ਪੰਜਾਬ ਸਰਕਾਰ ਨੇ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ, ਖਰੀਦ ਪ੍ਰਬੰਧਾਂ ਤੋਂ ਕਿਸਾਨ ਪੂਰੀ ਤਰਾਂ ਸੰਤੁਸ਼ਟ
ਬਟਾਲਾ, 25 ਅਪ੍ਰੈਲ ( ਨੀਰਜ ਸ਼ਰਮਾ/ ਜਸਬੀਰ ਸਿੰਘ ) - ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂ ਚੱਕ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੀ ਸਭ ਤੋਂ ਵੱਡੀ ਅਨਾਜ ਮੰਡੀ ਬਟਾਲਾ ਦਾ ਦੌਰਾ ਕੀਤਾ ਅਤੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨਾਲ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਫਤਹਿਗੜ੍ਹ ਚੂੜੀਆਂ ਦੇ ਸੀਨੀਅਰ ਆਗੂ ਸ. ਬਲਬੀਰ ਸਿੰਘ ਪੰਨੂ, ਸੈਕਟਰੀ ਮਾਰਕਿਟ ਕਮੇਟੀ ਬਟਾਲਾ ਬਿਕਰਮਜੀਤ ਸਿੰਘ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।
ਕਣਕ ਦੀ ਖਰੀਦ ਦਾ ਜਾਇਜਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂ ਚੱਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਪ੍ਰਬੰਧਾਂ ਸਦਕਾ ਸਾਰੀਆਂ ਹੀ ਮੰਡੀਆਂ ਵਿੱਚ ਖਰੀਦ ਵਧੀਆ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀਂ ਨਹੀਂ ਹੈ ਅਤੇ ਲਿਫਟਿੰਗ ਵੀ ਨਾਲ ਦੀ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਨਿਰਧਾਰਤ ਸਮੇਂ ਅੰਦਰ ਹੋ ਰਹੀ ਹੈ ਅਤੇ ਕਿਸਾਨਾਂ ਦੇ ਚਿਹਰੇ ਉੱਪਰ ਰੌਣਕ ਦੇਖੀ ਜਾ ਸਕਦੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ 25 ਅਪ੍ਰੈਲ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ 88 ਲੱਖ ਮੀਟ੍ਰਿਕ ਟਨ ਕਣਕ ਦੀ ਫਸਲ ਖਰੀਦੀ ਜਾ ਚੁੱਕੀ ਹੈ ਜਿਸ ਵਿੱਚੋਂ 83 ਲੱਖ ਮੀਟ੍ਰਿਕ ਟਨ ਸਰਕਾਰੀ ਖਰੀਦ ਏਜੰਸੀਆਂ ਅਤੇ 5 ਲੱਖ ਮੀਟ੍ਰਿਕ ਟਨ ਪ੍ਰਾਈਵੇਟ ਖਰੀਦ ਏਜੰਸੀਆਂ ਨੇ ਖਰੀਦੀ ਹੈ। ਪੱਤਰਕਾਰਾਂ ਦੇ ਸੁਆਲ ਦਾ ਜੁਆਬ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਡਾਇਆ ਦੀ ਕੀਮਤ ਵਿੱਚ ਵਾਧਾ ਕਰਨਾ ਮੰਦਭਾਗੀ ਗੱਲ ਹੈ ਅਤੇ ਇਸ ਨਾਲ ਕਿਸਾਨੀ ’ਤੇ ਵੱਡਾ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਆਰਥਿਕ ਮੰਦਹਾਲੀ ਦੀ ਮਾਰ ਝੱਲ ਰਹੀ ਕਿਸਾਨੀ ਨੂੰ ਸਗੋਂ ਕੇਂਦਰ ਸਰਕਾਰ ਵੱਲੋਂ ਰਾਹਤ ਦਿੱਤੀ ਜਾਣੀ ਚਾਹੀਦੀ ਹੈ।
ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂ ਚੱਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਧਰਤੀ ਤੋਂ ਪੰਜਾਬ ਦੀ ਸੇਵਾ ਦਾ ਅਹਿਦ ਲਿਆ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ ਇਕ ਮਹੀਨੇ ਵਿੱਚ ਹੀ ਲੋਕ ਹਿੱਤ ਦੇ ਵੱਡੇ ਫੈਸਲੇ ਕਰਕੇ ਅਵਾਮ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਬਿਲਾਂ ’ਚ ਮਹੀਨੇ ਦੀ 300 ਯੂਨਿਟ ਮੁਆਫ਼ੀ, ਬੇਰੁਜ਼ਗਾਰਾਂ ਨੂੰ ਨੌਂਕਰੀਆਂ ਦੇਣੀਆਂ, ਭ੍ਰਿਸ਼ਟਾਚਾਰ ਨੂੰ ਨੱਥ ਪਾਉਣੀ, ਸਿਹਤ ਸੇਵਾਵਾਂ ਦੇ ਸੁਧਾਰ ਲਈ ਚੁੱਕੇ ਕਦਮਾਂ ਦਾ ਆਮ ਲੋਕਾਂ ਵੱਲੋਂ ਭਰਪੂਰ ਸਵਾਗਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਇਸ ਮੌਕੇ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂ ਚੱਕ ਦਾ ਬਟਾਲਾ ਵਿਖੇ ਆਉਣ ’ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਸ ਵਾਰ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ ਅਤੇ ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਤੋਂ ਕਿਸਾਨ ਖੁਸ਼ ਹਨ।
ਇਸ ਮੌਕੇ ਮਾਸਟਰ ਬਲਜੀਤ ਸਿੰਘ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਅਮਰੀਕ ਸਿੰਘ ਬਾਲੇਵਾਲ, ਗੁਰਪਾਲ ਸਿੰਘ, ਮਨਜੀਤ ਸਿੰਘ ਰੰਧਾਵਾ, ਜਰਨੈਲ ਸਿੰਘ, ਗਗਨਦੀਪ ਸਿੰਘ ਪੰਨੂ, ਤਰੁਣ ਕਲਸੀ, ਅਮ੍ਰਿਤਪਾਲ ਕਲਸੀ, ਸੁਖਦੇਵ ਸਿੰਘ, ਵੀਰਮ ਸਿੰਘ ਵੋਹਰਾ, ਲਵਲੀ ਕੁਮਾਰ, ਹਰਬੰਸ ਸਿੰਘ ਚੈਨੇਵਾਲ, ਕੰਵਲਜੀਤ ਸਿੰਘ ਸ਼ਾਹ, ਹਰਦੇਵ ਸਿੰਘ ਕਾਲਾ ਨੰਗਲ, ਐਡਵੋਕੇਟ ਭਰਤ ਅਗਰਵਾਲ, ਉਪਦੇਸ਼ ਕੁਮਾਰ, ਮਾਣਕ ਮਹਿਤਾ ਤੇ ਹੋਰ ਮੋਹਤਬਰ ਵੀ ਹਾਜ਼ਰ ਸਨ।
Pragati Media Social Work में जुड़ने के लिए संपर्क करे . 7983444450
[Corona Virus]$type=slider$c=8$l=0$a=0$sn=600
अधिक खबरे देखे .
-
सिरमौर : सिरमौर के संगड़ाह उपमंडल के अंतर्गत ( under sub-division ) आने वाले गांव लाना चैता के सन्तराम की खाई में गिरने से मौत ( death by fal...
-
सिरमौर : युवा कर्मठ ईमानदार HAS खण्ड विकास अधिकारी श्री विनित ठाकुर ने संगड़ाह ब्लॉक का कार्यभार संभालते ही एक माह में 25 ग्राम पंचायतो का औच...
-
देहरादून: उत्तराखंड में कांग्रेस को दो बड़े झटके लगे हैं। पार्टी के वरिष्ठ नेता और उत्तराखंड कांग्रेस के प्रदेश उपाध्यक्ष रहे जोत सिंह बिष्...
-
सिरमौर : हिमाचल प्रदेश राज्य सहकारी बैंक शाखा प्रबंधक श्री शीतांशु वरमानी ने आज कार्यभार गृहण कर लिया है । Sirmaur : Himachal Pradesh St...
-
कांग्रेस पार्टी छोडकर आम आदमी पार्टी की सदस्यता ग्रहण की पूर्व कांग्रेस उपाध्यक्ष श्री जोत सिंह ने .देहरादून: उत्तराखंड में कांग्रेस के प्रदेश उपाध्यक्ष पद और पार्टी की प्राथमिक सदस्यता से इस्तीफा देने के बाद जोत सिंह बिष्ट ने आज 6 मई को ह...
-
कल दिनांक 24.04.2022 रात करीब 10 बजे अज्ञात सुत्रो ( unknown threads )से थाना संगड़ाह पर सूचना मिली कि गात्ताधार मे लड़ाई झगड़ा हो गया है| क...
-
थौलधार : ग्राम पंचायत बन्स्युंल के युवा साथी राजबीर बयाड़ा व समस्त क्षेत्रीय जनप्रतिनिधियों व ग्राम वासियों द्वारा श्री जोत सिंह बिस्ट पूर्व...
-
उत्तराखंड के शासकीय एवं अशासकीय विद्यालयों में 20 अप्रैल को बच्चों का शत-प्रतिशत पंजीकरण करवाने को लेकर प्रवेश उत्सव मनाया गया है. ...
-
सिरमौर. महात्मा गांधी राष्ट्रीय ग्रामीण रोजगार गारंटी योजना ( MANREGA) संगडाह ब्लॉक में हजारो श्रमिकों के आजीविका का साधन बनी है। संगडाह ...
-
पौड़ी: पंचूर गांव में उत्तर प्रदेश के मुख्यमंत्री योगी आदित्यनाथ के सबसे छोटे भाई के बेटे का मुंडन संस्कार हो रहा है जिसमें योगी आदित्यनाथ इ...
COMMENTS