ਸ਼ਿਵ ਬਟਾਲਵੀ ਆਪਣੀਆਂ ਰਚਨਾਵਾਂ ਰਾਹੀਂ ਹਮੇਸ਼ਾਂ ਪੰਜਾਬੀਆਂ ਦੇ ਦਿਲਾਂ ਉੱਪਰ ਰਾਜ ਕਰਦੇ ਰਹਿਣਗੇ : ਸੁਰਜੀਤ ਪਾਤਰ
ਬਟਾਲਾ ਸ਼ਹਿਰ ਨੂੰ ਆਪਣੇ ਲਾਡਲੇ ਸ਼ਾਇਰ ਸ਼ਿਵ ਬਟਾਲਵੀ ਉੱਪਰ ਹਮੇਸ਼ਾਂ ਮਾਣ ਰਹੇਗਾ : ਵਿਧਾਇਕ ਸ਼ੈਰੀ ਕਲਸੀ
ਬਟਾਲਾ, 6 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ) - ਸ਼ਿਵ ਕੁਮਾਰੀ ਬਟਾਲਵੀ ਕਲਾ ਅਤੇ ਸਭਿਆਚਾਰ ਸੁਸਾਇਟੀ, ਬਟਾਲਾ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਅਤੇ ਪੰਜਾਬ ਸੰਗੀਤ ਨਾਕਟ ਅਕਾਦਮੀ ਦੇ ਸਹਿਯੋਗ ਨਾਲ ਪੰਜਾਬੀ ਮਾਂ ਬੋਲੀ ਦੇ ਲਾਡਲੇ ਸ਼ਾਇਰ ਅਤੇ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 49ਵੀਂ ਬਰਸੀ ਮੌਕੇ ਸਥਾਨਕ ਸ਼ਿਵ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਵਿਸ਼ੇਸ਼ ਕਵੀ ਦਰਬਾਰ ਅਤੇ ਕਾਵਿ ਗਾਇਨ ਸਮਾਰੋਹ ਕਰਵਾਇਆ ਗਿਆ। ਇਸ ਸ਼ਰਧਾਂਲਜੀ ਸਮਾਗਮ ਵਿੱਚ ਪੰਜਾਬੀ ਮਾਂ ਬੋਲੀ ਦੇ ਪ੍ਰਸਿੱਧ ਸ਼ਾਇਰ ਸੁਰਜੀਤ ਪਾਤਰ ਸਮੇਤ ਪ੍ਰਮੁੱਖ ਸ਼ਾਇਰਾਂ ਨੇ ਭਾਗ ਲਿਆ। ਸ਼ਰਧਾਂਜਲੀ ਸਮਾਗਮ ਦੀ ਪ੍ਰਧਾਨਗੀ ਪਦਮ ਸ੍ਰੀ ਸੁਰਜੀਤ ਪਾਤਰ ਨੇ ਕੀਤੀ ਜਦਕਿ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਪੰਜਾਬ ਸੰਗੀਤ-ਨਾਟਕ ਅਕਾਦਮੀ ਦੇ ਪ੍ਰਧਾਨ ਕੇਵਲ ਧਾਲੀਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਸਰਧਾਂਜਲੀ ਸਮਾਗਮ ਦੌਰਾਨ ਸ਼ਾਇਰ ਸੁਰਜੀਤ ਪਾਤਰ, ਅਰਪਿੰਦਰ ਸੰਧੂ, ਸੁਰਜੀਤ ਜੱਜ, ਹਰਮੀਤ ਆਰਟਿਸਟ, ਹਰਪਾਲ ਸਿੰਘ ਸੰਧਾਵਾਲੀਆ, ਅਜੀਤ ਕਮਲ, ਡਾ. ਜੈਸਮੀਨ, ਹਰਕੇਸ਼, ਰਮੇਸ਼ ਭਗਤ, ਡਾ. ਵਿਕਰਮ, ਓਮ ਪ੍ਰਕਾਸ਼ ਭਗਤ, ਵਰਗਿਸ ਸਲਾਮਤ, ਮਿਸ਼ਜ ਰਾਜ ਸ਼ਰਮਾ, ਸੁਲਤਾਨ ਭਾਰਤੀ, ਜਸਵੰਤ ਹਾਂਸ, ਗੁਰਮੀਤ ਬਾਜਵਾ ਅਤੇ ਵਿਜੇ ਅਗਨੀਹੋਤਰੀ ਨੇ ਆਪਣੀਆਂ ਖੂਬਸੂਰਤ ਰਚਨਾਵਾਂ ਦੀ ਪੇਸ਼ਕਾਰੀ ਕੀਤੀ। ਗਾਇਨ ਸਮਾਰੋਹ ਵਿੱਚ ਉੱਘੇ ਗਾਇਕ ਹਰਿੰਦਰ ਸੋਹਲ ਅਤੇ ਗਾਇਕਾ ਪਰਮਜੀਤ ਪਾਇਲ ਨੇ ਆਪਣੀ ਸੁਰੀਲੀ ਅਵਾਜ਼ ਵਿੱਚ ਸ਼ਿਵ ਦੇ ਗੀਤਾਂ ਨੂੰ ਗਾਇਆ। ਮੰਚ ਦਾ ਸੰਚਾਲਨ ਕਵੀ ਵਿਸ਼ਾਲ ਬਿਆਸ ਨੇ ਖੂਬਸੂਰਤੀ ਨਾਲ ਕੀਤਾ।
ਸਮਾਗਮ ਦੌਰਾਨ ਪੰਜਾਬੀ ਸਾਹਿਤ ਦੇ ਪ੍ਰਸਿੱਧ ਫ਼ੋਟੋਗ੍ਰਾਫਰ ਅਤੇ ਸ਼ਿਵ ਬਟਾਲਵੀ ਦੇ ਸਾਥੀ ਹਰਭਜਨ ਬਾਜਵਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸ਼ਿਵ ਕੁਮਾਰੀ ਬਟਾਲਵੀ ਕਲਾ ਅਤੇ ਸਭਿਆਚਾਰ ਸੁਸਾਇਟੀ, ਬਟਾਲਾ ਦੇ ਪ੍ਰਧਾਨ ਅਤੇ ਸ਼ਾਇਰ ਡਾ. ਰਵਿੰਦਰ ਸਿੰਘ ਦੀ ਨਵੀਂ ਕਾਵਿ-ਕਿਤਾਬ ‘ਅੰਦਰ ਖੁੱਲਦੀ ਖਿੜਕੀ’ ਨੂੰ ਲੋਕ ਅਰਪਣ ਕੀਤਾ ਗਿਆ।
ਇਸ ਮੌਕੇ ਸ਼ਾਇਰ ਸੁਰਜੀਤ ਪਾਤਰ ਨੇ ਕਿਹਾ ਕਿ ਸ਼ਿਵ ਬਟਾਲਵੀ ਪੰਜਾਬੀ ਮਾਂ ਬੋਲੀ ਦਾ ਉਹ ਲਾਡਲਾ ਸ਼ਾਇਰ ਹੈ ਜੋ ਹਮੇਸ਼ਾਂ ਲੋਕ ਮਨਾਂ ਵਿੱਚ ਜ਼ਿਊਂਦਾ ਰਹੇਗਾ। ਉਨਾਂ ਕਿਹਾ ਕਿ ਆਪਣੀ ਛੋਟੀ ਜਿਹੀ ਉਮਰੇ ਸ਼ਿਵ ਕੁਮਾਰ ਨੇ ਅਜਿਹੀਆਂ ਸ਼ਾਹਕਾਰ ਰਚਨਾਵਾਂ ਪੰਜਾਬੀ ਮਾਂ ਬੋਲੀ ਦੀ ਝੋਲੀ ਪਾਈਆਂ ਕਿ ਪੂਰੀ ਦੁਨੀਆਂ ਵਿੱਚ ਪੰਜਾਬੀ ਬੋਲੀ ਦਾ ਝੰਡਾ ਬੁਲੰਦ ਹੋਇਆ ਹੈ। ਉਨਾਂ ਕਿਹਾ ਕਿ ਸ਼ਿਵ ਨੂੰ ਪਿਆਰ ਕਰਨ ਵਾਲੇ ਪੂਰੀ ਦੁਨੀਆਂ ਵਿੱਚ ਮੌਜੂਦ ਹਨ ਅਜਿਹੇ ਸ਼ਾਇਰ ਸਦੀਆਂ ਬਾਅਦ ਪੈਦਾ ਹੁੰਦੇ ਹਨ। ਸ੍ਰੀ ਪਾਤਰ ਨੇ ਕਿਹਾ ਕਿ ਸ਼ਿਵ ਬਟਾਲਵੀ ਆਪਣੀਆਂ ਰਚਨਾਵਾਂ ਰਾਹੀਂ ਹਮੇਸ਼ਾਂ ਪੰਜਾਬੀਆਂ ਦੇ ਦਿਲਾਂ ਉੱਪਰ ਰਾਜ ਕਰਦੇ ਰਹਿਣਗੇ।
ਸ਼ਿਵ ਬਟਾਲਵੀ ਨੂੰ ਸ਼ਰਧਾਂਜਲੀ ਦਿੰਦਿਆਂ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਆਪਣੇ ਲਾਡਲੇ ਸ਼ਾਇਰ ਸ਼ਿਵ ਬਟਾਲਵੀ ਉੱਪਰ ਹਮੇਸ਼ਾਂ ਮਾਣ ਰਹੇਗਾ। ਉਨਾਂ ਕਿਹਾ ਕਿ ਸਭ ਤੋਂ ਛੋਟੀ ਉਮਰ ਵਿੱਚ ਸਾਹਿਤ ਅਕਾਦਮੀ ਦਾ ਸਨਮਾਨ ਹਾਸਲ ਕਰਨ ਵਾਲਾ ਸ਼ਿਵ ਬਟਾਲਵੀ ਅਜਿਹਾ ਜਾਦੂਮਈ ਸ਼ਾਇਰ ਸੀ ਕਿ ਉਹ ਬੁੱਲੇ ਸ਼ਾਹ ਤੇ ਵਾਰਸ ਸ਼ਾਹ ਤੋਂ ਬਾਅਦ ਸਭ ਤੋਂ ਵੱਧ ਗਾਇਆ ਜਾਣ ਵਾਲਾ ਪੰਜਾਬੀ ਸ਼ਾਇਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਿਵ ਬਟਾਲਵੀ ਦੀ ਯਾਦ ਵਿੱਚ ਬਣੇ ਆਡੀਟੋਰੀਅਮ ਦੀ ਸੰਭਾਲ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ।
ਪੰਜਾਬ ਸੰਗੀਤ ਅਕਾਦਮੀ ਦੇ ਪ੍ਰਧਾਨ ਕੇਵਲ ਧਾਲੀਵਾਲ ਨੇ ਸ਼ਿਵ ਬਟਾਲਵੀ ਨੂੰ ਸ਼ਰਧਾ ਭੇਟ ਕਰਦਿਆਂ ਕਿਹਾ ਕਿ ਸ਼ਿਵ ਦੀ ਸ਼ਾਇਰੀ ਲੋਕ ਗੀਤਾਂ ਦਾ ਰੁਤਬਾ ਹਾਸਲ ਕਰ ਗਈ ਹੈ ਅਤੇ ਰਹਿੰਦੀ ਦੁਨੀਆਂ ਤੱਕ ਸ਼ਿਵ ਦੇ ਲਿਖੇ ਗੀਤਾਂ ਨੂੰ ਲੋਕ ਗਾਉਂਦੇ ਰਹਿਣਗੇ।
ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਬਟਾਲਾ ਦੇ ਪ੍ਰਧਾਨ ਡਾ. ਰਵਿੰਦਰ ਸਿੰਘ ਨੇ ਸ਼ਿਵ ਬਟਾਲਵੀ ਨੇ ਇੱਕਲੀ ਬਿਰਹਾ ਦੀ ਕਵਿਤਾ ਹੀ ਨਹੀਂ ਲਿਖੀ ਬਲਕਿ ਉਹ ਇੱਕ ਖੁਸ਼ ਮਿਜਾਜ ਅਤੇ ਸਮਾਜਿਕ ਕੁਰੀਤੀਆਂ ਖਿਲਾਫ਼ ਅਵਾਜ਼ ਬੁਲੰਦ ਕਰਨ ਵਾਲਾ ਸ਼ਾਇਰ ਵੀ ਸੀ। ਉਸਦਾ ਲਿਖਿਆ ਕਾਵਿ-ਨਾਟ ਲੂਣਾ ਉਸਦੀ ਸ਼ਾਹਕਾਰ ਰਚਨਾ ਹੈ ਜਿਸ ਵਿੱਚ ਉਸਨੇ ਲੂਣਾ ਨੂੰ ਇੱਕ ਨਾਇਕਾ ਵਜੋਂ ਪੇਸ਼ ਕਰਕੇ ਸਮਾਜਿਕ ਮਿੱਥ ਨੂੰ ਤੋੜਿਆ ਹੈ। ਉਨਾਂ ਕਿਹਾ ਕਿ ਸ਼ਿਵ ਦੀ ਸ਼ਾਇਰੀ ਬਹੁਤ ਡੂੰਘੀ ਅਤੇ ਬਹੁਪੱਖੀ ਹੈ ਜਿਸਨੂੰ ਸਮਝਣ ਦੀ ਲੋੜ ਹੈ।
ਇਸ ਮੌਕੇ ਦੇਵਿੰਦਰ ਦੀਦਾਰ, ਡਾ. ਅਨੂਪ ਸਿੰਘ, ਕੇਵਲ ਧਾਲੀਵਾਲ, ਭਾਰਤ ਭੂਸ਼ਨ ਅਗਰਵਾਲ, ਯਸਪਾਲ ਚੌਹਾਨ, ਭਰਤ ਅਗਰਵਾਲ, ਗੁਰਪ੍ਰੀਤ ਸਿੰਘ ਰਾਜੂ, ਗੁਰਦੀਪ ਕੌਰ, ਡੀ.ਪੀ.ਆਰ.ਓ. ਇੰਦਰਜੀਤ ਸਿੰਘ, ਭਾਸ਼ਾ ਵਿਭਾਗ ਵੱਲੋਂ ਪਰਮਜੀਤ ਸਿੰਘ ਕਲਸੀ, ਡਾ. ਗੁਰਵੰਤ ਸਿੰਘ, ਚੰਨ ਬੋਲੇਵਾਲੀ, ਰਜਿੰਦਰ ਦਰਦੀ, ਪ੍ਰੋ. ਜਸਬੀਰ ਸਿੰਘ, ਕੁਲਵਿੰਦਰ ਸਿੰਘ ਜੱਸਲ, ਅਨੁਰਾਗ ਮਹਿਤਾ, ਮਾਸਟਰ ਸੂਬਾ ਸਿੰਘ ਖੈਹਿਰਾ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਸਿਮਰਤ ਸੁਮੈਰਾ, ਸੁਖਵਿੰਦਰ ਕੌਰ ਬਾਜਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਿਵ ਸਨੇਹੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
COMMENTS