ਅਧਿਕਾਰੀਆਂ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ - ਵਿਧਾਇਕ ਸ਼ੈਰੀ ਕਲਸੀ
ਬਟਾਲਾ, 26 ਅਪ੍ਰੈਲ (ਨੀਰਜ ਸ਼ਰਮਾ/ ਜਸਬੀਰ ਸਿੰਘ /ਜਰਨੈਲ ਸਿੰਘ ) - ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਅੱਜ ਹਲਕੇ ਦੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਪੰਜਾਬ ਸਰਕਾਰ ਦੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਥਾਨਕ ਸਹਿਕਾਰੀ ਖੰਡ ਮਿੱਲ ਦੇ ਮੀਟਿੰਗ ਹਾਲ ਵਿੱਚ ਮੀਟਿੰਗਾਂ ਕੀਤੀਆਂ। ਸਵੇਰੇ 10 ਵਜੇ ਸ਼ੁਰੂ ਹੋਈਆਂ ਇਹ ਮੀਟਿੰਗਾਂ ਦੇਰ ਸ਼ਾਮ ਤੱਕ ਚੱਲਦੀਆਂ ਰਹੀਆਂ ਜਿਨ੍ਹਾਂ ਵਿੱਚ ਵਿਧਾਇਕ ਕਲਸੀ ਨੇ ਹਰ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਦੇ ਨਾਲ ਉਨ੍ਹਾਂ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈਆਂ ਯੋਜਨਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਵਿਧਾਇਕ ਸ੍ਰੀ ਸ਼ੈਰੀ ਕਲਸੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਭਲਾਈ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਤੇ ਗਰੀਬ ਵਿਅਕਤੀ ਤੱਕ ਪਹੁੰਚਦਾ ਕਰਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਇਸ ਸਰਕਾਰ ਦਾ ਮੁੱਖ ਏਜੰਡਾ ਲੋਕ ਸੇਵਾ ਹੈ। ਉਨ੍ਹਾਂ ਕਿਹਾ ਕਿ ਹਰ ਵਿਭਾਗ ਆਪਣੀਆਂ ਭਲਾਈ ਸਕੀਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਵੇ ਤਾਂ ਜੋ ਲੋਕ ਇਨ੍ਹਾਂ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਹਾਸਲ ਕਰਕੇ ਲਾਭ ਪ੍ਰਾਪਤ ਕਰ ਸਕਣ।
ਵਿਕਾਸ ਕਾਰਜਾਂ ਦਾ ਜਾਇਜਾ ਲੈਂਦਿਆਂ ਵਿਧਾਇਕ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਸਮੇਤ ਹਲਕੇ ਦੇ ਪਿੰਡਾਂ ਵਿੱਚ ਵੀ ਵਿਕਾਸ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਨਗਰ ਨਿਗਮ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਅਧਿਕਾਰੀ ਚੱਲ ਰਹੇ ਕੰਮਾਂ ਦੀ ਖੁਦ ਮੌਕੇ ’ਤੇ ਜਾ ਕੇ ਨਿਗਰਾਨੀ ਕਰਨ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅੱਜ ਦੀਆਂ ਮੀਟਿੰਗਾਂ ਬੜੀਆਂ ਸਫਲ ਰਹੀਆਂ ਹਨ ਅਤੇ ਸਾਰੇ ਹੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਬਿਨ੍ਹਾਂ ਕਿਸੇ ਵਿਤਕਰੇ ਦੇ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਇਸੇ ਤਰਾਂ ਮੀਟਿੰਗਾਂ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਤੋਂ ਅਧਿਕਾਰੀਆਂ ਨੂੰ ਜਾਣੂ ਕਰਵਾ ਕੇ ਉਨ੍ਹਾਂ ਦਾ ਹੱਲ ਕਰਵਾਇਆ ਜਾਵੇਗਾ।
ਮੀਟਿੰਗਾਂ ਦੌਰਾਨ ਵਿਧਾਇਕ ਸ਼ੈਰੀ ਕਲਸੀ ਦੇ ਨਾਲ ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਅਤੇ ਹੋਰ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
तिलक यादव एड. फिर बने समाजवादी पार्टी जिलाध्यक्ष राष्ट्रीय अध्यक्ष अखिलेश यादव ने फिर जताया भरोसा *प्रदेश अध्यक्ष नरेश उत्तम पटे...
-
सोनभद्र में पर्यटन विकास कब होगा? -दीपक कुमार केसरवानी -मऊ एवं शिवद्वार के संग्रहालय में बंद ताले को देखकर लौट जाते हैं पर्यटक। -विश्व पर्...
-
Hello Friends, Pragati Media's Astrology Institute team is such a team that works with astrology and in conjunction with science. You m...
-
ਵਿਆਹਾਂ, ਦਾਹ-ਸਸਕਾਰ ਮੌਕੇ ਅੰਦਰੂਨੀ ਇਕੱਠਾਂ ਦੀ ਗਿਣਤੀ 50 ਤੇ ਬਾਹਰੀ ਗਿਣਤੀ 100 ਤੱਕ ਸੀਮਤ ਗੁਰਦਾਸਪੁਰ, 9 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ) ਜ਼ਿਲਾ ਮੈਜਿਸਟਰ...
-
ਨੈਸ ਦੀ ਤਿਆਰੀ ਯੋਜਨਾਬੰਦ ਤਰੀਕੇ ਨਾਲ ਕੀਤੀ ਜਾਵੇ : ਡਾ : ਬੋਹਾ ਗੁਰਦਾਸਪੁਰ 09 ਸਤੰਬਰ ( ਜਗਜੀਤ ਸਿੰਘ ਪੱਡਾ/ਨੀਰਜ ਸ਼ਰਮਾ/ ਜਸਬੀਰ ਸਿੰਘ ) ਨੈਸ਼ਨਲ ਪ੍ਰਾਪਤੀ ਸਰ...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
पुलिस प्रशिक्षण विद्यालय में दीक्षांत समारोह सम्पन्न उमरिया- पुलिस प्रशिक्षण विद्यालय उमरिया में संचालित 36वें नवआरक्षक बुनियादी प्रशिक्षण ...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...

COMMENTS