ਇਲਾਕੇ ਦੀਆਂ 24 ਕ੍ਰਿਕਟ ਟੀਮਾਂ ਲੈ ਰਹੀਆਂ ਹਨ ਭਾਗ
ਬਟਾਲਾ, 13 ਮਈ (ਨੀਰਜ ਸ਼ਰਮਾ ਜਸਬੀਰ ਸਿੰਘ) - ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਨਿਊ ਪੰਜਾਬ ਯੂਥ ਕਲੱਬ (ਰਜਿ:) ਪਿੰਡ ਹਰਪੁਰਾ ਵੱਲੋਂ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ। ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਅੱਜ ਸਵੇਰੇ ਪਿੰਡ ਦੇ ਨੌਜਵਾਨ ਆਗੂ ਬਲਜਿੰਦਰ ਸਿੰਘ ਬੱਲ, ਲਾਲ ਸਿੰਘ ਹਰਪੁਰਾ, ਜੁਝਾਰ ਸਿੰਘ, ਮਨਦੀਪ ਸਿੰਘ, ਬਾਬਾ ਸੁਖਦੇਵ ਸਿੰਘ, ਬੂਟਾ ਸਿੰਘ ਧੰਦੋਈ, ਗੁਰਵਿੰਦਰ ਸਿੰਘ ਗਿੰਦਾ ਵੱਲੋਂ ਕੀਤਾ ਗਿਆ। ਇਸ ਨਾਕ ਆਉਟ ਟੂਰਨਾਮੈਂਟ ਵਿੱਚ ਇਲਾਕੇ ਦੀਆਂ 24 ਕ੍ਰਿਕਟ ਟੀਮਾਂ ਭਾਗ ਲੈ ਰਹੀਆਂ ਹਨ। ਉਦਘਾਟਨੀ ਮੈਚ ਪਿੰਡ ਹਰਪੁਰਾ ਅਤੇ ਕੰਡੀਲਾ ਦਰਮਿਆਨ ਖੇਡਿਆ ਗਿਆ ਜਿਸ ਵਿੱਚ ਹਰਪੁਰਾ ਦੀ ਟੀਮ ਨੇ ਜੇਤੂ ਸ਼ੁਰੂਆਤ ਕੀਤੀ।
ਇਸ ਮੌਕੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਬਲਜਿੰਦਰ ਸਿੰਘ ਬੱਲ ਨੇ ਕਿਹਾ ਕਿ ਨਿਊ ਪੰਜਾਬ ਯੂਥ ਕਲੱਬ ਹਰਪੁਰਾ ਵੱਲੋਂ ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਜੋ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਇਹ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਜਿਥੇ ਸਰੀਰ ਨੂੰ ਤੰਦਰੁਸਤ ਬਣਾਉਂਦੀਆਂ ਹਨ ਓਥੇ ਇਹ ਅਨੁਸ਼ਾਸਨ ਵੀ ਸਿਖਾਉਂਦੀਆਂ ਹਨ। ਸਭ ਤੋਂ ਵੱਡੀ ਗੱਲ ਖੇਡਾਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਦੇ ਕੋਹੜ ਤੋਂ ਦੂਰ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਅਜਿਹੇ ਟੂਰਨਾਮੈਂਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ ਅਤੇ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨਾ ਚਾਹੀਦਾ ਹੈ।
ਇਸ ਮੌਕੇ ਲਾਲ ਸਿੰਘ ਹਰਪੁਰਾ ਨੇ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੇ ਇਸ ਟੂਰਨਾਮੈਂਟ ਵਿੱਚ 24 ਪੰਚਾਇਤੀ ਟੀਮਾਂ ਭਾਗ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਥੇ ਜੇਤੂ ਟੀਮਾਂ ਨੂੰ ਆਕਰਸ਼ਕ ਇਨਾਮ ਦਿੱਤੇ ਜਾਣਗੇ ਓਥੇ ਮੈਨ ਆਫ ਦਾ ਸੀਰੀਜ, ਬੈਸਟ ਬੈਟਸਮੈਨ ਅਤੇ ਬੈਸਟ ਗੇਂਦਬਾਜ਼ ਨੂੰ ਵੀ ਸਨਮਾਨਤ ਕੀਤਾ ਜਾਵੇਗਾ। ਇਸ ਮੌਕੇ ਅਵਤਾਰ ਸਿੰਘ ਤਾਰਾ, ਗੁਰਪ੍ਰੀਤ ਸਿੰਘ ਗੋਪੀ, ਸੁਖਰਾਜ ਸਿੰਘ, ਠੇਕੇਦਾਰ ਹਰਵਿੰਦਰ ਸਿੰਘ, ਬਲਜਿੰਦਰ ਸਿੰਘ ਰਾਜਾ, ਲਖਬੀਰ ਸਿੰਘ ਧੰਦੋਈ, ਕਾਲੂ, ਰੋਬਿਨ, ਨੂਰ ਸਮੇਤ ਹੋਰ ਵੀ ਨੌਜਵਾਨ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS