ਬਟਾਲਾ 13 ਮਈ(ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ) - ਥਾਣਾ ਫਤਹਿਗੜ੍ਹ ਚੂੜੀਆਂ ਦੀ ਪੁਲਿਸ ਵੱਲੋਂ ਚੋਰੀ ਦੇ ਮੋਟਰਸਾਈਕਲ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਜਣਿਆਂ ਨੂੰ ਗਿ੍ਫ਼ਤਾਰ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਪੁਲਿਸ ਮੁਖੀ ਬਟਾਲਾ ਰਾਜਿੰਦਰਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਚਲਦਿਆਂ ਡੀਐੱਸਪੀ ਫਤਿਹਗੜ੍ਹ ਚੂੜੀਆਂ ਰਿਪੂਤਾਪਨ ਸਿੰਘ ਦੇ ਆਦੇਸ਼ਾਂ ਮੁਤਾਬਕ ਉਨਾਂ ਦੀ ਅਗਵਾਈ ਹੇਠ ਏਐੱਸਆਈ ਸੁਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਏਐੱਸਆਈ ਮੋਹਨ ਸਿੰਘ, ਏਐੱਸਆਈ ਬਲਕਾਰ ਸਿੰਘ, ਕਾਂਸਟੇਬਲ ਜੁਗਰਾਜ ਸਿੰਘ ਤੇ ਹੋਮਗਾਰਡ ਜਵਾਨ ਜਸਵੰਤ ਸਿੰਘ ਸਮੇਤ ਪੁਲ ਡਰੇਨ ਬੱਦੋਵਾਲ ਵਿਖੇ ਚੈਕਿੰਗ ਨਾਕਾ ਲਗਾਇਆ ਹੋਇਆ ਸੀ ਕਿ ਇਸੇ ਦੌਰਾਨ ਸਪਲੈਂਡਰ ਪਲੱਸ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਤਿੰਨ ਨੌਜਵਾਨਾਂ ਨੂੰ ਪੁਲਿਸ ਪਾਰਟੀ ਨੇ ਚੈਕਿੰਗ ਹਿੱਤ ਰੁਕਣ ਦਾ ਇਸ਼ਾਰਾ ਕੀਤਾ ਤਾਂ ਤਿੰਨੋਂ ਜਾਣੇ ਘਬਰਾ ਗਏ ਤੇ ਮੋਟਰਸਾਈਕਲ ਬੰਦ ਹੋ ਗਿਆ, ਜਿਸ 'ਤੇ ਪੁਲਿਸ ਮੁਲਾਜ਼ਮਾਂ ਨੇ ਤਿੰਨਾਂ ਨੌਜਵਾਨਾਂ ਨੂੰ ਹਿਰਾਸਤ ਵਿਚ ਲੈਂਦਿਆਂ ਪੁੱਛਗਿਛ ਕੀਤੀ ਤਾਂ ਇਨ੍ਹਾਂ ਨੇ ਆਪਣੇ ਨਾਮ ਕ੍ਰਮਵਾਰ ਦਲਬੀਰ ਸਿੰਘ ਉਰਫ ਫੋਰਮੈਨ ਪੁੱਤਰ ਮੰਗਲ ਸਿੰਘ ਵਾਸੀ ਅਲੀਵਾਲ ਜੱਟਾਂ, ਪ੍ਰਿੰਸ ਮਸੀਹ ਉਰਫ ਭੂਪੀ ਪੁੱਤਰ ਬੱਬਲ ਕੁਮਾਰ ਵਾਸੀ ਵਾਰਡ ਨੰ.12 ਫਤਹਿਗੜ੍ਹ ਚੂੜੀਆਂ ਅਤੇ ਗੁਰਸੋਰਬਜੀਤ ਸਿੰਘ ਉਰਫ ਰੂਬੀ ਪੁੱਤਰ ਸਵ. ਗੁਰਲਾਲਜੀਤ ਸਿੰਘ ਵਾਸੀ ਵਾਰਡ ਨੰ.1 ਹਵੇਲੀਆਂ, ਫਤਿਹਗੜ੍ਹ ਚੂੜੀਆਂ ਦੱਸੇ। ਥਾਣਾ ਮੁਖੀ ਨੇ ਦੱਸਿਆ ਕਿ ਉਕਤ ਨੌਜਵਾਨਾਂ ਨੂੰ ਜਦੋਂ ਮੋਟਰਸਾਈਕਲ 'ਤੇ ਦਸਤਾਵੇਜ਼ ਦਿਖਾਉਣ ਲਈ ਕਿਹਾ ਤਾਂ ਇਹ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ ਅਤੇ ਜਾਂਚ ਕਰਨ 'ਤੇ ਮੋਟਰਸਾਈਕਲ ਚੋਰੀ ਦਾ ਪਾਇਆ ਗਿਆ।ਪੁਲਿਸ ਮੁਤਾਬਕ ਇਸ ਤੋਂ ਬਾਅਦ ਮੋਟਰਸਾਈਕਲ ਦੀ ਡਿੱਗੀ ਦੀ ਤਲਾਸ਼ੀ ਲੈਣ 'ਤੇ 293 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਐੱਸਐੱਚਓ ਪ੍ਰਭਜੋਤ ਨੇ ਅੱਗੇ ਦੱਸਿਆ ਕਿ ਇਸ ਦੇ ਤੁਰੰਤ ਬਾਅਦ ਉਕਤ ਤਿੰਨਾਂ ਨੌਜਵਾਨਾਂ ਦਾ ਅਦਾਲਤ ਤੋਂ ਰਿਮਾਂਡ ਲੈ ਕੇ ਕੀਤੀ ਪੁੱਛਗਿੱਛ ਦੌਰਾਨ ਚੋਰੀ ਦੇ 11 ਮੋਟਰਸਾਈਕਲ, 1 ਐਕਟਿਵਾ ਤੇ 11 ਮੋਬਾਇਲ ਬਰਾਮਦ ਹੋਏ। ਇਨਾਂ ਵਿਰੁੱਧ ਥਾਣਾ ਫਤਿਹਗੜ੍ਹ ਚੂੜੀਆਂ ਵਿਖੇ ਬਣਦੀਆਂ ਧਾਰਾਵਾਂ ਅਤੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਦਿੱਤਾ ਹੈ ਅਤੇ ਇਸ ਸਬੰਧੀ ਹੋਰ ਪੁੱਛਗਿਛ ਜਾਰੀ ਹੈ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS