ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਤਲਵੰਡੀ ਝੁੰਗਲਾਂ ਵਿਖੇ ਧੰਨਵਾਦੀ ਦੌਰਾ ਕੀਤਾ
ਬਟਾਲਾ, 4 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ) - ਵਿਧਾਨ ਸਭਾ ਹਲਕਾ ਬਟਾਲਾ ਦੇ ਸਾਰੇ ਵੋਟਰ ਮੇਰਾ ਪਰਿਵਾਰ ਹਨ ਅਤੇ ਹਲਕੇ ਦੇ ਲੋਕਾਂ ਨੇ ਜਿਸ ਉਮੀਦ ਅਤੇ ਮਾਣ ਨਾਲ ਮੈਨੂੰ ਜਿਤਾਇਆ ਹੈ, ਮੈਂ ਉਨ੍ਹਾਂ ਉਮੀਦਾਂ ’ਤੇ ਖਰ੍ਹਾ ਉਤਰਨ ਲਈ ਆਪਣੀ ਪੂਰੀ ਵਾਹ ਲਗਾ ਦੇਵਾਂਗਾ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਪਿੰਡ ਤਲਵੰਡੀ ਝੁੰਗਲਾਂ ਵਿਖੇ ਆਪਣੇ ਧੰਨਵਾਦੀ ਦੌਰੇ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ਦੇ ਲੋਕਾਂ ਦਾ ਉਹ ਜ਼ਿੰਦਗੀ ਭਰ ਕਰਜ਼ਦਾਰ ਰਹਿਣਗੇ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦਾ ਸਰਬਪੱਖੀ ਵਿਕਾਸ ਅਤੇ ਆਪਣੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਉਨ੍ਹਾਂ ਦਾ ਮੁੱਖ ਏਜੰਡਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕਾਂ ਨੇ ਰਵਾਇਤੀ ਰਾਜਨੀਤਿਕ ਪਾਰਟੀਆਂ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਖੁਸ਼ਹਾਲ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਜੋ ਵਾਅਦੇ ਕੀਤੇ ਸਨ ਜਾਂ ਜੋ ਵੀ ਗਰੰਟੀਆਂ ਦਿੱਤੀਆਂ ਸਨ ਉਨ੍ਹਾਂ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਾਗਡੋਰ ਸੰਭਾਲਦਿਆਂ ਹੀ ਮਾਨ ਸਰਕਾਰ ਨੇ ਪੰਜਾਬੀਆਂ ਦੀ ਭਲਾਈ ਲਈ ਕੰਮ ਸ਼ੁਰੂ ਕਰ ਦਿੱਤੇ ਹਨ ਜਿਸਦੇ ਹਾਂ ਪੱਖੀ ਨਤੀਜੇ ਜਲਦੀ ਹੀ ਸਾਹਮਣੇ ਆਉਣੇ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਆਮ ਲੋਕਾਂ ਦਾ ਰਾਜ ਹੈ ਅਤੇ ਇਸ ਰਾਜ ਵਿੱਚ ਹਰ ਸਹੂਲਤ ਹਰ ਲੋੜਵੰਦ ਨੂੰ ਬਿਨੇ ਕਿਸੇ ਵਿਤਕਰੇ ਦੇ ਮਿਲੇਗੀ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦੀ ਹਾਜ਼ਰੀ ਵਿੱਚ ਪਿੰਡ ਤਲਵੰਡੀ ਝੁੰਗਲਾਂ ਦੇ ਸਰਪੰਚ ਜੋਗਿੰਦਰ ਸਿੰਘ ਆਪਣੀ ਸਮੁੱਚੀ ਪੰਚਾਇਤ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਈ। ਵਿਧਾਇਕ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਜੁੜਨ ਵਾਲੇ ਹਰ ਵਰਕਰ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS