ਜ਼ਮੀਨਾਂ ਦੀ ਰਜਿਸਟ੍ਰੇਸ਼ਨ ਤੋਂ ਇਕੱਠੇ ਹੋਏ ਮਾਲੀਏ ਵਿੱਚ 30 ਫੀਸਦੀ ਦਾ ਵਾਧਾ ਹੋਇਆ
ਬਟਾਲਾ, 25 ਮਈ (ਨੀਰਜ ਸ਼ਰਮਾ ਜਸਬੀਰ ਸਿੰਘ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਰਾਜ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਦੇ ਹਾਂ-ਪੱਖੀ ਨਤੀਜੇ ਵੀ ਸਾਹਮਣੇ ਆ ਰਹੇ ਹਨ ਜਿਸ ਤਹਿਤ ਪਹਿਲਾਂ ਦੇ ਮੁਕਾਬਲੇ ਸਰਕਾਰ ਦਾ ਮਾਲੀਆ ਵੀ ਵਧਿਆ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਪਿੰਡ ਬੋਦੇ ਦੀ ਖੂਹੀ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਜਦੋਂ ਤੋਂ ਐਂਟੀ ਕਰਪਸ਼ਨ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ ਉਸ ਤੋਂ ਬਾਅਦ ਭ੍ਰਿਸ਼ਟਾਚਾਰ ਨੂੰ ਵੱਡੀ ਪੱਧਰ ’ਤੇ ਰੋਕ ਲੱਗੀ ਹੈ। ਉਨ੍ਹਾਂ ਦੱਸਿਆ ਕਿ ਰੈਵੀਨਿਊ ਵਿਭਾਗ ਵੱਲੋਂ ਇਕੱਠੇ ਕੀਤੇ ਮਾਲੀਏ ਵਿੱਚ 30 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਵੱਲੋਂ ਜ਼ਮੀਨਾਂ ਦੀ ਰਜਿਸਟ੍ਰੇਸ਼ਨ ਤੋਂ ਜੋ ਮਾਲੀਆ ਇਕੱਠਾ ਕੀਤਾ ਜਾਂਦਾ ਹੈ ਉਹ ਪਿਛਲੀ ਕਾਂਗਰਸ ਸਰਕਾਰ ਦੇ ਰਾਜ ਦੌਰਾਨ 2021 ਦੇ ਅਪ੍ਰੈਲ ਮਹੀਨੇ ਵਿੱਚ 270 ਕਰੋੜ ਰੁਪਏ ਸੀ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਇਸ ਸਾਲ ਅਪ੍ਰੈਲ ਮਹੀਨੇ 353 ਕਰੋੜ ਰੁਪਏ ਸਰਕਾਰੀ ਖਜ਼ਾਨੇ ਵਿਚ ਜਮ੍ਹਾਂ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਵਾਧਾ 30 ਫੀਸਦੀ ਬਣਦਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਸੂਬੇ ਵਿਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਜੋ ਕੋਈ ਵੀ ਭ੍ਰਿਸ਼ਟਾਚਾਰ ਵਿੱਚ ਲਿਪਤ ਹੋਵੇਗਾ ਉਹ ਹਰਗਿਜ਼ ਬਖਸ਼ਿਆ ਨਹੀਂ ਜਾਵੇਗਾ।
ਹਲਕਾ ਬਟਾਲਾ ਦੇ ਵਿਕਾਸ ਬਾਰੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜ ਦਾ ਖਜ਼ਾਨਾ ਲੋਕਾਂ ਦਾ ਆਪਣਾ ਖਜ਼ਾਨਾ ਹੈ ਅਤੇ ਇਸਨੂੰ ਲੋਕਾਂ ਦੀ ਬਿਹਤਰੀ ਲਈ ਹੀ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਆਉਂਦੇ ਦਿਨਾਂ ਵਿੱਚ ਨਵੇਂ ਕੰਮ ਸ਼ੁਰੂ ਕੀਤੇ ਜਾਣਗੇ।
[Important News]$type=slider$c=4$l=0$a=0$sn=600$c=8
अधिक खबरे देखे .
-
नमस्कार दोस्तों, प्रगति मीडिया की ज्योतिष संस्थान टीम एक ऐसी टीम है जो ज्योतिष के साथ और विज्ञान के साथ मिलकर कार्य करती है. आपने प्रगति मी...
-
जिला कानूनी सेवा अथॉरिटी पठानकोट की ओर से क्वार्टरली और अंडर ट्रायल रिव्यू कमेटी की मीटिंग की गई। पठानकोट 6 जनवरी (दीपक महाजन):-...
-
Hello Friends, Pragati Media's Astrology Institute team is such a team that works with astrology and in conjunction with science. You m...
-
धनोल्टी: राजकीय इंटर काँलेज मैडंखाल में आज प्रतिभा दिवस एवं मातृत्व दिवस का कार्यक्रम किया गया है स्कुल के प्रधानाचार्य व मुख्य अतिथियों के ...
-
टिहरी । उत्तराखंड क्रांति दल ने उर्मिला महर को टिहरी जिलाध्यक्ष पद पर मनोनीत किया है। उर्मिला महर ने बताया कि केंद्रीय अध्यक्ष...
-
प्रत्येक बूथ पर मजबूत यूथ से बनेगी सपा सरकार : प्रेम बाल्मीकि कार्यकर्ताओं को क्रियाशील होकर करना होगा जनसंपर्क : आशीष अहारिया ल...
-
साहित्यकारों को गोष्ठियों के लिए एक भवन दूंगा: राम शकल --- 'मुठ्ठी भर मुस्कान', 'गरम पहाड़ पर नंगे पाँव' एवं 'थाती'...
-
पुलिस प्रशिक्षण विद्यालय में दीक्षांत समारोह सम्पन्न उमरिया- पुलिस प्रशिक्षण विद्यालय उमरिया में संचालित 36वें नवआरक्षक बुनियादी प्रशिक्षण ...
-
ਅੰਮ੍ਰਿਤਸਰ,13 ਸਤੰਬਰ (ਡਾ ਬਲਜੀਤ ਸਿੰਘ, ਨੀਰਜ ਸ਼ਰਮਾ) - ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਅਤੇ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਅੰਮ੍ਰਿਤਸਰ ਤਾ...
-
संक्रमण के इस दौर में अब नया खतरा आंखों की रोशनी ले सकता है ब्लैक फंगस अबतक कोरोना संक्रमण से परेशान लोगों के लिए एक नया खतरा सामने आ रह...

COMMENTS