*ਐਮ.ਐਲ.ਏ. ਸ਼ੈਰੀ ਕਲਸੀ ਵੱਲੋਂ ਨਵੇਂ ਬਣੇ ਕਮਰਿਆਂ ਦਾ ਕੀਤਾ ਉਦਘਾਟਨ *
*ਬਟਾਲਾ 09ਅਪ੍ਰੈਲ (ਜਗਜੀਤ ਸਿੰਘ ਪੱਡਾ)
*ਸਥਾਨਕ ਸਰਕਾਰੀ ਕੰਨਿਆਂ ਸੀਨੀ:ਸੈਕੰ: ਸਕੂਲ ਧਰਮਪੁਰਾ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਐਮ.ਐਲ.ਏ. ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ
ਬਲਵਿੰਦਰ ਕੌਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਨ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਐਮ.ਐਲ.ਏ. ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਅਤੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਐਮ.ਐਲ.ਏ. ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਮਿਆਰੀ ਤੇ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਹਰ ਪ੍ਰਕਾਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਸਕੂਲ ਵਿੱਚ ਨਵ-ਨਿਰਮਾਣ ਕੀਤੇ 6 ਕਮਰਿਆਂ ਦਾ ਉਦਘਾਟਨ ਕੀਤਾ। ਇਸ ਮੌਕੇ ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਕੇ ਸਰਕਾਰੀ ਸਹਾਇਤਾ ਪ੍ਰਾਪਤ ਕਰਨ। ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਈ-ਕੰਨਟੈਟ ਦੁਆਰਾ ਪੜ੍ਹਾਈ ਕਰਵਾਈ ਜਾਂਦੀ ਹੈ ਅਤੇ ਸਿੱਖਿਆ ਵਿਭਾਗ ਵੱਲੋਂ ਈ-ਪੰਜਾਬ ਪੋਰਟਲ ਤੇ ਸਾਰੀਆਂ ਕਲਾਸਾਂ ਦੇ ਸਾਰੇ ਵਿਸ਼ਿਆਂ ਦੀਆ ਪੁਸਤਕਾਂ ਅਪਲੋਡ ਕੀਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਕੋਈ ਸਮੱਸਿਆ ਨਾ ਆਵੇ।ਇਸ ਦੌਰਾਨ ਵਧੀਆਂ ਕਾਰਗੁਜ਼ਾਰੀ ਤੇ ਪੜ੍ਹਾਈ ਵਿੱਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਵਦੀਪ ਸਿੰਘ ਹਰਪ੍ਰੀਤ ਸਿੰਘ ਮਾਨ , ਬੀ.ਐਨ. ਓ. ਜਸਵਿੰਦਰ ਸਿੰਘ ਭੁੱਲਰ , ਹੈੱਡਮਾਸਟਰ ਮਨਪ੍ਰੀਤ ਸਿੰਘ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਡੀ.ਐਮ. ਗੁਰਨਾਮ ਸਿੰਘ , ਜੀਵਨ ਸਿੰਘ , ਲੈਕਚਰਾਰ ਹਰਪ੍ਰੀਤ ਸਿੰਘ , ਅਮਨਦੀਪ ਸਿੰਘ , ਲੋਕ ਸੰਪਰਕ ਅਫ਼ਸਰ ਇੰਦਰਜੀਤ ਸਿੰਘ , ਸਰਪੰਚ ਪੰਥਦੀਪ ਸਿੰਘ , ਹਰਦਿਆਲ ਸਿੰਘ , ਬੱਚਿਆਂ ਦੇ ਮਾਤਾ-ਪਿਤਾ , ਸਮਾਜਿਕ ਭਾਈਚਾਰੇ ਦੇ ਲੋਕ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸਨ। *
[Important News]$type=slider$c=4$l=0$a=0$sn=600$c=8
अधिक खबरे देखे .
-
सत्र न्यायाधीश ने जेल का दौरा किया, कैदियों की समस्याएँ सुनीं पठानकोट, 9 अक्टूबर (दीपक महाजन) - जिला विधिक सेवा प्राधिकरण, पठानकोट के अध्य...
-
कैबिनेट मंत्री पंजाब श्री लाल चंद कटारूचक ने 2 करोड़ 63 लाख रुपये की लागत से बनने वाली सड़कों का शिलान्यास किया --- सड़कें जल्द ही बनकर जनत...
-
ग्रामीण बेरोजगार युवाओं के लिए डेयरी फार्मिंग प्रशिक्षण पाठ्यक्रम 27-10-2025 से 07-11-2025 तक प्रारंभ। पठानकोट, 13 अक्टूबर, 2025 (दीपक महा...
-
श्री गुरु तेग बहादुर जी के 350वें प्रकाश पर्व के उपलक्ष्य में निकाले जाने वाले नगर कीर्तन की अग्रिम व्यवस्था हेतु जिला प्रशासन द्वारा विशेष ...
-
आज शाहजहांपुर जेल में बंद ऐसे महिला एवं पुरुष बंदियों जिनकी दृष्टि दोष है उन्हें 100 से अधिक निशुल्क चश्मे वितरित किए गए। ज्ञातव्य है कि वि...
-
माननीय पंजाब सरकार एवं पुलिस महानिदेशक, पंजाब, चंडीगढ़ द्वारा शरारती तत्वों के विरुद्ध कड़ी कार्रवाई करने के निर्देश जारी किए गए थे। इन निर...
-
चुनाव नजदीक आते ही आई मुख्यमंत्री जी को जसवां प्रागपुर की याद।कोंग्रेसी नेता सुरेंद्र मनकोटिया ने बीजेपी सरकार व् मंत्री पर किये तीखे प्रह...
-
अंतरराष्ट्रीय महिला दिवस लैंगिक समानता वर्ष के रूप में मनाया जाएगा : प्रतिभा देवी - प्रकृति विधान फाउंडेशन द्वारा आयोजित हुआ कार्यक्रम। -सा...
-
आज करवा चौथ व्रत के पावन पर्व पर शाहजहांपुर जेल में निरुद्ध महिला बंदियों को करवा चौथ पर सजने संवरने के लिए श्रृंगार सामग्री एवं साड़ियां...
-
झांसी में रानीलक्ष्मीबाई के पास मुकताकाशी के आगे झांसी महोत्सव 2019 क आयोजन किया गया जिसमें लकड़ी का सामान की दुकान खाने के सटाल बच्चों क...
COMMENTS