ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ - ਵਿਧਾਇਕ ਸ਼ੈਰੀ ਕਲਸੀ
ਬਟਾਲਾ, 25 ਅਪ੍ਰੈਲ ( ਜਗਜੀਤ ਸਿੰਘ ਪੱਡਾ/ ਨੀਰਜ ਸ਼ਰਮਾ/ ਜਸਬੀਰ ਸਿੰਘ ) - ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਅੰਮਿ੍ਰਤ ਮਹਾਂ ਉਤਸਵ ਸਿਹਤ ਮੇਲਾ-2022 ਅਤੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਸਿਹਤ ਮੇਲੇ ਦੌਰਾਨ ਸਿਵਲ ਹਸਤਪਤਾਲ ਬਟਾਲਾ ਦੇ ਐਲੋਪੈਥਿਕ ਵਿਭਾਗ, ਹੋਮਿਓਪੈਥਿਕ ਵਿਭਾਗ, ਆਯੂਰਵੈਦਿਕ ਅਤੇ ਡੈਂਟਲ ਵਿਭਾਗ ਦੇ ਮਾਹਿਰ ਡਾਕਟਰ ਨੇ ਮਰੀਜ਼ਾਂ ਦਾ ਮੁਆਇਨਾ ਕੀਤਾ। ਇਸ ਤੋਂ ਇਲਾਵਾ ਟੀ.ਬੀ. ਅਤੇ ਛਾਤੀ ਦੇ ਰੋਗਾਂ ਦੀ ਜਾਣਕਾਰੀ, ਹੈਪਾਟਾਇਟਿਸ ਬੀ ਅਤੇ ਸੀ ਦੀ ਜਾਣਕਾਰੀ, ਨਸ਼ਾ ਛੁਡਾਉਣ ਸਬੰਧੀ ਜਾਣਕਾਰੀ, ਬੀਪੀ ਅਤੇ ਸ਼ੂਗਰ ਰੋਗਾਂ ਤੋਂ ਬਚਣ ਲਈ ਜਾਣਕਾਰੀ ਵੀ ਸਾਂਝੀ ਕੀਤੀ ਗਈ। ਸਿਹਤ ਮੇਲੇ ਦੌਰਾਨ ਕੋਵਿਡ-19 ਦਾ ਟੀਕਾਕਰਨ ਵੀ ਕੀਤਾ ਗਿਆ। ਸਿਹਤ ਮੇਲੇ ਦੌਰਾਨ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੇ ਕਾਰਡ ਅਤੇ ਵਿਕਲਾਂਗ ਸਰਟੀਫਿਕੇਟ ਬਣਾਏ ਗਏ। ਅੱਖਾਂ ਦਾ ਮੁਫ਼ਤ ਚੈੱਕ-ਅੱਪ ਕੀਤਾ ਗਿਆ ਅਤੇ ਵੱਖ-ਵੱਖ ਬਿਮਾਰੀਆਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਗਈਆਂ।
ਸਿਹਤ ਮੇਲੇ ਦੌਰਾਨ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ ਹੈ ਅਤੇ ਹੁਣ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਓਦੋਂ ਤੋਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਲਾਜ਼ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਗਈ ਹੈ। ਉਨ੍ਹਾਂ ਡਾਕਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੇਵਾ ਭਾਵਨਾ ਨਾਲ ਮਰੀਜ਼ਾਂ ਦਾ ਇਲਾਜ ਕਰਨ ਅਤੇ ਆਪਣੀ ਡਾਕਟਰੀ ਪੇਸ਼ੇ ਦੀਆਂ ਮਾਣਯੋਗ ਰਵਾਇਤਾਂ ਨੂੰ ਕਾਇਮ ਰੱਖਣ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਲਾਕ ਪੱਧਰ ’ਤੇ ਵਿਸ਼ੇਸ਼ ਸਿਹਤ ਮੇਲੇ ਲਗਾਏ ਜਾ ਰਹੇ ਹਨ ਜਿਨ੍ਹਾਂ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਇਸ ਮੌਕੇ ਵਿਧਾਇਕ ਸ੍ਰੀ ਸ਼ੈਰੀ ਕਲਸੀ ਨੇ ਸਿਹਤ ਵਿਭਾਗ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ।
ਇਸ ਦੌਰਾਨ ਡਾ. ਪ੍ਰਭਜੋਤ ਕੌਰ ਕਲਸੀ ਨੇ ਮਲੇਰੀਏ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਡਾ. ਭੱਲਾ ਨੇ ਸਿਵਲ ਹਸਪਤਾਲ ਦੀ ਬਿਹਤਰੀ ਲਈ ਵਿਧਾਇਕ ਕਲਸੀ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਸਹਾਇਕ ਸਿਵਲ ਸਰਜਨ ਗੁਰਦਾਸਪੁਰ, ਸਾਬਕਾ ਡਿਪਟੀ ਡਾਇਰੈਕਟਰ ਸਿਹਤ ਵਿਭਾਗ ਡਾ. ਸੰਜੀਵ ਭੱਲਾ, ਡਾ. ਪ੍ਰਭਜੋਤ ਕੌਰ ਕਲਸੀ, ਡਾਕਟਰ ਹਰਪਾਲ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਰਵਿੰਦਰ ਸਿੰਘ ਮਠਾਰੂ, ਸਾਬਕਾ ਪ੍ਰਿੰਸੀਪਲ ਤਿਲਕ ਰਾਜ, ਰਜਿੰਦਰ ਜੰਬਾ, ਉਪਦੇਸ਼ ਕੁਮਾਰ,ਮਾਣਿਕ ਮਹਿਤਾ,ਨਛੱਤਰ ਸਿੰਘ ਕੰਗ ਵਿੱਲਾ, ਨੀਰਜ ਕਾਂਸਰਾ, ਡਾ. ਸੁਰਜਨ ਸਿੰਘ ਤੋਂ ਇਲਾਵਾ ਹੋਰ ਵੀ ਪਤਵੰਤੇ ਸ਼ਹਿਰੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जन्मदिन के उपलक्ष पर खेल मैदान तैयार करने का लिया संकल्प. देवली गाँव, 01 September ।। ग्राम पंचायत देवली गाँव के सरपंच पति व समाजसेवी दि...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
बाँसी नेत्र शिविर में उमड़ा लोगो का सैलाब ललितपुर।अंधता निवारण समिति के अंतर्गत समाज श्रेस्ठी कीर्तिशेष श्री कोमल चंद्र जैन बाँसी बालो के स्...
-
ਕਲੋਨੀ ਨਿਵਾਸੀਆਂ ਦੀ ਪੁਕਾਰ, ਸਾਨੂੰ ਕਰੋ ਨਾ ਬੇਘਰ ਕਿਸੇ ਰਿਹਾਇਸ਼ੀ ਕੋਠੀ ਨੂੰ ਖਾਲੀ ਨਹੀਂ ਕਰਵਾਇਆ ਜਾਵੇਗਾ- ਐਕਸੀਅਨ, ਅਮ੍ਰਿੰਤਸਰ,11ਮਾਰਚ(ਪੱਤਰ ਪ੍ਰੇਰਕ ਬਲਵੰਤ ਸਿੰਘ ਭ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ - ਵਿਧਾਇਕ ਸ਼ੈਰੀ ਕਲਸੀ ਬਟਾਲਾ, 25 ਅਪ੍ਰੈਲ ( ਜ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...

COMMENTS