ਬਟਾਲਾ, 28 ਅਪ੍ਰੈਲ (ਨੀਰਜ ਸ਼ਰਮਾ ਜਸਬੀਰ ਸਿੰਘ ) - ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਲਈ ਫ਼੍ਰੀਸ਼ਿਪ ਕਾਰਡ ਜਾਰੀ ਕਰਨ ਲਈ 21 ਅਪ੍ਰੈਲ ਤੋਂ ਪੋਰਟਲ ਖੋਲ ਦਿੱਤਾ ਗਿਆ ਹੈ। ਯੋਗ ਵਿਦਿਆਰਥੀ ਆਨਲਾਈਨ ਇਸ ਪੋਰਟਲ ਤੇ ਜਾ ਕੇ ਫ਼੍ਰੀਸ਼ਿਪ ਕਾਰਡ ਲਈ ਅਪਲਾਈ ਕਰ ਸਕਦੇ ਹਨ।
ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ 10ਵੀਂ ਤੋਂ ਬਾਅਦ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਦੇਰੀ ਵਜੀਫੇ ਲਈ ਅਪਲਾਈ ਕਰਨ। ਉਨ੍ਹਾਂ ਦੱਸਿਆ ਕਿ ਮੂਲ ਰੂਪ ਵਿਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀ, ਜਿਨਾਂ ਦੇ ਮਾਤਾ ਪਿਤਾ ਜਾਂ ਸਰਪ੍ਰਸਤਾਂ ਦੀ ਸਲਾਨਾ ਆਮਦਨ 2.5 ਲੱਖ ਰੁਪਏ ਤੋਂ ਘੱਟ ਹੈ ਤੇ ਉਹ 10ਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਪੰਜਾਬ ਜਾਂ ਪੰਜਾਬ ਤੋਂ ਬਾਹਰ ਦੀਆਂ ਸੰਸਥਾਵਾਂ ਵਿਚ ੳਚੇਰੀ ਸਿੱਖਿਆ ਲੈਣ ਲਈ ਵਜੀਫ਼ੇ ਦੇ ਯੋਗ ਹਨ, ਲਈ ਪੋਸਟ ਮੈਟਿ੍ਰਕ ਸਕਾਲਰਸ਼ਿਪ ਫ਼ਾਰ ਐਸ.ਸੀ. ਤਹਿਤ ਸਾਲ 2022-23 ਲਈ ਨਵੇਂ ਵਿਦਿਆਰਥੀਆਂ ਨੂੰ ਫ਼੍ਰੀਸ਼ਿਪ ਕਾਰਡ ਜਾਰੀ ਕਰਨ ਲਈ ਭਲਾਈ ਵਿਭਾਗ ਦੀ ਵੈਬ ਸਾਈਟ http://www.scholarships.punjab.gov.in ਡਾ. ਅੰਬੇਦਕਰ ਪੋਰਟਲ ਖੋਲਿਆ ਗਿਆ ਹੈ।
ਵਿਧਾਇਕ ਅਮਰਪਾਲ ਸਿੰਘ ਨੇ ਦੱਸਿਆ ਕਿ ਸਕੀਮ ਦੇ ਨਿਯਮਾਂ ਤਹਿਤ ਸਿਰਫ਼ ਨਵੇਂ ਵਿਦਿਆਰਥੀ ਹੀ ਪੋਰਟਲ ਉਤੇ ਅਪਲਾਈ ਕਰ ਸਕਦੇ ਹਨ ਅਤੇ ਵਿਦਿਆਰਥੀਆਂ ਵੱਲੋਂ ਫ਼੍ਰੀਸ਼ਿਪ ਕਾਰਡ ਅਪਲਾਈ ਕਰਨ ਤੋਂ ਪਹਿਲਾਂ ਪੋਰਟਲ ’ਤੇ ਰਜਿਸਟਰਡ ਕਰਨ ਲਈ ਆਧਾਰ ਨੰਬਰ ਹੋਣਾ ਜ਼ਰੂਰੀ ਹੈ। ਉਨਾਂ ਕਿਹਾ ਕਿ ਆਨਲਾਈਨ ਅਪਲਾਈ ਕਰਨ ਸਮੇਂ ਲੋੜੀਂਦੇ ਦਸਤਾਵੇਜ਼ ਜਿਵੇਂ ਫ਼ੋਟੋ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ ਅਤੇ ਪਿਛਲੀ ਜਮਾਤ ਦਾ ਨਤੀਜਾ ਕਾਰਡ ਤੇ ਨੰਬਰ ਕਾਰਡ ਵੀ ਅਪਲੋਡ ਕੀਤੇ ਜਾਣੇ ਹਨ। ਉਨਾਂ ਦੱਸਿਆ ਕਿ ਅਪਲਾਈ ਹੋਣ ਉਪਰੰਤ ਯੋਗ ਵਿਦਿਆਰਥੀ ਆਪਣਾ ਫ਼੍ਰੀਸ਼ਿਪ ਕਾਰਡ ਡਾਊਨਲੋਡ ਕਰਕੇ ਜਿਸ ਸੰਸਥਾ ਵਿੱਚ ਦਾਖਲਾ ਲੈਣਾ ਹੈ, ਉਸ ਸੰਸਥਾ ਵਿਚ ਜਮਾਂ ਕਰਵਾਉਣਗੇ। ਉਨਾਂ ਦੱਸਿਆ ਕਿ ਫ੍ਰੀਸ਼ਿਪ ਕਾਰਡ ਸਬੰਧੀ ਜੇਕਰ ਕਿਸੇ ਵਿਦਿਆਰਥੀ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਆਪਣੀ ਤਹਿਸੀਲ ਨਾਲ ਸਬੰਧਤ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਦੇ ਦਫ਼ਤਰ ਸੰਪਰਕ ਕਰ ਸਕਦੇ ਹਨ।
ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਡਾ. ਅੰਬੇਦਕਰ ਸਾਹਿਬ ਦੇ ਸਿਧਾਂਤ ’ਤੇ ਚੱਲਦੇ ਹੋਏ ਸਮਾਜ ਦੇ ਪੱਛੜੇ ਤੇ ਕਮਜ਼ੋਰ ਵਰਗਾਂ ਨੂੰ ਉੱਪਰ ਚੁੱਕਣ ਲਈ ਹਰ ਯਤਨ ਕਰੇਗੀ।
[Important News]$type=slider$c=4$l=0$a=0$sn=600$c=8
अधिक खबरे देखे .
-
ग्रीनलैंड क्रिकेट क्लब द्वारा आयोजित 47वें टूर्नामेंट में पठानकोट क्रिकेट क्लब ने दीनानगर क्रिकेट टीम को हराकर फाइनल में जगह बनाई। ---पठानक...
-
जिला पठानकोट से सटे जम्मू कश्मीर की सीमा चौकियों पर खनन सामग्री की रैंडम चेकिंग के लिए जिला प्रशासन द्वारा टीमें गठित पठानकोट, 10 दिसंबर (...
-
जिला परिषद और ब्लॉक समिति चुनावों के संबंध में किए गए कार्यों की समीक्षा के लिए उपायुक्त ने प्रशासनिक अधिकारियों के साथ एक विशेष बैठक की। ...
-
मलिकपुर कॉम्प्लेक्स में अपनी बदहाली पर आंसू बहाता वॉटरफॉल पठानकोट ()मलिकपुर कॉम्प्लेक्स में सुंदरता के लिए बनाया गया वाटरफॉल अब अपनी बदहा...
-
नड्डा को हटाया नहीं गया, अब भी हैं बीजेपी के राष्ट्रीय अध्यक्ष खबरों में भ्रम फैलाया जा रहा | कुछ समाचार संस्थानों द्वारा यह लिखा गया कि ...
-
18 पंजाव रैलीमैट (हर मैदान फतेह) का बैटल हौनर ब्राचील पास अँड वाली मलिक 1971 युद्ध का विजय दिवस समारोह। पठानकोट 8 दिसम्बर 2025 (दीपक महाज...
-
पठानकोट के उपायुक्त ने जिला परिषद और पंचायत समिति चुनावों की मतगणना की तैयारियों के संबंध में समीक्षा बैठक की। ----चुनाव के दौरान मतगणना क...
-
राष्ट्रीय लोक अदालत में 9268 मामले पेश किए गए, 7719 का निपटारा किया गया 49,84,41,426 रुपये के मुआवज़े दिए गए पठानकोट,दिसंबर (दीपक महाजन )...
-
दिव्यांग एवं जरूरतमंद बुजुर्गों को 28 लाख 63 हजार रुपये के निःशुल्क उपकरण वितरित-- श्री लाल चंद कटारूचक पठानकोट, 7 नवंबर (दीपक महाजन) हमा...
-
जिला भाषा कार्यालय, पठानकोट ने उर्दू आमोद पाठ्यक्रम में प्रवेश शुरू किया: शोध अधिकारी डॉ. राजेश कुमार पठानकोट, 5 दिसंबर 2025 (दीपक महाजन) ...

COMMENTS