ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਪੂਰੀ ਤਰ੍ਹਾਂ ਕਾਰਜਸ਼ੀਲ : ਵਿਧਾਇਕ ਕਲਸੀ
ਬਟਾਲਾ 8 ਅਪ੍ਰੈਲ ( ਨੀਰਜ ਸ਼ਰਮਾ ਜਸਬੀਰ ਸਿੰਘ ਵਿਨੋਦ ਸ਼ਰਮਾ ) - ਅੱਜ ਰਾਣੀ ਝਾਂਸੀ ਲੇਡੀਜ਼ ਵੈੱਲਫੇਅਰ ਸੋਸਾਇਟੀ ਬਟਾਲਾ ਵੱਲੋਂ ਵਿਦਿਆਰਥਣਾਂ ਨੂੰ ਸਿਲਾਈ ਮਸ਼ੀਨਾਂ, ਬਿਊਟੀ ਕੋਰਸ ਨਾਲ ਸਬੰਧਤ ਕਿੱਟਾਂ ਅਤੇ ਸਰਟੀਫਿਕੇਟ ਦੇਣ ਹਿੱਤ ਇਕ ਸਮਾਗਮ ਕਰਵਾਇਆ
ਗਿਆ, ਜਿਸ ਵਿਚ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਉਨ੍ਹਾਂ ਦੀ ਧਰਮ ਪਤਨੀ ਰਾਜਬੀਰ ਕੌਰ ਕਲਸੀ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਮੂਲੀਅਤ ਕੀਤੀ। ਸੁਸਾਇਟੀ ਦੀ ਪ੍ਰਧਾਨ ਮੈਡਮ ਸੰਤੋਸ਼ ਕੁਮਾਰੀ, ਕਿਰਨ ਚੱਢਾ ਅਤੇ ਜ਼ਿਲ੍ਹਾ ਯੂਥ ਐਡਵਾਈਜ਼ਰੀ ਬੋਰਡ ਦੇ ਮੈਂਬਰ ਪ੍ਰਤਾਪ ਸਿੰਘ ਕਾਹਲੋਂ ਨੇ ਮੁੱਖ ਮਹਿਮਾਨ ਦਾ ਭਰਵਾਂ ਸਵਾਗਤ ਕੀਤਾ।
ਸਮਾਗਮ ਦੌਰਾਨ ਵਿਧਾਇਕ ਸ੍ਰੀ ਕਲਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਦੌਰ ਵਿੱਚ ਲੜਕੀਆਂ ਦਾ ਹੁਨਰਮੰਦ ਹੋਣਾ ਬਹੁਤ ਹੀ ਜ਼ਰੂਰੀ ਹੈ ਜਿਸ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੀ ਪੱਧਰ ਤੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਸਾਡੇ ਨੌਜਵਾਨ ਲੜਕੇ ਲੜਕੀਆਂ ਵਿਦੇਸ਼ਾਂ ਦੀ ਧਰਤੀ ਵੱਲ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਵੱਲੋਂ ਹੁਣ ਪੰਜਾਬ ਵਿੱਚ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਤਾਂ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਬਾਹਰ ਦਾ ਰੁਖ ਨਾ ਕਰਨਾ ਪਵੇ। ਉਨ੍ਹਾਂ ਇਸ ਮੌਕੇ ਕਿਹਾ ਕਿ ਬਟਾਲਾ ਸ਼ਹਿਰ ਵਿਚ ਸਫਾਈ ਮੁਹਿੰਮ ਨੂੰ ਸਫਲ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਨਾਗਰਿਕਾਂ ਨੂੰ ਵੀ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਮੈਡਮ ਰਾਜਬੀਰ ਕੌਰ ਕਲਸੀ ਨੇ ਕਿਹਾ ਕਿ ਲੜਕੀਆਂ ਅਤੇ ਔਰਤਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਉਹ ਪੂਰੀ ਤਰ੍ਹਾਂ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਮੁਕਾਬਲੇਬਾਜ਼ੀ ਦੇ ਇਸ ਦੌਰ ਵਿੱਚ ਆਪਣੇ ਆਪ ਨੂੰ ਸਿੱਖਿਅਤ ਅਤੇ ਹੁੰਨਰਮੰਦ ਬਣਾਉਣਾ ਚਾਹੀਦਾ ਹੈ ਤਾਂ ਜੋ ਉਹ ਜ਼ਿੰਦਗੀ ਦੀਆਂ ਚਣੌਤੀਆਂ ਦਾ ਸਾਹਮਣਾ ਕਰ ਸਕਣ।
ਇਸ ਮੌਕੇ ਵਿਦਿਆਰਥਣ ਨਿਰਮਲ, ਇਸ਼ਮੀਤ, ਅਨਾਮਿਕਾ, ਸਿਮਰਨ, ਸੋਨੀਆ, ਮਨੀਸ਼ਾ, ਮਨਜਿੰਦਰ, ਸੰਦੀਪ, ਰਜਨੀ ਹਰਪ੍ਰੀਤ ਆਦਿ ਵੱਲੋਂ ਗੀਤ, ਸਕਿੱਟ, ਸੋਲੋ ਡਾਂਸ, ਗਰੁੱਪ ਡਾਂਸ ਆਦਿ ਵੰਨਗੀਆਂ ਦੀ ਪੇਸ਼ਕਾਰੀ ਬਾਖੂਬੀ ਕੀਤੀ ਗਈ। ਇਸ ਮੌਕੇ ਸ. ਤੇਜ ਪ੍ਰਤਾਪ ਸਿੰਘ ਕਾਹਲੋਂ ਮੰਚ ਦਾ ਸੰਚਾਲਨ ਕਰਦਿਆਂ ਸੁਸਾਇਟੀ ਵੱਲੋਂ ਕਰਵਾਏ ਜਾ ਰਹੇ ਕਾਰਜਾਂ ਅਤੇ ਵਿਸ਼ੇਸ਼ ਕਰਕੇ ਪਿਛਲੇ ਡੇਢ ਦਹਾਕੇ ਤੋਂ ਕਰਾਏ ਜਾ ਰਹੇ ਵੋਕੇਸ਼ਨਲ ਸਿਖਲਾਈ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪੇਸ਼ ਕੀਤੀ।
ਸਮਾਗਮ ਦੇ ਅਖੀਰ ਵਿਚ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਅਤੇ ਮੈਡਮ ਰਾਜਵੀਰ ਕੌਰ ਕਲਸੀ ਨੇ ਸੁਸਾਇਟੀ ਦੇ ਪ੍ਰਧਾਨ ਸੰਤੋਸ਼ ਕੁਮਾਰੀ, ਤੇਜਪ੍ਰਤਾਪ ਸਿੰਘ ਕਾਹਲੋਂ, ਅੰਬਿਕਾ ਅਗਰਵਾਲ, ਗੁਰਪ੍ਰੀਤ ਕੌਰ, ਕਿਰਨ ਚੱਢਾ, ਅਮਨਦੀਪ ਕੌਰ, ਪਰਮਪ੍ਰੀਤ ਕੌਰ, ਹਰਜੀਤ ਕੌਰ ਦੇ ਨਾਲ 50 ਲੜਕੀਆਂ ਨੂੰ ਸਿਲਾਈ ਮਸ਼ੀਨਾਂ, ਬਿਊਟੀ ਪਾਰਲਰ ਕਿੱਟਾਂ ਅਤੇ ਸਰਟੀਫਿਕੇਟ ਤਕਸੀਮ ਕੀਤੇ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
पाली जिला क्षेत्र के राजस्थान धड़कन न्यूज चैनल के रिपोर्टर प्रवीणसिंह ओड इंदिरा नगर पत्रकारिता के क्षेत्र में भी उल्लेखनीय कार्य करने वा...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बोधिसत्व, भारतरत्न, सिंबल ऑफ नॉलेज, भारत के संविधान निर्माता, वंचितों- पिछड़ो- मजदूरों व महिलाओं को उनका हक दिलाने वाले *बाबासाहेब डॉ. भीमराव...
-
----- डॉ. अंबेडकर की सोच ने बदल दी भारत की दबी-कुचली जनता की किस्मत: कटारुचक -----डॉ. अम्बेडकर के प्रयासों से भारतीय महिलाओं को समानता क...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
COMMENTS