ਬਟਾਲਾ 14 ਮਈ( ਡਾ ਬਲਜੀਤ ਸਿੰਘ ਨੱਤ } ਵਾਲਮੀਕੀ ਮੱਜ੍ਹਬੀ ਸਿੱਖ ਮੋਰਚਾ ਦੇ ਜ਼ਿਲ੍ਹਾ ਯੂਥ ਪ੍ਰਧਾਨ ਰਣਜੀਤ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਖ਼ਿਲਾਫ਼ ਘੁਮਾਣ ਚੌਕ ਵਿੱਚ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਰਣਜੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਕੁਝ ਦਿਨ ਪਹਿਲਾਂ ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧੀਨ ਆਉਂਦੇ ਪਿੰਡ ਬਿਜਲੀਵਾਲ ਵਿਖੇ ਖੇਤਾਂ ਦੇ ਨਾੜ ਨੂੰ ਲੱਗੀ ਅੱਗ ਦੇ ਨਾਲ ਇੱਕ ਸਕੂਲ ਬੱਸ ਨੂੰ ਅੱਗ ਲੱਗਣ ਦੀ ਘਟਨਾ ਵਾਪਰੀ ਸੀ, ਜਿਸ ਵਿੱਚ ਸਕੂਲ ਦੇ ਕਾਫੀ ਬੱਚੇ ਬੁਰੀ ਤਰ੍ਹਾ ਨਾਲ ਝੁਲਸ ਗਏ ਸਨ, ਜਿਸ ਦੀ ਪੁਲਿਸ ਪ੍ਰਸ਼ਾਸਨ ਵਲੋਂ ਕਾਰਵਾਈ ਕਰਦਿਆਂ ਬੱਸ ਦੇ ਡਰਾਈਵਰ ਉੱਪਰ ਮੁਕੱਦਮਾ ਦਰਜ ਕੀਤਾ ਗਿਆ, ਜੋ ਕਿ ਸਰਾਸਰ ਧੱਕੇਸ਼ਾਹੀ ਹੈ, ਹਾਲਾਂਕਿ ਇਹ ਮੁਕੱਦਮਾ ਤਾਂ ਨਾੜ ਨੂੰ ਲੱਗ ਲਾਉਣ ਵਾਲੇ ਇਨਸਾਨ ਉੱਪਰ ਬਣਦਾ ਹੈ।ਅਗੂਆ ਨੇ ਕਿਹਾ ਕਿ ਜਿਸ ਬੱਸ ਦੇ ਡਰਾਈਵਰ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾ ਜਾਨ ਜੋਖਮ ਵਿੱਚ ਪਾ ਕੇ ਬੱਚਿਆਂ ਦੀ ਜਾਨ ਬਚਾਈ, ਉਸ ਇਨਸਾਨ ਨੂੰ ਇਨਸਾਫ ਦੇਣ ਦੀ ਬਜਾਏ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੇ ਉਸੇ ਡਰਾਈਵਰ ਉੱਪਰ ਪਰਚਾ ਦਰਜ ਕਰਕੇ ਉਸ ਨੂੰ ਜੇਲ ਭੇਜ ਦਿੱਤਾ ਹੈ। ਜ਼ਿਲ੍ਹਾ ਪ੍ਰਧਾਨ ਨੇ ਬੋਲਦਿਆਂ ਕਿਹਾ ਕਿ ਜਿਸ ਦਿਨ ਦੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਉਸ ਦਿਨ ਤੋਂ ਗਰੀਬਾਂ ਨਾਲ ਧੱਕੇਸ਼ਾਹੀ ਹੋ ਰਹੀ ਹੈ। ਪੁਲਿਸ ਪ੍ਰਸ਼ਾਸਨ ਦਾ ਵੀ ਸਿਆਸੀਕਰਨ ਹੋ ਚੁੱਕਾ ਹੈ, ਜਿਸਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਨਸ਼ਾ ਸਰੇਆਮ ਵਿਕ ਰਿਹਾ ਹੈ, ਪਰ ਪੁਲਿਸ ਵਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਬੱਸ ਡਰਾਈਵਰ ਉੱਪਰ ਦਰਜ ਮੁਕੱਦਮੇ ਨੂੰ ਜੇਕਰ ਆਉਣ ਵਾਲੇ ਦਿਨਾਂ ਵਿੱਚ ਰੱਦ ਨਹੀਂ ਕੀਤਾ ਗਿਆ ਤਾਂ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਵਲੋਂ ਪੰਜਾਬ ਦੇ ਸਾਰੇ ਰੋਡ ਜਾਮ ਕੀਤੇ ਜਾਣਗੇ, ਜਿਸਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਰਣਜੀਤ ਸਿੰਘ ਦਕੋਹਾ ਯੂਥ ਪ੍ਰਧਾਨ, ਗੁਰਨਾਮ ਸਿੰਘ ਗਿੱਲ, ਕੁਲਦੀਪ ਸਿੰਘ, ਰਾਜਵੀਰ ਸਿੰਘ, ਸੋਨੂੰ ਸਿੰਘ, ਅਜੈਬ ਸਿੰਘ ਸਿੱਧਵਾਂ ਆਦਿ ਮੌਜੂਦ ਸਨ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
टिहरी गढ़वाल।। चम्बा से गजा आ रहे डोबरा गाँव के युवक अनिल कुडियाल पुत्र कमलेश्वर प्रसाद की इंटर कालेज गजा गेट के पास सड़क पर हृदय गति रुकने ...
-
बांग्लादेश को हराकर भारत ने सातवीं बार जीता अंडर-19 एशिया कप सांवदाता पुसद :- भारतीय क्रिकेट टीम अंडर 19 स्तर पर भी एशिया की बादशाह ...
-
एनएच 8 बहरोड दूध की पिकअप मैं कार वाले ने मारी टक्कर कार पूरी तरह से क्षतिग्रस्त सवारियों के किसी प्रकार की चोट नहीं आई कार की टक्कर से पिकअ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
महायज्ञ पांडाल में हर्षोल्लास के साथ मनाया गया श्री राम जन्म उत्सव - श्री राम राम जन्मोत्सव की सजाई गई झांकी। - मुख्य व्यास श्री सूर्यलाल ...
-
ਕੱਚੇ ਠੇਕੇ, ਆਉਟਸੋਰਸ ਮੁਲਾਜ਼ਮ ਭਰਤੀ 'ਚ ਕਾਂਗਰਸ ਦੇ ਨਾਲ ਨਾਲ ਅਕਾਲੀ ਦਲ ਵੀ ਬਰਾਬਰ ਦੀ ਦੋਸ਼ੀ - ਬੈਨੀਵਾਲ ਪੰਜਾਬ ਪੱਧਰੀ ਰੈਲੀ ਦੀ ਤਾਰੀਖ 14 ਮਾਰਚ ਤੋਂ ਬਦਲਕੇ 2 ਅਪ...
-
ਕਿਹਾ - ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਕਾਦੀਆਂ (ਬਟਾਲਾ), 24 ਅਪ੍ਰੈਲ (ਨੀਰਜ ਸ਼ਰਮਾ, ਜਸਬੀਰ ਸਿੰਘ) ਡਿ...
-
शाहजहांपुर जेल में राष्ट्रीय खेल दिवस के उपलक्ष में महिला एवं पुरुष बंदियों के बीच विभिन्न खेलकूद प्रतियोगिताओं का आयोजन किया गया। जिसका स...
-
नवीन फाउंडेशन के तीन वर्ष पूर्ण होने पर “राम रस बरसे” काव्य एवं भजन संध्या संपन्न उदयपुर। नवीन फाउंडेशन के तीन वर्ष पूर्ण होने के अवसर पर नव...

COMMENTS