ਅੱਗ ਲਗਾਉਣ ਨਾਲ ਖੇਤਾਂ ਅਤੇ ਵਾਤਾਵਰਨ ਨੂੰ ਹੁੰਦਾ ਹੈ ਵੱਡਾ ਨੁਕਸਾਨ - ਏ.ਡੀ.ਓ. ਅੰਮ੍ਰਿਤਪਾਲ
ਬਟਾਲਾ, 25 ਅਪ੍ਰੈਲ ( ਨੀਰਜ ਸ਼ਰਮਾ/ ਜਸਬੀਰ ਸਿੰਘ) - ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੀ ਕਟਾਈ ਤੋਂ ਬਾਅਦ ਆਪਣੇ ਖੇਤਾਂ ਵਿੱਚ ਨਾੜ ਨੂੰ ਬਿਲਕੁਲ ਅੱਗ ਨਾ ਲਗਾਉਣ। ਇਹ ਅਪੀਲ ਕਰਦਿਆਂ ਬਟਾਲਾ ਬਲਾਕ ਦੇ ਖੇਤੀਬਾੜੀ ਵਿਕਾਸ ਅਫ਼ਸਰ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਆਮ ਤੌਰ ਤੇ ਕਣਕ ਦੀ ਵਾਢੀ ਤੋਂ ਬਾਅਦ ਕਿਸਾਨ ਵੀਰ ਬਚੇ ਹੋਏ ਨਾੜ ਨੂੰ ਅੱਗ ਲਗਾ ਦਿੰਦੇ ਹਨ, ਜਿਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਖੁਰਾਕੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਮਿੱਟੀ ਵਿਚਲੇੇ ਬਹੁਤ ਸਾਰੇ ਸੂਖਮ ਜੀਵ ਮਰ ਜਾਂਦੇ ਹਨ।
ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਬਹੁਤ ਸਾਰੀਆਂ ਜਹਰੀਲੀਆਂ ਗੈਸਾਂ ਜਿਨਾਂ ਵਿੱਚ ਕਾਰਬਨ ਡਾਇਆਕਸਾਈਡ, ਕਾਰਬਨ ਮੋਨੋਅਕਸਾਈਡ, ਮੀਥੇਨ ਆਦਿ ਪੈਦਾ ਹੁੰਦੀਆਂ ਹਨ, ਜਿਸ ਦੇ ਨਤੀਜੇ ਵਜੋਂ ਮਨੁੱਖਾਂ ਵਿਚ ਸਾਹ ਲੈਣ ਦੀ ਤਕਲੀਫ, ਐਲਰਜੀ, ਗਲੇ ਦੀ ਖਰਾਬੀ, ਅੱਖਾਂ ਦੀ ਜਲਣ ਆਦਿ ਬਿਮਾਰੀਆਂ ਲੱਗ ਜਾਂਦੀਆਂ ਹਨ। ਉਹਨਾਂ ਦੱਸਿਆ ਕਣਕ ਦੇ ਨਾੜ ਨੂੰ ਅੱਗ ਲਾਉਣ ਨਾਲ 80% ਨਾਇਟਰੋਜਨ ਅਤੇ ਸਲ਼ਫਰ ਤੱਤ, 40% ਫਾਸਫੋਰਸ ਅਤੇ ਪੋਟਾਸ਼ ਤੱਤ ਵੀ ਸੜ ਕੇ ਖਤਮ ਹੋ ਜਾਂਦੇ ਹਨ। ਉਨਾਂ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਨਾਲ ਖੇਤਾਂ ਦੇ ਕੰਢੇ ਦਰਖਤ ਸੜ ਜਾਂਦੇ ਹਨ ਜਿਸਦਾ ਬਹੁਤ ਵੱਡਾ ਨੁਕਸਾਨ ਵਾਤਾਵਰਨ ਨੂੰ ਪਹੁੰਚਦਾ ਹੈ। ਖੇਤੀ ਮਾਹਿਰ ਨੇ ਕਿਹਾ ਕਿ ਨੈਸ਼ਨਲ ਗਰਨਿ ਟਿ੍ਰਬਿਊਨਲ ਵੱਲੋਂ ਖੇਤਾਂ ਵਿੱਚ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਬਿਲਕੁਲ ਮਨਾਹੀ ਕੀਤੀ ਗਈ ਹੈ ਅਤੇ ਕਿਸਾਨ ਭਰਾਵਾਂ ਨੂੰ ਆਪਣੇ ਖੇਤਾਂ ਦੀ ਸਿਹਤ ਅਤੇ ਵਡੇਰੇ ਮਾਨਵੀਂ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦਾ ਤਹੱਈਆ ਕਰਨਾ ਚਾਹੀਦਾ ਹੈ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
सोनभद्र में पर्यटन विकास कब होगा? -दीपक कुमार केसरवानी -मऊ एवं शिवद्वार के संग्रहालय में बंद ताले को देखकर लौट जाते हैं पर्यटक। -विश्व पर्...
-
Hello Friends, Pragati Media's Astrology Institute team is such a team that works with astrology and in conjunction with science. You m...
-
ਨੈਸ ਦੀ ਤਿਆਰੀ ਯੋਜਨਾਬੰਦ ਤਰੀਕੇ ਨਾਲ ਕੀਤੀ ਜਾਵੇ : ਡਾ : ਬੋਹਾ ਗੁਰਦਾਸਪੁਰ 09 ਸਤੰਬਰ ( ਜਗਜੀਤ ਸਿੰਘ ਪੱਡਾ/ਨੀਰਜ ਸ਼ਰਮਾ/ ਜਸਬੀਰ ਸਿੰਘ ) ਨੈਸ਼ਨਲ ਪ੍ਰਾਪਤੀ ਸਰ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
मंडी: हिमाचल प्रदेश में सड़क हादसे थमने का नाम नहीं ले रहे हैं. चंडीगढ़-मनाली नेशनल हाईवे-21 पर सुंदरनगर के हरबाग में दो पर्यटकों की कारों मे...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
तिलक यादव एड. फिर बने समाजवादी पार्टी जिलाध्यक्ष राष्ट्रीय अध्यक्ष अखिलेश यादव ने फिर जताया भरोसा *प्रदेश अध्यक्ष नरेश उत्तम पटे...
-
पौष्टिक आहार और स्वच्छता का दिया सन्देश - रैली निकाल किया लोगों को जागरूक -आंगनबाङी केन्द्रों में पोषण बैठक का हुआ आयोजन देवरिया ,12 मार...
-
पुलिस प्रशिक्षण विद्यालय में दीक्षांत समारोह सम्पन्न उमरिया- पुलिस प्रशिक्षण विद्यालय उमरिया में संचालित 36वें नवआरक्षक बुनियादी प्रशिक्षण ...

COMMENTS