ਬਟਾਲਾ /ਗੁਰਦਾਸਪੁਰ, 14 ਮਈ (ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ, ਨੀਰਜ ਸ਼ਰਮਾ) - ਪੰਜਾਬ ਅੰਦਰ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਅੰਦਰ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ ਰੇਲਵੇ ਵਿਭਾਗ ਦੀ ਜ਼ਮੀਨ 'ਤੇ ਸੜਕ ਦੇ ਦੋਨਾਂ ਪਾਸੇ ਹੋਏ ਨਾਜਾਇਜ਼ ਕਬਜ਼ਿਆਂ ਨੰੂ ਰੇਲਵੇ ਵਿਭਾਗ ਵਲੋਂ ਛੁਡਵਾਇਆ ਗਿਆ ਹੈ | ਇਸ ਮੌਕੇ ਤਣਾਅ ਪੂਰਨ ਬਣੇ ਮਾਹੌਲ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤੇ ਪੁਲਿਸ ਅਧਿਕਾਰੀ ਮੌਕੇ 'ਤੇ ਤਾਇਨਾਤ ਰਹੇ | ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਇਨ੍ਹਾਂ ਖੋਖਾ ਮਾਲਕਾਂ ਨੂੰ ਖੋਖੇ ਢਾਹੁਣ ਸਬੰਧੀ ਵਿਭਾਗ ਵਲੋਂ ਨੋਟਿਸ ਭੇਜੇ ਗਏ ਸਨ ਅਤੇ ਖੋਖੇ ਹਟਾਉਣ ਦੇ ਨੋਟਿਸ ਵੀ ਲਗਾਏ ਗਏ ਸਨ | ਇਸ ਮੌਕੇ ਖੋਖਾ ਮਾਲਕਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਉਹ ਪਿਛਲੇ 50 ਸਾਲਾਂ ਤੋਂ ਇਸ ਜਗ੍ਹਾ 'ਤੇ ਖੋਖੇ ਬਣਾ ਕੇ ਆਪਣੇ ਕੰਮਕਾਜ ਚਲਾ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਣਯੋਗ ਅਦਾਲਤ ਵਿਚ ਕੇਸ ਵੀ ਚੱਲ ਰਿਹਾ ਹੈ | ਜਿਸ ਦੀ ਅਗਲੇ ਮਹੀਨੇ ਅਦਾਲਤ ਵਿੱਚ ਤਰੀਕ ਵੀ ਹੈ | ਪਰ ਰੇਲਵੇ ਅਧਿਕਾਰੀਆਂ ਨੇ ਤਰੀਕ ਤੋਂ ਪਹਿਲਾਂ ਹੀ ਖੋਖੇ ਹਟਾ ਦਿੱਤੇ ਹਨ | ਉਨ੍ਹਾਂ ਕਿਹਾ ਕਿ ਇਸ ਵਾਰ ਲੋਕਾਂ ਨੇ ਬੜੀਆਂ ਆਸਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ | ਪਰ ਇਸ ਸਰਕਾਰ ਨੇ ਉਨ੍ਹਾਂ ਦੀ ਪਿਛਲੇ 50 ਸਾਲ ਤੋਂ ਚੱਲਦੀ ਰੋਜ਼ੀ ਰੋਟੀ 'ਤੇ ਲੱਤ ਮਾਰ ਦਿੱਤੀ ਹੈ | ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਢਾਹੇ ਗਏ ਖੋਖੇ ਅਤੇ ਇਮਾਰਤਾਂ ਦੇ ਬਦਲੇ ਕੋਈ ਹੋਰ ਜਗ੍ਹਾ ਦਿੱਤੀ ਜਾਵੇ ਤਾਂ ਜੋ ਉਹ ਆਪਣਾ ਕਾਰੋਬਾਰ ਚਲਾ ਕੇ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰ ਸਕਣ | ਇਸ ਮੌਕੇ ਰੇਲਵੇ ਵਿਭਾਗ ਦੇ ਅਧਿਕਾਰੀ ਇੰਜੀ: ਅਰੁਣ ਕੁਮਾਰ ਨੇ ਕਿਹਾ ਕਿ ਇਨ੍ਹਾਂ ਲੋਕਾਂ ਵਲੋਂ ਪਿਛਲੇ 50 ਸਾਲ ਤੋਂ ਰੇਲਵੇ ਵਿਭਾਗ ਦੀ ਜ਼ਮੀਨ 'ਤੇ ਨਜਾਇਜ਼ ਕਬਜ਼ੇ ਕੀਤੇ ਗਏ ਸਨ ਅਤੇ ਇਨ੍ਹਾਂ ਤੋਂ ਜ਼ਮੀਨ ਛੁਡਵਾਉਣ ਲਈ ਕਈ ਵਾਰ ਵਿਭਾਗ ਵਲੋਂ ਇਨ੍ਹਾਂ ਨੂੰ ਨੋਟਿਸ ਵੀ ਭੇਜੇ ਗਏ ਹਨ | ਪਰ ਇਨ੍ਹਾਂ ਵਲੋਂ ਜ਼ਮੀਨ ਨਹੀਂ ਛੱਡੀ ਗਈ | ਜਿਸ ਕਾਰਨ ਰੇਲਵੇ ਵਿਭਾਗ ਵਲੋਂ ਅੱਜ ਇਨ੍ਹਾਂ ਦੀਆਂ ਇਮਾਰਤਾਂ 'ਤੇ ਜੇ.ਸੀ.ਬੀ ਮਸ਼ੀਨ ਚਲਾ ਕੇ ਕਬਜ਼ੇ ਛੁਡਵਾਏ ਗਏ ਹਨ ਅਤੇ ਅੱਗੇ ਵੀ ਇਹ ਕਾਰਵਾਈ ਜਾਰੀ ਰਹੇਗੀ।
ਪੱਤਰ ਪ੍ਰੇਰਕ ਬਲਵੰਤ ਸਿੰਘ ਭਗਤ ਪੰਜਾਬ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिलाधिकारी टिहरी मयुर दिक्षित ने विभागीय कार्यों में लापरवाही बरतने पर अधिकारी का वेतन रोकने का दिया निर्देश। टिहरी गढ़वाल।। जिल...
-
थौलधार ब्लाक में एक प्रधानाध्यापक एवं एक सहायक अध्यापिका लापरवाही के आरोप में हुए निलंबित। टिहरी गढ़वाल।। प्राथमिक विद्यालय कोटी...
-
बॉलीवुड का हमारे जीवन पर गहरा असर है, हर कोई कम समय में कम मेहनत करके फेमस होना चाहता है। इंस्टाग्राम पर करोड़ो लोग रोज़ाना अपने दिनचर्या क...
-
ਜ਼ਿਲ੍ਹੇ ਵਿੱਚ 16 ਸੈਂਟਰਾਂ ਵਿੱਚ ਅੱਠਵੀਂ ਤੇ ਦੱਸਵੀਂ ਦੇ 4852 ਵਿਦਿਆਰਥੀਆਂ ਅਪੀਅਰ ਹੋਏ ਸਿੱਖਿਆ ਅਧਿਕਾਰੀਆਂ ਵੱਲੋਂ ਸੈਂਟਰ ਵਿਜਟ ਕ...
-
जनपद भ्रमण पर पहुंचे न्यायमूर्ति एम के तिवारी ने सिद्धपीठ मां चंद्रबदनी मंदिर में लिया माता का आशीर्वाद। भिलंगना।। कार्यवाहक मुख...
-
ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਪ੍ਰਤੀ ਵਚਨਬੱਧ : ਅੰਮ੍ਰਿਤ ਕਲਸੀ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣਾ ਸ਼ਲਾਘਾਯੋਗ ਉਪਰਾਲਾ ਹੈ: ਡੀ.ਈ.ਓ. ਪਰਮ...
-
छात्र सांसद में लोकसभा अध्यक्ष ऋषभ जुयाल एवं नेता प्रतिपक्ष हरिश भट्ट को चुना गया है। कंडीसौड़/मैण्डखाल।। पीएम श्री राजकीय इण्टर...
-
टिहरी गढ़वाल।।(सू.वि.)जिलाधिकारी मयूर दीक्षित ने मंगलवार को जिला सभागार नई टिहरी में संबंधित अधिकारियों के साथ की मासिक स्टाफ बैठक। ...
-
मुख्यमंत्री श्री पुष्कर सिंह धामी ने शुक्रवार को सचिवालय स्थित मीडिया सेंटर में पत्रकारों को संबोधित किया। देहरादून।।उत्तराखंड।...
COMMENTS