ਮੁੱਖ ਮੰਤਰੀ ਵਜ਼ੀਫਾ ਸਕੀਮ ਤੋਂ ਵੀ ਵਿਦਿਆਰਥੀਆਂ ਨੂੰ ਕਰਾਇਆ ਜਾਣੂ
ਬਟਾਲਾ, 22 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) - ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਕੈਂਪ ਬਟਾਲਾ ਦੇ ਕੈਰੀਅਰ ਅਤੇ ਗਾਈਡੈਂਸ ਸੈਲ ਵੱਲੋਂ ਵਿਦਿਆਰਥੀਆਂ ਨੂੰ ਤਕਨੀਕੀ ਸਿਖਿਆ ਅਧੀਨ ਡਿਪਲੋਮਾ ਕੋਰਸਾਂ ਦੀ ਜਾਣਕਾਰੀ ਦੇਣ ਲਈ ਸਕੂਲ ਦੇ ਪ੍ਰਿੰਸੀਪਲ ਤਜਿੰਦਰ ਕੌਰ ਦੀ ਅਗਵਾਈ ਅਤੇ ਕੈਰੀਅਰ ਗਾਈਡੈਂਸ ਕੋਰਡੀਨੇਟਰ ਅੰਮ੍ਰਿਤਪਾਲ ਕੌਰ ਅਤੇ ਰੇਨੂ ਬਾਲਾ ਦੀ ਦੇਖ ਰੇਖ ਹੇਠ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਤੋਂ ਕੈਮੀਕਲ ਵਿਭਾਗ ਦੇ ਇੰਚਾਰਜ ਅਤੇ ਪਲੇਸਮੈਂਟ ਅਫਸਰ ਜਸਬੀਰ ਸਿੰਘ, ਮੈਡਮ ਰੇਖਾ ਅਤੇ ਰੰਜੂ ਓਹਰੀ ਵਿਸ਼ੇਸ਼ ਤੌਰ ’ਤੇ ਪਹੁੰਚੇ।
ਇਸ ਮੌਕੇ ਜਸਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਦਾ ਆਉਣ ਵਾਲਾ ਭਵਿੱਖ ਅੱਜ ਦੀ ਉਹਨਾਂ ਦੀ ਕੀਤੀ ਗਈ ਚੋਣ ’ਤੇ ਨਿਰਭਰ ਕਰਦਾ ਹੈ ਅਤੇ ਇਸ ਲਈ ਸਕੂਲ ਦੀ ਪੜ੍ਹਾਈ ਤੋਂ ਬਾਅਦ ਉਹਨਾਂ ਨੂੰ ਆਪਣੇ ਖੇਤਰ ਦੀ ਚੋਣ ਸੋਚ ਸਮਝ ਕੇ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਪੋਲੀਟੈਕਨੀਕਲ ਕਾਲਜ ਵਿੱਚ ਮਕੈਨੀਕਲ, ਇਲੈਕਟ੍ਰੀਕਲ, ਸਿਵਲ, ਈ.ਸੀ.ਈ ਅਤੇ ਕੈਮੀਕਲ ਦੇ ਤਿੰਨ ਸਾਲਾ ਡਿਪਲੋਮਾਂ ਕੋਰਸ ਚੱਲਦੇ ਹਨ ਅਤੇ ਪਿਛਲੇ ਸਾਲਾਂ ਵਿੱਚ ਜਿਆਦਾਤਰ ਵਿਦਿਆਰਥੀਆਂ ਨੂੰ ਕੋਰਸ ਦੇ ਆਖਰੀ ਸਾਲ ਦੌਰਾਨ ਹੀ ਆਨ-ਕੈਂਪਸ ਅਤੇ ਆਫ-ਕੈਂਪਸ ਪਲੇਸਮੈਂਟ ਰਾਹੀਂ ਨੌਕਰੀਆਂ ਦਵਾਈਆਂ ਗਈਆਂ ਹਨ। ਉਨਾਂ ਇਹ ਵੀ ਕਿਹਾ ਕਿ ਅੱਜ ਦੇ ਸਮੇਂ ਵੱਖ-ਵੱਖ ਖੇਤਰਾਂ ਵਿੱਚ ਹੁਨਰਮੰਦ ਨੌਜਵਾਨਾਂ ਦੀ ਬਹੁਤ ਲੋੜ ਹੈ ਅਤੇ ਵਿਦਿਆਰਥੀਆਂ ਨੂੰ ਆਪਣੇ ਆਪ ਨੂੰ ਹੁਨਰਮੰਦ ਬਣਾਉਣਾ ਚਾਹੀਦਾ ਹੈ ਤਾਂ ਜੋ ਉਹ ਭਵਿੱਖ ਵਿੱਚ ਜਿਥੇ ਆਪਣੇ ਲਈ ਰੁਜ਼ਗਾਰ ਪ੍ਰਾਪਤ ਸਕਣ ਉਥੇ ਨਾਲ ਹੀ ਹੋਰਨਾਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕਣ।
ਵਿਦਿਆਰਥੀਆਂ ਨੂੰ ਮੁੱਖ ਮੰਤਰੀ ਵਜ਼ੀਫਾ ਸਕੀਮ ਬਾਰੇ ਜਾਣਕਾਰੀ ਦੇਂਦਿਆਂ ਉਹਨਾਂ ਨੇ ਦੱਸਿਆ ਕਿ ਇਸ ਸਕੀਮ ਅਧੀਨ ਦੱਸਵੀਂ ਸ਼੍ਰੇਣੀ ਵਿੱਚ 60 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਵਿਦਿਆਰਥੀ ਨੂੰ ਕੋਰਸ ਦੌਰਾਨ 70 ਫੀਸਦੀ ਟਿਊਸ਼ਨ ਫੀਸ ਮੁਆਫ ਹੋਏਗੀ। ਇਸੇ ਤਰਾਂ 70 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 80 ਫੀਸਦੀ, 80 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 90 ਫੀਸਦੀ ਅਤੇ 90 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ ਪੂਰੀ ਟਿਊਸ਼ਨ ਫੀਸ ਦੀ ਮੁਆਫੀ ਦਾ ਲਾਭ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਕਿਸੇ ਵੀ ਕੈਟਾਗਰੀ ਦਾ ਵਿਦਿਆਰਥੀ ਲੈ ਸਕਦਾ ਹੈ। ਇਸ ਸਕੀਮ ਤੋਂ ਇਲਾਵਾ ਇਹ ਵੀ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜਿਨਾਂ ਦੀ ਸਲਾਨਾ ਪਰਿਵਾਰਕ ਆਮਦਨ 2.5 ਲੱਖ ਤੋਂ ਘੱਟ ਹੈ ਪਾਸੋਂ ਕੋਰਸ ਦੌਰਾਨ ਕੋਈ ਫੀਸ ਨਹੀ ਲਈ ਜਾਂਦੀ।
ਮੈਡਮ ਰੇਖਾ ਅਤੇ ਰੰਜੂ ਉਹਰੀ ਨੇ ਡਿਪਲੋਮਾ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਟੈਕਨੀਕਲ ਕੋਰਸਾਂ ਵੱਲ ਆਉਣ ਲਈ ਪ੍ਰੇਰਿਤ ਕੀਤਾ।
ਸੈਮੀਨਾਰ ਦੀ ਸਮਾਪਤੀ ਕਰਦਿਆਂ ਸਕੂਲ ਦੇ ਕੈਰੀਅਰ ਗਾਈਡੈਂਸ ਕੋਰਡੀਨੇਟਰ ਅੰਮ੍ਰਿਤਪਾਲ ਕੌਰ ਅਤੇ ਰੇਨੂ ਬਾਲਾ ਨੇ ਆਏ ਹੋਏ ਮਾਹਿਰਾਂ ਦਾ ਅਤੇ ਵਿਸ਼ੇਸ਼ ਤੌਰ ’ਤੇ ਪੋਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਅਜੇ ਕੁਮਾਰ ਅਰੋੜਾ ਜੀ ਦਾ ਧੰਨਵਾਦ ਕੀਤਾ। ਇਸ ਦੌਰਾਨ ਵਾਈਸ ਪ੍ਰਿੰਸੀਪਲ ਪਰਦੀਪ ਕੌਰ, ਮੈਡਮ ਪ੍ਰੋਮਿਤਾ ਅਤੇ ਮੈਡਮ ਰੇਨੂ ਬਾਲਾ ਦਾ ਵਿਸ਼ੇਸ਼ ਯੋਗਦਾਨ ਰਿਹਾ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
COMMENTS