ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਦੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਤੋਂ ਆਏ ਮਾਹਰਾਂ ਨੇ ਉਚੇਰੀ ਸਿੱਖਿਆ ਸੰਬਧੀ ਵਿਕਲਪਾਂ ਦੀ ਜਾਣਕਾਰੀ ਦਿੱਤੀ
ਬਟਾਲਾ, 25 ਮਈ ( ਨੀਰਜ ਸ਼ਰਮਾ ਜਸਬੀਰ ਸਿੰਘ) - ਤਕਨੀਕੀ ਸਿੱਖਿਆ ਅਧੀਨ ਡਿਪਲੋਮਾ ਕਰਨ ਉਪਰੰਤ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਸੰਬਧੀ ਵਿਕਲਪਾਂ ਦੀ ਜਾਣਕਾਰੀ ਦੇਣ ਲਈ ਪ੍ਰਿੰਸੀਪਲ ਅਜੇ ਕੁਮਾਰ ਅਰੋੜਾ ਦੀ ਯੋਗ ਅਗਵਾਈ ਅਤੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਦੀ ਦੇਖ ਰੇਖ ਹੇਠ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਦੇ ਕੈਮੀਕਲ ਵਿਭਾਗ ਵੱਲੋਂ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਤੋਂ ਪ੍ਰੋ ਅਮਿਤ ਅਰੋੜਾ ਅਤੇ ਪ੍ਰੋ ਰਜੀਵ ਅਰੋੜਾ ਵਿਸ਼ੇਸ਼ ਤੌਰ `ਤੇ ਪਹੁੰਚੇ।
ਇਸ ਸੈਮੀਨਾਰ ਬਾਰੇ ਜਾਣਕਾਰੀ ਦੇਂਦਿਆਂ ਪਲੇਸਮੈਂਟ ਅਫ਼ਸਰ ਜਸਬੀਰ ਸਿੰਘ ਨੇ ਦੱਸਿਆ ਕਿ ਤਿੰਨ ਸਾਲਾ ਡਿਪਲੋਮਾ ਕੋਰਸ ਕਰਨ ਉਪਰੰਤ ਵਿਦਿਆਰਥੀ ਉਚੇਰੀ ਸਿੱਖਿਆ ਲਈ ਡਿਗਰੀ (ਜਿਵੇਂ ਕਿ ਬੀ-ਟੈਕ) ਵਿੱਚ ਦਾਖਲਾ ਲੈ ਸਕਦੇ ਹਨ। ਤਕਨੀਕੀ ਸਿਖਿੱਆ ਦਾ ਡਿਪਲੋਮਾ ਕਰਨ ਕਰਕੇ ਵਿਦਿਆਰਥੀਆਂ ਨੂੰ ਡਿਗਰੀ ਵਿੱਚ ਦਾਖਲੇ ਸਮੇਂ ਇਕ ਸਾਲ ਦੀ ਛੋਟ ਮਿਲਦੀ ਹੈ ਅਤੇ ਵਿਦਿਆਰਥੀ ਨੂੰ ਸਿੱਧਾ ਦੂਜੇ ਸਾਲ ਵਿੱਚ ਦਾਖਲਾ ਮਿਲ ਜਾਂਦਾ ਹੈ। ਤਕਨੀਕੀ ਸਿੱਖਿਆ ਦੀ ਡਿਗਰੀ ਕਰਨ ਨਾਲ ਵਿਦਿਆਰਥੀਆਂ ਦਾ ਵਿਸ਼ੇ ਸੰਬਧੀ ਗਿਆਨ ਅਤੇ ਪਰਿਪੱਕਤਾ ਵਿੱਚ ਵਾਧਾ ਹੁੰਦਾ ਹੈ।
ਪ੍ਰੋ. ਅਮਿਤ ਅਰੋੜਾ ਅਤੇ ਪ੍ਰੋ. ਰਜੀਵ ਅਰੋੜਾ ਨੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਦੇ ਕੈਮੀਕਲ ਵਿਭਾਗ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਕੈਮੀਕਲ ਇੰਜ: ਦੀ ਡਿਗਰੀ ਉਪਰੰਤ ਵਿਦਿਆਰਥੀਆਂ ਲਈ ਰੋਜ਼ਗਾਰ ਦੇ ਵਧੇਰੇ ਵਿਕਲਪ ਖੁਲ ਜਾਂਦੇ ਹਨ। ਉਹਨਾਂ ਦੇ ਵਿਭਾਗ ਦੇ ਆਖਰੀ ਸਾਲ ਦੇ ਸਾਰੇ ਹੀ ਵਿਦਿਆਰਥੀਆਂ ਨੂੰ ਚੰਗੇ ਪੈਕਜ਼ ਤੇ ਨੌਕਰੀ ਮਿਲ ਚੁੱਕੀ ਹੈ। ਮਾਹਰਾਂ ਨੇ ਡਿਪਲੋਮਾ ਕਰਨ ਉਪਰੰਤ ਵਿਦਿਆਰਥੀਆਂ ਨੂੰ ਬੀ-ਟੈਕ ਵਿੱਚ ਦਾਖਲਾ ਲੈਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਵੱਲੋਂ ਰਿਹਾਇਸ਼ ਸੰਬਧੀ ਸਵਾਲ ਪੁੱਛੇ ਜਾਣ ’ਤੇ ਉਹਨਾਂ ਨੇ ਦੱਸਿਆ ਕਿ ਯੂਨੀਵਰਸਿਟੀ ਵਿੱਚ ਵਧੀਆ ਹੋਸਟਲ ਵੀ ਮੌਜੂਦ ਹਨ ਜਿੱਥੇ ਰਹਿ ਕੇ ਵਿਦਿਆਰਥੀ ਆਪਣਾ ਕੋਰਸ ਪੂਰਾ ਕਰ ਸਕਦੇ ਹਨ । ਵਿਦਿਆਰਥੀਆਂ ਨੇ ਬੜੇ ਹੀ ਧਿਆਨ ਨਾਲ ਮਾਹਰਾਂ ਦੇ ਵਿਚਾਰ ਸੁਣੇ ।
ਸੈਮੀਨਾਰ ਦੀ ਸਮਾਪਤੀ ’ਤੇ ਜਸਬੀਰ ਸਿੰਘ ਨੇ ਆਏ ਹੋਏ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਆਸ ਜਤਾਈ ਕਿ ਉਹਨਾਂ ਵੱਲੋਂ ਅੱਗੋਂ ਤੋਂ ਵੀ ਇਸ ਤਰਾਂ ਦੇ ਸੈਮੀਨਾਰ ਲਗਵਾਏ ਜਾਣਗੇ। ਇਸ ਮੌਕੇ ਕੈਮੀਕਲ ਵਿਭਗ ਦੇ ਫੈਕਲਟੀ ਮੈਂਬਰ ਮੈਡਮ ਸ਼ਾਲਿਨੀ, ਰੇਖਾ, ਜਸਪ੍ਰੀਤ ਕੌਰ, ਰੰਜੂ ਉਹਰੀ ਅਤੇ ਕੈਮੀਕਲ ਵਿਭਾਗ ਦੇ ਵਿਦਿਆਰਥੀ ਹਾਜ਼ਰ ਸਨ।
[Important News]$type=slider$c=4$l=0$a=0$sn=600$c=8
अधिक खबरे देखे .
-
ભારતીય સંસ્કૃતીમાં તહેવારોની ઉજવણી નું આગવું મહાતમય છે ત્યારે શીતળા સાતમ ના પર્વ ની પણ પરંપરાગત રીતે ઉસ્તાહભેર ઉજવણી કરાવાય છે . ફાગણ મહિ...
-
दिल्ली आबकारी नीति मामला: अदालत ने अरविंद केजरीवाल, मनीष सिसोदिया समेत 23 आरोपियों को किया बरी पठानकोट (दीपक महाजन):दिल्ली की बहुचर्चित आ...
-
पंचमुखी महादेव मंदिर पर नाबालिग दो प्रेमी द्वारा रचाई जा रही थी शादी - रोमी पाठक जिला बाल संरक्षण इकाई टीम के त्वरित कार्यवाही से नाबालिग ...
-
दुमका: उपायुक्त राजेश्वरी बी के निदेश पर जिला आपूर्ति पदाधिकारी अल्बर्ट बिलुंग ने सभी पेट्रोल पंप मालिकों को निर्देश दिया है कि प्रातः 6:0...
-
मेरी रसोई योजना का विस्तार: अब गेहूं के साथ मिलेंगी 5 अतिरिक्त वस्तुएँ राज्य में लगभग 40 लाख परिवारों को मिलेगा सीधा लाभ मंत्री लाल चंद कट...
-
संसारपुर टेरेस जो घाटी पंचायत के अंतर्गत आती है। उसके सभी चुनाव लड़ने वाले उम्मीदवारों पर सरकार ने सभी पर अबैध कब्जे के आरोप मे चुनाव लड़ने स...
-
टिहरी।।मुख्यमंत्री उदीयमान खिलाडी उन्नयन योजना के अन्तर्गत न्याय पंचायत स्तरों में चयन ट्रायल्स के दूसरे दिन 1865 बालक तथा 1488 बालिकाओं ने ...
-
धनोल्टी विधायक,थौलधार ब्लॉक प्रमुख व प्रदेश महिला महामंत्री व जिला पंचायत सदस्य ने बोर्ड परीक्षा में टॉपर छात्र-छात्राओं को किया सम्मानित। ...
-
आज संसारपुर टेरस के जल शक्ति विभाग के रेस्ट हाउस मे 19 सूत्रीय मांग पत्र हिमाचल पथ परिवहन निगम की ड्राइवर यूनियन की तरफ से परिवहन मंत्री ब...
-
देवघर: कोरोना वायरस प्रभाव की वजह से देवघर के संत फ्रांसिस स्कूल ने स्कूल में छुट्टी की घोषणा कर दी है। इस संबंध में सभी अभिभावकों को स...

COMMENTS