ਬਟਾਲਾ, 19 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਵਿਕਾਸ ਕਾਰਜਾਂ ਦੀਆਂ ਸ਼ੁਰੂਆਤ ਕਰਦਿਆਂ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੱਲੋਂ ਅੱਜ ਸੰਦਲਪੁਰ ਤੋਂ ਸ੍ਰੀ ਅੱਚਲ ਸਾਹਿਬ, ਅੰਮ੍ਰਿਤਸਰ-ਸ੍ਰੀ ਹਰਗੋਬਿੰਦਪੁਰ ਸੜਕ ਤੋਂ ਵਾਇਆ ਕਿਸ਼ਨਕੋਟ, ਸ਼ਕਾਲਾ, ਟਣਾਨੀਵਾਲ ਤੋਂ ਬਟਾਲਾ-ਸ੍ਰੀ ਹਰਗੋਬਿੰਦਪੁਰ ਸੜਕ ਤੱਕ ਲਿੰਕ ਰੋਡ ਅਤੇ ਸ੍ਰੀ ਹਰਗੋਬਿੰਦਪੁਰ ਰੋਡ ਤੋਂ ਪਿੰਡ ਚੀਮਾ ਖੁੱਡੀ ਤੱਕ ਲਿੰਕ ਰੋਡ ਬਣਾਉਣ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਬੋਹਜਾ ਵਿਖੇ ਗਲੀਆਂ-ਨਾਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ।
ਹਲਕੇ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਨੂੰ ਅਪਗਰੇਡ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ ਵਿਕਾਸ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਕੁਝ ਸੰਪਰਕ ਸੜਕਾਂ ਦੀ ਹਾਲਤ ਠੀਕ ਨਹੀਂ ਹੈ ਜਿਨ੍ਹਾਂ ਨੂੰ ਪਹਿਲ ਦੇ ਅਧਾਰ ’ਤੇ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਹੋਣ ਨਾਲ ਰਾਹਗੀਰਾਂ ਨੂੰ ਵੱਡੀ ਰਾਹਤ ਮਿਲਣ ਦੇ ਨਾਲ ਸੜਕੀ ਦੁਰਘਟਨਾਵਾਂ ਤੋਂ ਵੀ ਬਚਾਅ ਹੋਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਹਰਗੋਬਿੰਦਪੁਰ ਰੋਡ ਤੋਂ ਪਿੰਡ ਚੀਮਾ ਖੁੱਡੀ ਤੱਕ 2.10 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਉੱਪਰ 52 ਲੱਖ ਰੁਪਏ ਖਰਚ ਕੀਤੇ ਜਾਣਗੇ ਜਦਕਿ ਅੰਮ੍ਰਿਤਸਰ-ਸ੍ਰੀ ਹਰਗੋਬਿੰਦਪੁਰ ਸੜਕ ਤੋਂ ਵਾਇਆ ਕਿਸ਼ਨਕੋਟ, ਸ਼ਕਾਲਾ, ਟਣਾਨੀਵਾਲ ਤੋਂ ਬਟਾਲਾ-ਸ੍ਰੀ ਹਰਗੋਬਿੰਦਪੁਰ ਸੜਕ ਤੱਕ 6.5 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ’ਤੇ 97 ਲੱਖ ਰੁਪਏ ਖਰਚ ਕੀਤੇ ਜਾਣਗੇ।
ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਨੂੰ ਟੂਰਿਜ਼ਮ ਦੇ ਤੌਰ ’ਤੇ ਵਿਕਸਤ ਕਰਨ ਦੀਆਂ ਸੰਭਾਨਾਵਾਂ ’ਤੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਆਸਾਂ ਉਮੀਦਾਂ ’ਤੇ ਖਰ੍ਹਾ ਉੱਤਰਨ ਲਈ ਸਰਕਾਰ ਵੱਲੋਂ ਪੂਰੇ ਯਤਨ ਕੀਤੇ ਜਾਣਗੇ।
[Important News]$type=slider$c=4$l=0$a=0$sn=600$c=8
अधिक खबरे देखे .
-
टिहरी।।जिला मजिस्ट्रेट/जिला निर्वाचन अधिकारी टिहरी गढ़़वाल नितिका खंडेलवाल ने राज्य निर्वाचन आयोग, उत्तराखण्ड की अधिसूचना के क्रम में जनपद के...
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी।।(सू.वि.) जिलाधिकारी टिहरी गढ़वाल नितिका खण्डेलवाल ने जनपद के सभी निर्माणाधीन विभागों को निर्देश दिये है कि जनपद के जनहित से जुड़े महत्व...
-
देहरादून।।हरिद्वार जिला छोड़ बाकी प्रदेश के 12 जिलों में त्रिस्तरीय पंचायत चुनाव कराए जाने संबंधित अधिसूचना जारी हो गई है। त्रिस...
-
थौलधार।। धनोल्टी विधानसभा क्षेत्र के पंचायत चुनाव पर्यवेक्षकों अतर सिंह तोमर (पूर्व राज्य मंत्री)व जोगिंदर पुंडीर(किसान मोर्चा प्रदेश अध्यक्...
-
देहरादून।।थौलधार विकास समिति देहरादून के प्रथम वार्षिक सम्मेलन का भव्य आयोजन रविवार को थौलधार क्षेत्र के श्रेष्ठ वेडिंग पॉइंट में संपन्न हुआ...
-
ਬਟਾਲਾ 11 ਜੂਨ, (ਡਾ ਬਲਜੀਤ ਸਿੰਘ, ਨੀਰਜ ਸ਼ਰਮਾ, ਜਸਬੀਰ ਸਿੰਘ) - ਇਥੋਂ ਨਜ਼ਦੀਕ ਪਿੰਡ ਢਡਿਆਲਾ ਨਤ ਵਿਖੇ ਕਬੀਰ ਭਵਨ ਧਰਮ ਸਾਲਾ ਸਭਾ (ਰਜਿ) ਕਮੇਟੀ ਵੱਲੋਂ ਸਮੂਹ ਸੰਗ...
-
थौलधार।।11वें अन्तर्राष्ट्रीय योग दिवस से पूर्व कार्यक्रमों की श्रृंखला के अंतर्गत जिला आयुर्वेद विभाग टिहरी की थौलधार ब्लॉक की आयुष टीम द्व...
-
टिहरी।। वर्ष 2023 को विश्व स्तर पर अंतर्राष्ट्रीय मोटे अनाज वर्ष के रूप में मनाया जा रहा है। मोटे अनाज स्वास्थ्य के लिए गुणकारी है। इसलिए हम...
-
*डिस्ट्रिक्ट बार एसोसिएशन ने दी सेवानिवृत्त जिला जज रविंद्र विक्रम सिंह को विदाई* ...
COMMENTS