ਕਿਰਤੀ ਹਰਦੇਵ ਸਿੰਘ ਸੰਧੂ ਅਤੇ ਰਾਜ ਸਿੰਘ ਖਾਲਸਾ ਨੂੰ ਭਾਈ ਲਾਲੋ ਜੀ ਐਵਾਰਡ ਨਾਲ ਸਨਮਾਨਤ ਕੀਤਾ
ਪੰਜਾਬ ਸਰਕਾਰ ਕਿਰਤੀਆਂ ਦੀ ਭਲਾਈ ਲਈ ਵਚਨਬੱਧ : ਵਿਧਾਇਕ ਸ਼ੈਰੀ ਕਲਸੀ
ਬਟਾਲਾ, 2 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ ) - ਕਿਰਤੀ ਭਾਈ ਲਾਲੋ ਜੀ ਜਥੇਬੰਦੀ, ਬਟਾਲਾ ਵੱਲੋਂ ਬੀਤੀ ਸ਼ਾਮ ਗੁਰਦੁਆਰਾ ਸਿੰਘ ਸਭਾ, ਹਰਨਾਮ ਨਗਰ, ਬਟਾਲਾ ਵਿਖੇ 10ਵਾਂ ਸਲਾਨਾ ‘ਕਿਰਤ ਦਿਵਸ’ ਮਨਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਹੋਏ ਇਸ ਸਮਾਗਮ ਵਿੱਚ ਭਾਈ ਸਵਿੰਦਰ ਸਿੰਘ ਦੇ ਰਾਗੀ ਜਥੇ ਨੇ ਇਲਾਹੀ ਬਾਣੀ ਦਾ ਗਾਇਨ ਕੀਤਾ। ਇਸ ਮੌਕੇ ਗਿਆਨੀ ਹਰਬੰਸ ਸਿੰਘ ਹੰਸਪਾਲ ਅਤੇ ਭਾਈ ਗੁਰਦਰਸ਼ਨ ਸਿੰਘ ਖਾਲਸਾ ਨੇ ਭਾਈ ਲਾਲੋ ਜੀ ਦੇ ਜੀਵਨ ਅਤੇ ਕਿਰਤ ਦੇ ਸਿਧਾਂਤ ਬਾਰੇ ਸੰਗਤਾਂ ਨਾਲ ਜਾਣਕਾਰੀ ਸਾਂਝੀ ਕੀਤੀ। ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਟਾਲਾ ਇੰਦਰਜੀਤ ਸਿੰਘ ਨੇ ਕਿਰਤ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।
ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਸ਼ਮੂਲੀਅਤ ਕੀਤੀ। ਆਪਣੇ ਸੰਬੋਧਨ ਵਿੱਚ ਵਿਧਾਇਕ ਕਲਸੀ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੱਚੀ ਕਿਰਤ ਨੂੰ ਹੀ ਸਭ ਤੋਂ ਵੱਡਾ ਦੱਸਿਆ ਹੈ ਅਤੇ ਉਨ੍ਹਾਂ ਦੇ ਮੁੱਢਲੇ ਸਿਧਾਂਤ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਵਿਚ ਵੀ ਕਿਰਤ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਕਿਰਤੀ ਭਾਈ ਲਾਲੋ ਜੀ ਜਥੇਬੰਦੀ ਵੱਲੋਂ ਕਿਰਤ ਦਿਵਸ ਮੌਕੇ ਕਿਰਤੀਆਂ ਨੂੰ ਸਨਮਾਨ ਦੇਣ ਦੀ ਜੋ ਪਿਰਤ ਸ਼ੁਰੂ ਕੀਤੀ ਗਈ ਹੈ ਇਹ ਸੱਚਮੁੱਚ ਕਾਬਲ-ਏ-ਤਾਰੀਫ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਰਤੀਆਂ ਦੀ ਭਲਾਈ ਲਈ ਅਨੇਕਾਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਜਿਸ ਤਹਿਤ ਕੋਈ ਵੀ ਉਸਾਰੀ ਕਿਰਤੀ ਆਪਣਾ ਨਾਮ ਕਿਰਤ ਦਫ਼ਤਰ ਵਿੱਚ ਰਜਿਸਟਰਡ ਕਰਾ ਕੇ ਇਨ੍ਹਾਂ ਸਕੀਮਾਂ ਦਾ ਲਾਭ ਉਠਾ ਸਕਦਾ ਹੈ।
ਇਸ ਮੌਕੇ ਕਿਰਤੀ ਭਾਈ ਲਾਲੋ ਜੀ ਜਥੇਬੰਦੀ, ਬਟਾਲਾ ਦੇ ਪ੍ਰਧਾਨ ਹਰਜੀਤ ਸਿੰਘ ਸੋਖੀ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਸੱਚੀ-ਸੁੱਚੀ ਕਿਰਤ ਕਰਨ ਵਾਲੇ ਕਿਰਤੀਆਂ ਨੂੰ ਮਾਣ ਸਨਮਾਨ ਦੇ ਯਤਨ ਕੀਤੇ ਜਾਂਦੇ ਹਨ, ਜਿਸ ਤਹਿਤ ਹਰ ਸਾਲ ਕਿਰਤ ਦਿਵਸ ਮੌਕੇ ਦੋ ਕਿਰਤੀਆਂ ਨੂੰ ਸਨਮਾਨਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਇਹ ਸਮਾਗਮ ਦਾ ਮਕਸਦ ਜਿਥੇ ਭਾਈ ਲਾਲੋ ਜੀ ਨੂੰ ਯਾਦ ਕਰਨਾ ਹੈ ਓਥੇ ਸਮਾਜ ਦੇ ਅਣਗੌਲੇ ਕਿਰਤੀਆਂ ਨੂੰ ਬਣਦਾ ਮਾਣ ਦੇਣਾ ਹੈ।
ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਅਤੇ ਜਥੇਬੰਦੀ ਦੇ ਮੈਂਬਰਾਂ ਵੱਲੋਂ ਖਰਾਦ ਦਾ ਕੰਮ ਕਰਨ ਵਾਲੇ ਕਿਰਤੀ ਹਰਦੇਵ ਸਿੰਘ ਸੰਧੂ ਅਤੇ ਰਾਜ ਮਿਸਤਰੀ ਰਾਜ ਸਿੰਘ ਖਾਲਸਾ ਨੂੰ ਭਾਈ ਲਾਲੋ ਜੀ ਐਵਾਰਡ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ।
ਇਸ ਮੌਕੇ ਗੁਰਮੀਤ ਸਿੰਘ ਪ੍ਰਧਾਨ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ, ਰਣਧੀਰ ਸਿੰਘ, ਐਡਵੋਕੇਟ ਮਨਜੀਤ ਸਿੰਘ, ਠੇਕੇਦਾਰ ਮਲਕੀਤ ਸਿੰਘ ਧੀਰ, ਜਸਬੀਰ ਸਿੰਘ ਭਾਗੋਵਾਲ, ਰਜਿੰਦਰ ਸਿੰਘ ਸੰਧੂ, ਹਰਬਖਸ਼ ਸਿੰਘ, ਅਮਨਦੀਪ ਸਿੰਘ ਢਡਿਆਲਾ, ਗੁਰਮੀਤ ਸਿੰਘ ਮਠਾਰੂ ਪ੍ਰਧਾਨ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਾਲ, ਕੁਲਵੰਤ ਸਿੰਘ, ਪ੍ਰੋਫੈਸਰ ਜਸਬੀਰ ਸਿੰਘ, ਠੇਕੇਦਾਰ ਲਾਡੀ ਜੱਸਲ, ਅਨੁਰਾਗ ਮਹਿਤਾ, ਕੌਂਸਲਰ ਗੁਰਪ੍ਰੀਤ ਸਿੰਘ, ਆਪ ਆਗੂ ਧੀਰਜ ਵਰਮਾ, ਸੁਖਦੇਵ ਸਿੰਘ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਪ੍ਰੈਸ ਨੋਟ -3 ----- ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਕਾਸ ਕਾਰਜਾਂ ਨੂੰ ਲੈ ਕੇ ਘਰੋਟਾ ਬਲਾਕ ਦੀਆਂ ਪੰਚਾਇ...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
राजस्थान में चल रही है बीना पेपर के बस बस वालो के पास न ही है पेपर, ना ही मानते है किसी तरह के सरकारी नियम को. राजस्थान जितनी सुंदर और Touri...
-
शाहजहांपुर जेल में बंधिया के बेहतर स्वास्थ्य एवं बीमारियों से बचाव के लिए विशाल चिकित्सा शिविर आयोजित किया गया जिसमें शहर के जाने-माने वि...
-
करणी सेना हिमाचल प्रदेश की महिला शक्ति पिंकी शर्मा ने कहा की हिमाचल प्रदेश में करणी सेना ( Karni Army Himachal Pradesh )पिछले 2 सालों से का...
-
ਅੰਮ੍ਰਿਤਸਰ 20 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ)- ਭਾਰਤੀ ਕਿਸਾਨਾਂ ਦੀ ਵਿਸ਼ਵ ਪੱਧਰੀ ਸਹਿਕਾਰੀ ਖ਼ਾਦ ਸੰਸਥਾ ਇਫਕੋ ਵੱਲੋਂ ...
-
ਬਟਾਲਾ 5 ਜੁਲਾਈ(ਡਾ ਬਲਜੀਤ ਸਿੰਘ,ਨੀਰਜ ਸ਼ਰਮਾ, ਜਸਬੀਰ ਸਿੰਘ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਲਖਬ...
COMMENTS