਹੀਂ ਪ੍ਰਚਾਰ ਕੀਤਾ ਸੀ ਜਿਸ ਵਿੱਚ ਪਬਲਿਕ ਅਨਾਊਂਸਮੈਂਟ, ਸੋਸ਼ਲ਼ ਮੀਡੀਆ ਦੀ ਵਰਤੋਂ ਕਰਦਿਆਂ ਮਾਪਿਆਂ ਨੂੰ ਨਿੱਜੀ ਸੁਨੇਹੇ, ਵਾਇਸ ਮੈਸੇਜ, ਆਕਰਸ਼ਕ ਮਾਪੇ-ਅਧਿਆਪਕ ਮਿਲਣੀ ਸੱਦਾ ਪੱਤਰ, ਘਰ-ਘਰ ਜਾ ਕੇ ਸੁਨੇਹਾ, ਪਤਵੰਤੇ ਸੱਜਣਾਂ ਨੂੰ ਸਕੂਲਾਂ ਵਿੱਚ ਵਿਸ਼ੇਸ਼ ਮਹਿਮਾਨ ਵੱਜੋਂ ਸੱਦਾ ਪੱਤਰ ਆਦਿ ਨਿਵੇਕਲੇ ਉਪਰਾਲੇ ਕੀਤੇ ਗਏ।*
*ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮਾਪੇ-ਅਧਿਆਪਕ ਮਿਲਣੀ ਵਿੱਚ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਵੀ ਮਾਪਿਆਂ, ਸਰਪ੍ਰਸਤਾਂ ਅਤੇ ਪਤਵੰਤੇ ਸੱਜਣਾਂ ਨੂੰ ਜਾਣਕਾਰੀ ਦਿੱਤੀ ਗਈ ਹੈ। ਇਸ ਦੇ ਨਾਲ ਨਾਲ ਅਧਿਆਪਕਾਂ ਨੇ ਬੱਚਿਆਂ ਨੂੰ ਨਵੇਂ ਸ਼ੈਸ਼ਨ ਵਿੱਚ ਵਧੀਆ ਪੜ੍ਹਾਈ ਲਈ ਟਿਪਸ ਦਿਤੇ। ਬਹੁਤ ਸਾਰੇ ਵਿਦਿਆਰਥੀਆਂ ਦੇ ਮਾਪਿਆਂ ਨੇ ਆਪਣੇ ਬੱਚਿਆਂ ਦੀਆਂ ਪਿਛਲ਼ੇ ਸਾਲ ਦੀਆਂ ਕਿਤਾਬਾਂ ਨੂੰ ਸਰਕਾਰੀ ਸਕੂਲਾਂ ਦੇ ਵਿੱਚ ਬਣੇ ਬੁੱਕ ਬੈਂਕ ਲਈ ਭੇਂਟ ਕੀਤਾ। ਉਹਨਾਂ ਕਿਹਾ ਕਿ ਇਸ ਨਾਲ ਜਿੱਥੇ ਨਵੇਂ ਬੱਚਿਆਂ ਨੂੰ ਕਿਤਾਬਾਂ ਬਿਨਾਂ ਦੇਰੀ ਉਪਲੱਬਧ ਹੋਣਗੀਆਂ ਉੱਥੇ ਨਾਲ ਹੀ ਬਹੁਤ ਸਾਰੇ ਰੁੱਖਾਂ ਦੀ ਕਟਾਈ ਬਚੇਗੀ। ਉਹ ਬੁੱਕ ਬੈਂਕ ਵਿੱਚ ਕਿਤਾਬਾਂ ਦੇ ਕੇ ਵਾਤਾਵਰਨ ਦੇ ਬਚਾਅ ਲਈ ਆਪਣਾ ਬਣਦਾ ਯੋਗਦਾਨ ਪਾ ਰਹੇ ਹਨ। ਸਿੱਖਿਆ ਅਧਿਕਾਰੀਆਂ ਵੱਲੋਂ ਵੱਖ ਵੱਖ ਸਕੂਲ ਵਿਜਟ ਕਰਕੇ ਅਧਿਆਪਕਾਂ , ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਹੋਸਲਾ ਅਫ਼ਜਾਈ ਕੀਤੀ। *
*ਵੱਖ-ਵੱਖ ਸਕੂਲਾਂ ਵਿੱਚ ਸਮੁਦਾਇ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਸਕੂਲ ਮੁਖੀਆਂ ਨੇ ਸਕੂਲਾਂ ਦੇ ਬਿਹਤਰੀਨ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਵੀ ਸਨਮਾਨਿਤ ਕੀਤਾ। ਇਸ ਮੌਕੇ ਬਹੁਤ ਸਾਰੇ ਸੁਹਿਰਦ ਮਾਪਿਆਂ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਉਹਨਾਂ ਨੇ ਆਪਣੇ ਬੱਚੇ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਇਆ ਹੈ ਕਿਉਂਕਿ ਉਹਨਾਂ ਨੂੰ ਵਿਸ਼ਵਾਸ਼ ਹੈ ਕਿ ਸਰਕਾਰੀ ਸਕੂਲ ਵਿੱਚ ਪੜ੍ਹ ਕੇ ਉਹਨਾਂ ਦੇ ਬੱਚੇ ਦਾ ਭਵਿੱਖ ਉੱਜਵਲ ਬਣੇਗਾ। ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਪੜ੍ਹੋ ਪੰਜਾਬ ਜ਼ਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸੇਖੋਂ , ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਵਿਕਾਸ ਸ਼ਰਮਾ , ਨਿੰਸਚਿੰਤ ਕੁਮਾਰ , ਡੀ.ਐਮ. ਗੁਰਨਾਮ ਸਿੰਘ , ਡੀ.ਐਮ. ਨਰਿੰਦਰ ਸਿੰਘ , ਡੀ.ਐਮ. ਗੁਰਵਿੰਦਰ ਸਿੰਘ , ਡੀ.ਐਮ.ਸੁਰਿੰਦਰ ਮੋਹਨ , ਡੀ.ਐਮ. ਪਰਮਜੀਤ ਸਿੰਘ ਆਦਿ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
ਅੰਮ੍ਰਿਤਸਰ 20 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਭਾਰਤੀ ਕਿਸਾਨਾਂ ਦੀ ਵਿਸ਼ਵ ਪੱਧਰੀ ਸਹਿਕਾਰੀ ਖ਼ਾਦ ਸੰਸਥਾ ਇਫਕੋ ਵੱਲੋਂ ...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
COMMENTS