ਸ੍ਰੀ ਹਰਗੋਬਿੰਦਪੁਰ/ਬਟਾਲਾ, 2 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੋਸਟ-ਮੈਟਿ੍ਰਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ 179 ਕਰੋੜ ਰੁਪਏ ਦੀ ਰਾਸ਼ੀ ਵੰਡ ਦਿੱਤੀ ਹੈ ਅਤੇ ਇਹ ਰਾਸੀ ਪਹਿਲਾਂ ਹੀ ਸਿੱਧੇ ਭੁਗਤਾਨ ਪ੍ਰਣਾਲੀ (ਡੀ.ਬੀ.ਟੀ.) ਸਕੀਮ ਅਧੀਨ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ।
ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਇਸ ਫੈਸਲੇ ਨੂੰ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਲਾਹੇਵੰਦ ਦੱਸਦਿਆਂ ਕਿਹਾ ਕਿ ਹੁਣ 179.54 ਕਰੋੜ ਰੁਪਏ ਦੀ ਰਾਸ਼ੀ 1,90,197 ਲਾਭਪਾਤਰੀ ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਵਿੱਖ ਵਿੱਚ ਵੀ ਯੋਗ ਵਿਦਿਆਰਥੀਆਂ ਨੂੰ ਸਮੇਂ ਸਿਰ ਵਜੀਫਾ ਮਿਲਣਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।
ਸੂਬੇ ਵਿੱਚ ਸਿੱਖਿਆ ਅਤੇ ਸਿਹਤ ਦੇ ਤਰਜੀਹੀ ਖੇਤਰ ਨੂੰ ਸੁਰਜੀਤ ਕਰਨ ਦੀ ਯੋਜਨਾ ਬਾਰੇ ਦੱਸਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਦਿੱਲੀ ਦੇ ਸਿੱਖਿਆ ਮਾਡਲ ਨੂੰ ਪੰਜਾਬ ਵਿੱਚ ਅਪਣਾਇਆ ਜਾਵੇਗਾ ਅਤੇ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀ ਲਿਆਉਣ ਲਈ ਪਹਿਲਾਂ ਹੀ ਸਮਝੌਤਿਆਂ ’ਤੇ ਦਸਤਖਤ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਤਕਨੀਕਾਂ ਲੈ ਕੇ ਆਵੇਗੀ। ਉਨ੍ਹਾਂ ਕਿਹਾ ਕਿ ਸਿੱਖਿਆ ਮਨੁੱਖੀ ਸਖਸ਼ੀਅਤ ਨੂੰ ਉਭਾਰਨ ਵਿੱਚ ਸਭ ਤੋਂ ਅਹਿਮ ਹੁੰਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਸੁਨਿਹਰੀ ਭਵਿੱਖ ਲਈ ਹੀ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕੀਤੇ ਜਾ ਰਹੇ ਹਨ।
[Important News]$type=slider$c=4$l=0$a=0$sn=600$c=8
अधिक खबरे देखे .
-
रफ्ता रफ्ता जिंदगी चल रही है… ✍️ बाबा दीपक मोगरी ( तन्हा ) रफ्ता रफ्ता जिंदगी चल रही है, धीरे धीरे उम्र ढल रही है… रफ्ता रफ्ता… सुबह ...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
नाहन, 13 नवंबर : हिमाचल के मुख्यमंत्री ने रेणुका जी विधानसभा क्षेत्र में घोषणाओं का अंबाार लगाया है। नौहराधार में जनसभा को संबोधित करते हु...
-
स्योहारा जिला बिजनौर से प्रगति मीडिया न्यूज रिपोर्टर मोहम्मद कासिम कि खास रिपोर्ट स्योहारा जिला बिजनौर में परिंदा सोशल वेलफेयर फाउंडेशन द...
-
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐ...
-
ਬਟਾਲਾ, 31 ਮਾਰਚ (ਨੀਰਜ ਸ਼ਰਮਾ ਜਸਬੀਰ ਸਿੰਘ ) - ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ...
-
ਅਮ੍ਰਿੰਤਸਰ,17 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ,ਨੀਰਜ ਸ਼ਰਮਾ,ਡਾ ਬਲਜੀਤ ਸਿੰਘ ਢਡਿਆਲਾ) - ਨਹਿਰੀ ਪਟਵਾਰ ਯੂਨੀਅਨ ਪੰਜਾਬ ਦਾ ਇਕ ਉਚ ਪੱਧਰੀ ਵਫਦ ਸੂਬਾ ਪ੍ਰਧਾਨ ਜਸਕ...
-
आजकल विश्वभर में महामारी कोरोना वायरस की बजह से दयनीय स्थति बनी हुई है ,ऐसी स्थिति में सभी का रोज़गार अस्त -व्यस्त हो गया है , ऐसी स्थिति ...
-
Coronavirus ) के खिलाफ पूरे देश में युद्ध जारी है. महामारी बन चु के इस वायरस के तेजी से बढ़ते मामलों पर ब्रेक लगाने के लिए सरकार ने पूरे दे...
-
ਬਟਾਲਾ 29 ਜੂਨ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ, ਜਸਬੀਰ ਸਿੰਘ ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਟਾਲਾ ਦੇ ਪ੍ਰਧਾਨ ਝਿਰਮਲ ਸਿੰਘ ਬੱਜ...

COMMENTS