42.85 ਲੱਖ ਰੁਪਏ ਦੀ ਲਾਗਤ ਨਾਲ ਸੜਕ ਬਣਨੀ ਸ਼ੁਰੂ ਹੋਈ
ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਸਾਲਾਂਬੱਧੀ ਇਸ ਸੜਕ ਦੀ ਮੁਰੰਮਤ ਨਾ ਕਰਾ ਕੇ ਲੋਕਾਂ ਨੂੰ ਪਰੇਸ਼ਾਨ ਕੀਤਾ ਵਿਧਾਇਕ ਕਲਸੀ
ਬਟਾਲਾ, 29 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) - ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਦੇ ਯਤਨਾ ਸਦਕਾ ਸਥਾਨਕ ਡੇਰਾ ਰੋਡ ਰੇਲਵੇ ਪੁੱਲ ਦੇ ਥੱਲੇ ਦੋਵਾਂ ਪਾਸਿਆਂ ਦੀਆਂ ਸੜਕਾਂ ਦੇ ਦੁਕਾਨਦਾਰਾਂ, ਸਥਾਨਕ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੀ ਹੈ। ਵਿਧਾਇਕ ਸ਼ੈਰੀ ਕਲਸੀ ਦੀਆਂ ਹਦਾਇਤਾਂ ’ਤੇ ਨਗਰ ਨਿਗਮ ਬਟਾਲਾ ਵੱਲੋਂ ਪੁੱਲ ਦੇ ਹੇਠਾਂ ਦੋਵੇਂ ਪਾਸੇ ਸਰਵਿਸ ਲੇਨ ਨੂੰ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸੜਕ ਦੀ ਮੁਰੰਮਤ ’ਤੇ 42.85 ਲੱਖ ਰੁਪਏ ਦੀ ਲਾਗਤ ਆਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਡੇਰਾ ਬਾਬਾ ਨਾਨਕ ਰੋਡ ’ਤੇ ਬਣੇ ਰੇਲਵੇ ਪੁੱਲ ਦੇ ਹੇਠਾਂ ਫਾਟਕ ਦੇ ਦੋਵੇਂ ਪਾਸੇ ਜੋ ਸੜਕਾਂ ਹਨ ਉਨ੍ਹਾਂ ਦੀ ਹਾਲਤ ਏਨੀ ਕੁ ਤਰਸਯੋਗ ਸੀ ਕਿ ਲੋਕਾਂ ਦਾ ਲੰਘਣਾਂ ਮੁਹਾਲ ਹੋਇਆ ਪਿਆ ਸੀ। ਇਸ ਰੋਡ ਦੇ ਦੁਕਾਨਦਾਰ ਅਤੇ ਸਥਾਨਕ ਨਿਵਾਸੀ ਲੰਮੇ ਸਮੇਂ ਤੋਂ ਇਸ ਸੜਕ ਨੂੰ ਬਣਾਉਣ ਦੀ ਮੰਗ ਕਰ ਰਹੇ ਸਨ ਪਰ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਇਸ ਜਾਇਜ ਮੰਗ ਨੂੰ ਵੀ ਜਾਣਬੁੱਝ ਕੇ ਪੂਰਾ ਨਹੀਂ ਕੀਤਾ ਸੀ। ਸ਼ੈਰੀ ਕਲਸੀ ਨੇ ਕਿਹਾ ਕਿ ਉਹ ਲੋਕਾਂ ਦੀ ਇਸ ਮੁਸ਼ਕਲ ਤੋਂ ਭਲੀਭਾਂਤ ਜਾਣੂ ਸਨ ਅਤੇ ਉਨ੍ਹਾਂ ਨੇ ਨਗਰ ਨਿਗਮ ਨੂੰ ਫੌਰੀ ਤੌਰ ’ਤੇ ਇਹ ਸੜਕ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਬੀਤੀ ਸ਼ਾਮ ਇਸ ਸੜਕ ਦੀ ਮੁਰੰਮਤ ਸ਼ੁਰੂ ਹੋ ਗਈ ਹੈ ਅਤੇ ਅਗਲੇ ਇੱਕ-ਦੋ ਦਿਨਾਂ ਵਿੱਚ ਇਹ ਕੰਮ ਮੁਕੰਮਲ ਹੋ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸੀਵਰੇਜ ਪਾਉਣ ਦਾ ਕੰਮ 80 ਫੀਸਦੀ ਤੋਂ ਜਿਆਦਾ ਮੁਕੰਮਲ ਹੋ ਗਿਆ ਹੈ ਅਤੇ ਜਿਨ੍ਹਾਂ ਸੜਕਾਂ ਤੇ ਗਲੀਆਂ ਵਿੱਚ ਸੀਵਰੇਜ ਪੈ ਗਿਆ ਹੈ ਜਲਦੀ ਹੀ ਓਥੇ ਨਵੀਆਂ ਸੜਕਾਂ ਤੇ ਗਲੀਆਂ ਬਣਾ ਦਿੱਤੀਆਂ ਜਾਣਗੀਆਂ।
ਇਸ ਮੌਕੇ ਨਗਰ ਨਿਗਮ ਦੇ ਐਕਸੀਅਨ ਰਮੇਸ਼ ਭਾਟੀਆ, ਐੱਸ.ਡੀ.ਓ. ਰਵਿੰਦਰ ਸਿੰਘ ਕਲਸੀ, ਐੱਮ.ਸੀ. ਸਰਦੂਲ ਸਿੰਘ, ਐੱਮ.ਸੀ. ਬਲਵਿੰਦਰ ਸਿੰਘ ਮਿੰਟਾ, ਐੱਮ.ਸੀ. ਰਾਜੇਸ਼ ਤੁਲੀ, ਯਸਪਾਲ ਚੌਹਾਨ, ਗੁਰਪ੍ਰੀਤ ਸਿੰਘ, ਮਾਣਕ ਮਹਿਤਾ, ਉਪਦੇਸ਼ ਕੁਮਾਰ ਸਮੇਤ ਸ਼ਹਿਰ ਦੇ ਹੋਰ ਮੋਹਤਬਰ ਵੀ ਮੌਜੂਦ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
जिला उपभोक्ता झगड़ा निवारण कमीशन पठानकोट ने डॉक्टर के डी आई हॉस्पिटल पठानकोट को खराब आयक्लेव मशीन जो की गारंटी में थी नई दिलवाई पठानकोट(द...
-
*ਗੁਰਦਾਸਪੁਰ 10 ਅਗਸਤ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ) *ਸਰਕਾਰੀ ਸਕੂਲ ਮੁੱਖੀ , ਸਕੂਲ ਮੈਨਜਮੈਂਟ ਕਮੇਟੀ ਚੇਅਰਮੈਨ ਤੇ ਸਮਾਜਿਕ ਭਾਈਚਾਰੇ ਵੱਲੋਂ ਅੱਜ ...
-
कैबिनेट मंत्री पंजाब श्री लाल चंद कटारू चक का चल रहे सड़क निर्माण कार्यों का निरीक्षण करने हेतु विशेष दौरा ---- विधानसभा क्षेत्र भोआ को 28...
-
टिहरी में लोकसभा चुनाव की तैयारियां हुई पूरी, जिला निर्वाचन अधिकारी ने ली बैठक एवं अपर पुलिस अधीक्षक ने पुलिस कर्मियों को किया ब्रीफ। टिहरी ...
-
देवघर : देश के प्रथम नागरिक राष्ट्रपति रामनाथ कोविंद के देवघर आगमन को लेकर जिला प्रशासन द्वारा सुरक्षा व विधि व्यवस्था की तैयारी पूर्ण क...
-
टिहरी गढ़वाल।।(सू.वि०)भगवान बदरी विशाल के अभिषेक एवं अखण्ड ज्योति हेतु नरेंद्रनगर टिहरी गढ़वाल स्थित राजमहल में पिरोया गया तिल का तेल। ...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
मुख्यमंत्री तीर्थ यात्रा योजना के तहत श्री आनंदपुर साहिब, नैना देवी, चिंतपूर्णी और ज्वालाजी के दर्शन के लिए श्रद्धालुओं की एक बस पठानकोट स...
-
डोबरा चांठी सेतु में हुआ सेतुबंध आसन। टिहरी।।(सू०वि०) राज्य स्थापना के रजत जयंती के उपलक्ष्य में आज शनिवार को डोबरा चांठी पुल क...

COMMENTS